Covid vaccination schedule of Patiala for 01 December
November 30, 2021 - PatialaPolitics
ਕੋਵਿਡ ਟੀਕਾਕਰਣ ਕੈਂਪਾ ਵਿੱਚ 4156 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ
ਪੰਦਰਾ ਦਿਨਾਂ ਦੋਰਾਣ ਘਰ ਘਰ ਦਸਤਕ ਮੁਹਿੰਮ ਤਹਿਤ ਸਿਹਤ ਟੀਮਾਂ ਵੱਲੋਂ 41144 ਘਰਾਂ ਦਾ ਦੋਰਾ।
ਕੱਲ ਦਿਨ ਬੁੱਧਵਾਰ ਨੂੰ ਕੋਵੀਸ਼ੀਲਡ ਅਤੇ ਕੌਵੈਕਸਿਨ ਕੋਵਿਡ ਵੈਕਸੀਨ ਨਾਲ ਟੀਕਾਕਰਣ ਕਰਨ ਲਈ ਲੱਗਣਗੇ ਕੈਂਪ।
ਅੱਜ ਜਿਲ੍ਹੇ ਵਿੱਚ ਦੋ ਕੋਵਿਡ ਪੋਜੀਟਿਵ ਅਤੇ ਤਿੰਨ ਡੇਂਗੂ ਕੇਸਾਂ ਦੀ ਹੋਈ ਪੁਸ਼ਟੀ :ਸਿਵਲ ਸਰਜਨ
ਪਟਿਆਲਾ 30 ਨਵੰਬਰ ( ) ਸਿਵਲ ਸਰਜਨ ਪਟਿਆਲਾ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 4156 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 15 ਲੱਖ 29 ਹਜਾਰ 762 ਹੋ ਗਈ ਹੈ।ਉੁਹਨਾਂ ਕਿਹਾ ਕਿ ਘਰ-ਘਰ ਦਸਤਕ ਮੁਹਿੰਮ ਤਹਿਤ ਸਿਹਤ ਟੀਮਾਂ ਵਲੋਂ ਅੱਜ 35 ਪਿੰਡਾਂ ਦੇ 2069 ਘਰਾਂ ਦਾ ਦੋਰਾ ਕੀਤਾ।ਜਿਸ ਦੋਰਾਨ 371 ਯੋਗ ਨਾਗਰਿਕ ਅਜਿਹੇ ਪਾਏ ਗਏ ਜਿਨ੍ਹਾਂ ਦੇ ਕੋਵਿਡ ਦਾ ਕੋਈ ਵੀ ਟੀਕਾ ਨਹੀ ਲੱਗਿਆ ਹੋਇਆ ਸੀ।ਇਹਨ੍ਹਾਂ ਵਿਚੋ 280 ਨਾਗਰਿਕਾਂ ਦੇ ਮੌਕੇ ਤੇ ਹੀ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਗਈ ਅਤੇ 1267 ਅਜਿਹੇ ਨਾਗਰਿਕ ਸਨ ਜਿਨ੍ਹਾਂ ਦੇ ਪਹਿਲੀ ਵੈਕਸੀਨ ਲੱਗੇ ਦਾ ਸਮਾਂ ਪੂਰਾ ਹੋ ਗਿਆ ਸੀ, ਵਿਚੋਂ 1023 ਨਾਗਰਿਕਾਂ ਨੂੰ ਮੌਕੇ ਤੇ ਹੀ ਦੂਜੀ ਖੁਰਾਕ ਦਿੱਤੀ ਗਈ।ਇਸ ਤਰ੍ਹਾਂ ਘਰ ਘਰ ਦਸਤਕ ਮੁਹਿੰਮ ਤਹਿਤ 1303 ਯੋਗ ਵਿਅਕਤੀਆਂ ਦੇ ਟੀਕੇ ਲਗਾਏ ਗਏ। ਉਹਨਾਂ ਕਿਹਾ ਕਿ 15 ਨਵੰਬਰ ਤੋਂ ਸ਼ੁਰੂ ਹੋਈ ਘਰ ਘਰ ਦਸਤਕ ਮਹਿੰਮ ਤਹਿਤ ਪਿਛਲੇ ਪੰਦਰਾ ਦਿਨਾਂ ਦੋਰਾਣ ਸਿਹਤ ਟੀਮਾਂ ਵਲੋਂ 528 ਪਿੰਡਾਂ ਦੇ 41144 ਘਰਾਂ ਦਾ ਦੋਰਾ ਕੀਤਾ।ਜਿਸ ਦੋਰਾਨ 13863 ਯੋਗ ਨਾਗਰਿਕ ਅਜਿਹੇ ਪਾਏ ਗਏ ਜਿਨ੍ਹਾਂ ਦੇ ਕੋਵਿਡ ਦਾ ਕੋਈ ਵੀ ਟੀਕਾ ਨਹੀ ਲੱਗਿਆ ਹੋਇਆ ਸੀ।ਇਹਨ੍ਹਾਂ ਵਿਚੋ 7795 ਨਾਗਰਿਕਾਂ ਦੇ ਮੌਕੇ ਤੇ ਹੀ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਗਈ ਅਤੇ 22147 ਅਜਿਹੇ ਨਾਗਰਿਕ ਸਨ ਜਿਨ੍ਹਾਂ ਦੇ ਪਹਿਲੀ ਵੈਕਸੀਨ ਲੱਗੇ ਦਾ ਸਮਾਂ ਪੂਰਾ ਹੋ ਗਿਆ ਸੀ, ਵਿਚੋਂ 16412 ਨਾਗਰਿਕਾਂ ਨੂੰ ਮੌਕੇ ਤੇ ਹੀ ਦੂਜੀ ਖੁਰਾਕ ਦਿੱਤੀ ਗਈ।ਇਸ ਤਰ੍ਹਾਂ ਘਰ ਘਰ ਦਸਤਕ ਮੁਹਿੰਮ ਤਹਿਤ 24,207 ਯੋਗ ਵਿਅਕਤੀਆਂ ਦੇ ਟੀਕੇ ਲਗਾਏ ਗਏ।
ਸਿਵਲ ਸਰਜਨ ਪਟਿਆਲਾ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 01 ਦਸੰਬਰ ਦਿਨ ਬੁੱਧਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੌਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਡੀ ਐਮ ਡਬਲਿਉ ਰੇਲਵੇ ਹਸਪਤਾਲ,ਪੁਲਿਸ ਲਾਈਨਜ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਐਮ. ਪੀ. ਡਬਲਿਯੂ ਸਕੂਲ, ਰਾਜਪੁਰਾ ਦੇ ਸਿਵਲ ਹਸਪਤਾਲ, ਘਨੌਰ ਦੇ ਸਰਕਾਰੀ ਸਕੂਲ ਅਤੇ ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।