Covid vaccination schedule of Patiala for 28 November

November 27, 2021 - PatialaPolitics

ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਮੁਹਿੰਮ ਮਹਿਤ 3892 ਨਾਗਰਿਕਾਂ ਨੇ ਲਗਵਾਏ ਟੀਕੇ।

ਘਰ ਘਰ ਦਸਤਕ ਮੁਹਿੰਮ ਤਹਿਤ ਸਿਹਤ ਟੀਮਾਂ ਵੱਲੋਂ 3166 ਘਰਾਂ ਦਾ ਦੋਰਾ।

ਕੱਲ ਦਿਨ ਐਤਵਾਰ ਨੂੰ ਕੋਵੀਸ਼ੀਲਡ ਅਤੇ ਕੋਵੈਕਸਨਿ ਕੋਵਿਡ ਵੈਕਸੀਨ ਨਾਲ ਟੀਕਾਕਰਣ ਕਰਨ ਲਈ ਲੱਗਣਗੇ ਕੈਂਪ।

ਅੱਜ ਜਿਲ੍ਹੇ ਵਿੱਚ ਦੋ ਕੋਵਿਡ ਪੋਜਟਿਵ ਅਤੇ 6 ਡੇਂਗੁ ਕੇਸ ਹੋਏ ਰਿਪੋਰਟ  : ਸਿਵਲ ਸਰਜਨ ਪਟਿਆਲਾ ਡਾ. ਪ੍ਰਿੰਸ ਸੋਢੀ

   ਪਟਿਆਲਾ 27 ਨਵੰਬਰ  (       ) ਸਿਵਲ ਸਰਜਨ ਪਟਿਆਲਾ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ  ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 3892 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ, ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 15  ਲੱਖ 21 ਹਜਾਰ 033 ਹੋ ਗਈ ਹੈ।ਉੁਹਨਾਂ ਕਿਹਾ ਕਿ ਘਰ-ਘਰ ਦਸਤਕ ਮੁਹਿੰਮ ਤਹਿਤ ਸਿਹਤ ਟੀਮਾਂ ਵਲੋਂ ਅੱਜ 44 ਪਿੰਡਾਂ ਦੇ 3166 ਘਰਾਂ ਦਾ ਦੋਰਾ ਕੀਤਾ ਜਿਸ ਦੋਰਾਨ 634 ਯੋਗ ਨਾਗਰਿਕ ਅਜਿਹੇ ਪਾਏ ਗਏ ਜਿਨ੍ਹਾਂ ਦੇ ਕੋਵਿਡ ਦਾ ਕੋਈ ਵੀ ਟੀਕਾ ਨਹੀ ਲੱਗਿਆ ਹੋਇਆ ਸੀ।ਇਨ੍ਹਾਂ ਵਿਚੋ 467 ਨਾਗਰਿਕਾਂ ਦੇ ਮੌਕੇ ਤੇ ਹੀ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਗਈ ਅਤੇ 1716 ਅਜਿਹੇ ਨਾਗਰਿਕ ਸਨ ਜਿਨ੍ਹਾਂ ਦੇ ਪਹਿਲੀ ਵੈਕਸੀਨ ਲੱਗੇ ਦਾ ਸਮਾਂ ਪੂਰਾ ਹੋ ਗਿਆ ਸੀ, ਵਿਚੋਂ 1445 ਨਾਗਰਿਕਾਂ ਨੂੰ ਮੌਕੇ ਤੇ ਹੀ ਦੂਜੀ ਖੁਰਾਕ ਦਿੱਤੀ ਗਈ।ਇਸ ਤਰ੍ਹਾਂ ਘਰ ਘਰ ਦਸਤਕ ਮੁਹਿੰਮ ਤਹਿਤ 1912 ਯੋਗ ਵਿਅਕਤੀਆਂ ਦੇ ਟੀਕੇ ਲਗਾਏ ਗਏ।

                ਸਿਵਲ ਸਰਜਨ ਪਟਿਆਲਾ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ 28 ਨਵੰਬਰ ਦਿਨ ਐਤਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੌਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸੰਗਤਪਰਾ ਮੁੱਹਲਾ,ਵਾਰਡ ਨੰਬਰ 2,ਗਰਿਡ ਚੌਂਕ,ਐਮ.ਪੀ.ਡਬਲਿਉ ਸਕੂਲ,ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਛੱਜੂਮਾਜਰੀ ਵਾਰਡ ਨੰਬਰ 3 ਤੋਂ ਇਲਾਵਾ ਪ੍ਰਾਇਮਰੀ ਸਿਹਤ ਕੇਂਦਰ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾ ਦੇ ਪਿੰਡਾਂ ਵਿੱਚ ਘਰ ਘਰ ਦਸਤਕ ਪ੍ਰੋਗਰਾਮ ਤਹਿਤ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।

        ਅੱਜ ਜਿਲੇ ਵਿੱਚ ਪ੍ਰਾਪਤ 1462 ਕੋਵਿਡ ਰਿਪੋਰਟਾਂ ਵਿਚੋਂ ਦੋ ਕੋਵਿਡ ਪਾਜੇਟਿਵ ਪਾਏ ਗਏ ਹਨ ਜੋਕਿ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ। ਜਿਸ ਨਾਲ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48969 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ ਤਿੰਨ ਹੋਰ ਮਰੀਜ਼ ਕੋਵਿਡ ਤੋਂ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਕੋਵਿਡ ਮਰੀਜ਼ਾਂ ਦੀ ਗਿਣਤੀ 47588 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 21 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।

 ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੂਮੀਤ ਸਿੰਘ ਨੇ ਕਿਹਾ ਕਿ ਅੱਜ ਜਿਲ੍ਹੇ ਵਿੱਚ 06 ਡੇਂਗੂਦੇ ਕੇਸ ਰਿਪੋਰਟ ਹੋਏ ਹਨ ਜਿਹਨਾਂ ਵਿਚੋਂ 04 ਸ਼ਹਿਰੀ ਖੇਤਰ ਅਤੇ 02 ਪੇਂਡੁੁ ਖੇਤਰ ਨਾਲ ਸਬੰਧਤ ਹਨ।ਜਿਸ ਨਾਲ ਜਿਲੇ੍ਹ ਦੇ ਕੁੱਲ ਕੇਸਾਂ ਦੀ ਗਿਣਤੀ 976 ਹੋ ਗਈ ਹੈ।

                                ਸਿਹਤ  ਵਿਭਾਗ ਦੀਆਂ ਟੀਮਾਂ ਵੱਲੋ ਜਿਲ੍ਹੇ ਵਿੱਚ ਅੱਜ 1367 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,38,796  ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48969 ਕੋਵਿਡ ਪੋਜਟਿਵ,9,88,929 ਨੈਗੇਟਿਵ ਅਤੇ ਲਗਭਗ 898 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।