Patiala Politics

Latest Patiala News

Hardev Singh Aasi took over as District Public Relations Officer, Patiala

November 29, 2021 - PatialaPolitics

ਪਟਿਆਲਾ, 29 ਨਵੰਬਰ:
ਪੰਜਾਬ ਸਰਕਾਰ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਤੇ ਨਿਯੁਕਤੀਆਂ ਦੇ ਚੱਲਦਿਆਂ ਐਸ.ਬੀ.ਐਸ. ਨਗਰ ਵਿਖੇ ਤਾਇਨਾਤ 2011 ਬੈਚ ਦੇ ਲੋਕ ਸੰਪਰਕ ਅਫ਼ਸਰ ਸ. ਹਰਦੇਵ ਸਿੰਘ ਆਸੀ ਵੱਲੋਂ ਅੱਜ ਪਟਿਆਲਾ ਦੇ ਨਵੇਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਗਿਆ ਹੈ। ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਉਪਰੰਤ ਸ. ਹਰਦੇਵ ਸਿੰਘ ਨੇ ਕਿਹਾ ਕਿ ਉਹ ਜ਼ਿਲ੍ਹੇ ਦੇ ਸਮੂਹ ਮੀਡੀਆ ਸਾਥੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਪ੍ਰੋਗਰਾਮਾਂ ਨੂੰ ਆਮ ਲੋਕਾਂ ਤੱਕ ਪੁੱਜਦਾ ਕਰਨਗੇ।
ਜ਼ਿਕਰਯੋਗ ਹੈ ਸ. ਹਰਦੇਵ ਸਿੰਘ ਆਸੀ ਬਠਿੰਡਾ, ਜਲੰਧਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ ਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ‘ਚ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਸਨ। ਸ. ਹਰਦੇਵ ਸਿੰਘ ਆਸੀ ਵੱਲੋਂ ਡੀ.ਪੀ.ਆਰ.ਓ. ਦਾ ਅਹੁਦਾ ਸੰਭਾਲੇ ਜਾਣ ਤੋਂ ਬਾਅਦ ਡੀ.ਪੀ.ਆਰ.ਓ. ਦਫ਼ਤਰ ਦੇ ਸਟਾਫ਼ ਵੱਲੋਂ ਉਨ੍ਹਾਂ ਨੂੰ ਜੀ ਆਇਆਂ ਕਿਹਾ ਗਿਆ ਹੈ।