Covid vaccination schedule of Patiala for 29 November
November 28, 2021 - PatialaPolitics
ਕੋਵਿਡ ਟੀਕਾਕਰਣ ਕੈਂਪਾ ਵਿੱਚ 652 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ
ਘਰ ਘਰ ਦਸਤਕ ਮੁਹਿੰਮ ਤਹਿਤ ਸਿਹਤ ਟੀਮਾਂ ਵੱਲੋਂ 462 ਘਰਾਂ ਦਾ ਦੋਰਾ।
ਕੱਲ ਦਿਨ ਸੋਮਵਾਰ ਨੂੰ ਕੋਵੀਸ਼ੀਲਡ ਅਤੇ ਕੌਵੈਕਸਿਨ ਕੋਵਿਡ ਵੈਕਸੀਨ ਨਾਲ ਟੀਕਾਕਰਣ ਕਰਨ ਲਈ ਲੱਗਣਗੇ ਕੈਂਪ।
ਅੱਜ ਜਿਲ੍ਹੇ ਵਿੱਚ ਇੱਕ ਕੋਵਿਡ ਪੋਜੀਟਿਵ ਕੇਸ ਦੀ ਹੋਈ ਪੁਸ਼ਟੀ :ਸਿਵਲ ਸਰਜਨ
ਪਟਿਆਲਾ 28 ਨਵੰਬਰ ( ) ਸਿਵਲ ਸਰਜਨ ਪਟਿਆਲਾ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 652 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 15 ਲੱਖ 21 ਹਜਾਰ 685 ਹੋ ਗਈ ਹੈ।ਉੁਹਨਾਂ ਕਿਹਾ ਕਿ ਘਰ-ਘਰ ਦਸਤਕ ਮੁਹਿੰਮ ਤਹਿਤ ਸਿਹਤ ਟੀਮਾਂ ਵਲੋਂ ਅੱਜ 10 ਪਿੰਡਾਂ ਦੇ 462 ਘਰਾਂ ਦਾ ਦੋਰਾ ਕੀਤਾ।ਜਿਸ ਦੋਰਾਨ 176 ਯੋਗ ਨਾਗਰਿਕ ਅਜਿਹੇ ਪਾਏ ਗਏ ਜਿਨ੍ਹਾਂ ਦੇ ਕੋਵਿਡ ਦਾ ਕੋਈ ਵੀ ਟੀਕਾ ਨਹੀ ਲੱਗਿਆ ਹੋਇਆ ਸੀ।ਇਨ੍ਹਾਂ ਵਿਚੋ 109 ਨਾਗਰਿਕਾਂ ਦੇ ਮੌਕੇ ਤੇ ਹੀ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਗਈ ਅਤੇ 267 ਅਜਿਹੇ ਨਾਗਰਿਕ ਸਨ ਜਿਨ੍ਹਾਂ ਦੇ ਪਹਿਲੀ ਵੈਕਸੀਨ ਲੱਗੇ ਦਾ ਸਮਾਂ ਪੂਰਾ ਹੋ ਗਿਆ ਸੀ, ਵਿਚੋਂ 244 ਨਾਗਰਿਕਾਂ ਨੂੰ ਮੌਕੇ ਤੇ ਹੀ ਦੂਜੀ ਖੁਰਾਕ ਦਿੱਤੀ ਗਈ।ਇਸ ਤਰ੍ਹਾਂ ਘਰ ਘਰ ਦਸਤਕ ਮੁਹਿੰਮ ਤਹਿਤ 353 ਯੋਗ ਵਿਅਕਤੀਆਂ ਦੇ ਟੀਕੇ ਲਗਾਏ ਗਏ।
ਸਿਵਲ ਸਰਜਨ ਪਟਿਆਲਾ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 29 ਨਵੰਬਰ ਦਿਨ ਸੋਮਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੌਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਡੀ ਐਮ ਡਬਲਿਉ ਰੇਲਵੇ ਹਸਪਤਾਲ,ਪੁਲਿਸ ਲਾਈਨਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨੰਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ, ਸਮਾਣਾ ਦੇ ਸਬ ਡਵੀਜਨ ਹਸਪਤਾਲ ਅਤੇ ਪੰਜ ਪੀਰ ਰੋਡ, ਨਾਭਾ ਦੇ ਰਣਜੀਤ ਨਗਰ, ਮੌਦੀ ਮਿੱਲ, ਰੇਲਵੇ ਕਲੋਨੀ, ਕ੍ਰਿਸ਼ਨਾ ਪੁਰੀ ਅਤੇ ਐਮ. ਪੀ. ਡਬਲਿਯੂ ਸਕੂਲ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਰੋਸ਼ਨ ਕਲੋਨੀ ਵਾਰਡ ਨੰਬਰ 5, ਘਨੌਰ ਦੇ ਸਰਕਾਰੀ ਸਕੂਲ ਅਤੇ ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾ ਅਧੀਨ ਆਉਂਦੇ ਪਿੰਡਾ ਵਿੱਚ ਘਰ ਘਰ ਦਸਤਕ ਮਿਸ਼ਨ ਤਹਿਤ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1061 ਕੋਵਿਡ ਰਿਪੋਰਟਾਂ ਵਿਚੋਂ ਇੱਕ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਇਆ ਜੋ ਕਿ ਪਟਿਆਲਾ ਸ਼ਹਿਰ ਨਾਲ ਸਬੰਧਤ ਹੈ।ਜਿਸ ਨਾਲ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 48,970 ਹੋ ਗਈ ਹੈ ਅਤੇ ਿਸ਼ਨ ਫਹਿਤ ਤਹਿਤ ਕੋਵਿਡ ਤੋਂ ਠੀਕ ਵਾਲੇ ਮਰੀਜਾਂ ਦੀ ਗਿਣਤੀ ਵੀ 47588 ਹੀ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 21 ਹੈ ਅਤੇ ਅੱਜ ਜਿਲੇ੍ਹ ਵਿੱਚ ਇੱਕ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਹੋਣ ਕਾਰਣ ਮੋਤਾਂ ਦੀ ਕੁੱਲ ਗਿਣਤੀ 1361 ਹੋ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 479 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,39,275 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,970 ਕੋਵਿਡ ਪੋਜਟਿਵ,9,89,989 ਨੈਗੇਟਿਵ ਅਤੇ ਲਗਭਗ 316 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।