Covid vaccination schedule and Dengue report of Patiala 13 November

November 13, 2021 - PatialaPolitics

ਟੀਕਾਕਰਣ ਕੈਂਪਾ ਵਿੱਚ 6034 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ।

ਕੱਲ ਦਿਨ ਐਤਵਾਰ ਨੂੰ ਕੋਵੀਸ਼ੀਲਡ ਅਤੇ ਕੌਵੈਕਸਿਨ ਕੋਵਿਡ ਵੈਕਸੀਨ ਨਾਲ ਟੀਕਾਕਰਣ ਕਰਨ ਲਈ ਲੱਗਣਗੇ ਕੈਂਪ।

ਅੱਜ ਜਿਲ੍ਹੇ ਵਿੱਚ ਕੋਈ ਵੀ ਕੋਵਿਡ ਪੋਜੀਟਿਵ ਕੇਸ ਨਹੀ ਹੋਇਆ ਰਿਪੋਰਟ ।

ਡੇਂਗੂ ਦੇ 19 ਕੇਸ ਹੋਏ ਰਿਪੋਰਟ: ਸਿਵਲ ਸਰਜਨ

ਪਟਿਆਲਾ 13 ਨਵੰਬਰ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 6,034 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 14 ਲੱਖ 78 ਹਜਾਰ 180 ਹੋ ਗਈ ਹੈ।ਜਿਸ ਵਿਚੋਂ ਵੈਕਸਿਨ ਦੀ ਦੂਜੀ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 4 ਲੱਖ 22 ਹਜਾਰ 230 ਹੈ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ ਤੋਂ ਪੁਰਣ ਸੁੱਰਖਿਆ ਲਈ ਵੈਕਸਿਨ ਦੀਆਂ ਦੋਵੇ ਡੋਜਾਂ ਲਗਵਾਉਣੀਆਂ ਜਰੂਰੀ ਹਨ।ਇਸ ਲਈ ਜਿਹਨਾਂ ਦੇ ਪਹਿਲੀ ਡੋਜ ਕੋਵੀਸ਼ੀਲਡ ਵੈਕਸਨਿ ਦੀ ਲਗੀ ਹੈ ਉਹ 84 ਦਿਨਾਂ ਬਾਦ ਅਤੇ ਜਿਹਨਾਂ ਦੇ ਪਹਿਲੀ ਡੋਜ ਕੋਵੈਕਸਿਨ ਦੀ ਲੱਗੀ ਹੈ ਉਹ ਕੋਵਿਡ ਵੈਕਸਿਨ ਦੀ ਦੂਜੀ ਡੋਜ 28 ਦਿਨਾਂ ਬਾਦ ਜਰੂਰ ਲਗਵਾਉਣ।

ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 14 ਨਵੰਬਰ ਦਿਨ ਐਤਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਮਹਾਂਵੀਰ ਧਰਮਸ਼ਾਲਾ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਐਮ. ਪੀ. ਡਬਲਿਯੂ ਸਕੂਲ, ਰਾਜਪੁਰਾ ਦੇ ਸਿਵਲ ਹਸਪਤਾਲ , ਘਨੌਰ ਦੇ ਸਰਕਾਰੀ ਸਕੂਲ ਅਤੇ ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ ਤੋਂ ਇਲਾਵਾ ਪ੍ਰਾਇਮਰੀ ਸਿਹਤ ਕੇਂਦਰ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਂਧਾ, ਸ਼ੁਤਰਾਣਾ,ਸਿਵਲ ਡਿਸਪੈਂਸਰੀ ਸਨੋਰ ਅਤੇ ਬਲਬੇੜਾ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।

ਅੱਜ ਜਿਲੇ ਵਿੱਚ ਪ੍ਰਾਪਤ 1618 ਕੋਵਿਡ ਰਿਪੋਰਟਾਂ ਵਿਚੋਂ ਕੋਈ ਵੀ ਕੋਵਿਡ ਪੋਜਟਿਵ ਕੇਸ ਰਿਪੋਰਟ ਨਹੀ ਹੋਇਆ ਜਿਸ ਕਾਰਣ ਜਿਲ੍ਹੇ ਵਿੱੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 48941 ਹੀ ਹੈ ਅਤੇ ਿਸ਼ਨ ਫਹਿਤ ਤਹਿਤ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਵੀ 47570 ਹੀ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 13 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।

ਜਿਲ੍ਹਾ ਐਪੀਡਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਡੇਂਗੂ ਦੇ 19 ਨਵਂੇ ਕੇਸ ਰਿਪੋਰਟ ਹੋਏ ਹਨ ਜਿਨ੍ਹਾਂ ਵਿਚੋ 10 ਕੇਸ ਸ਼ਹਿਰੀ ਏਰੀਏ ਨਾਲ ਅਤੇ 09 ਕੇਸ ਪਿੰਡਾਂ ਵਿਚੋਂ ਹਨ।ਜਿਸ ਨਾਲ ਜਿਲ੍ਹੇ ਵਿੱਚ ਹੁਣ ਤੱਕ ਦੇ ਕੁੱਲ ਡੇਗੂ ਕੇਸਾਂ ਦੀ ਗਿਣਤੀ 865 ਹੋ ਗਈ ਹੈ ।

ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1406 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿੱਚ ਕੋਵਿਡ ਜਾਂਚ ਸਬੰਧੀ 10,22,738 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48941 ਕੋਵਿਡ ਪੋਜਟਿਵ,9,72,994 ਨੈਗੇਟਿਵ ਅਤੇ ਲਗਭਗ 804 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।