Punjab will get uninterrupted power supply:Gagandeep Jalalpur

December 3, 2021 - PatialaPolitics

 

Punjab will get uninterrupted power supply:Gagandeep Jalalpur

ਖਪਤਕਾਰਾਂ ਨੂੰ ਚੰਗੀ,ਸਸਤੀ ਅਤੇ ਨਿਰਵਿਘਨ ਬਿਜਲੀ ਸਪਲਾਈ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਰਹਾਗਾ:ਗਗਨਦੀਪ ਸਿੰਘ ਜਲਾਲਪੁਰ

ਪਟਿਆਲਾ 3 ਦਿਸੰਬਰ 2021
*ਪੀ ਐੱਸ ਪੀ ਸੀ ਐਲ ਦੇ ਡਾਇਰੈਕਟਰ ਪ੍ਰਬੰਧਕੀ ਸ਼੍ਰੀ ਗਗਨਦੀਪ ਸਿੰਘ ਜਲਾਲਪੁਰ ਨੇ ਕਲ ਚੰਡੀਗੜ੍ਹ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀ ਐਮ ਡੀ ਸ਼੍ਰੀਂ ਏ ਵੇਨੂੰ ਪ੍ਰਸਾਦ ਨਾਲ ਮੁਲਾਕਾਤ ਕੀਤੀ।ਇਸ ਮੌਕੇ ਤੇ ਸ਼੍ਰੀਂ ਏ ਵੇਨੂੰ ਪ੍ਰਸਾਦ ਨੇ ਸ਼੍ਰੀ ਗਗਨਦੀਪ ਸਿੰਘ ਜਲਾਲਪੁਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਪ੍ਰਬੰਧਕੀ ਵਜੋਂ ਨਿਯੁਕਤੀ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਜੀ ਆਇਆ ਕਿਹਾ ਇਸ ਮੌਕੇ ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਪ੍ਰਬੰਧਕੀ ਦੇ ਪਿਤਾ ਜੀ ਸ਼੍ਰੀ ਮਦਨ ਲਾਲ ਜਲਾਲਪੁਰ ਐਮ ਐਲ ਏ ਘਨੌਰ ਵੀ ਓਹਨਾ ਨਾਲ ਸਨ।ਸ਼੍ਰੀ ਗਗਨਦੀਪ ਸਿੰਘ ਜਲਾਲਪੁਰ ਨੇ ਸੀਐਮਡੀ ਸ਼੍ਰੀ ਏ ਵੇਨੂੰ ਪ੍ਰਸਾਦ ਨੂੰ ਵਿਸ਼ਵਾਸ ਦਵਾਇਆ ਕਿ ਉਹ ਓਹਨਾ ਦੀ ਅਗਵਾਈ ਵਿਚ ਮਿਹਨਤ ਤੇ ਲਗਨ ਨਾਲ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਚੰਗੀ,ਸਸਤੀ ਅਤੇ ਨਿਰਵਿਘਨ ਬਿਜਲੀ ਸਪਲਾਈ ਕਰਵਾਉਣ ਲਈ ਅਤੇ ਖਪਤਕਾਰਾਂ ਨੂੰ ਹੋਰ ਬਿਹਤਰ ਸੇਵਾਵਾਂ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।ਇਸ ਮੌਕੇ ਤੇ ਸ਼੍ਰੀ ਗਗਨਦੀਪ ਸਿੰਘ ਜਲਾਲਪੁਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜਿ਼ੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।