Covid vaccination schedule Of Patiala for 5 December

December 4, 2021 - PatialaPolitics

 

Covid vaccination schedule Of Patiala for 5 December

ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਮੁਹਿੰਮ ਮਹਿਤ 5627 ਨਾਗਰਿਕਾਂ ਨੇ ਲਗਵਾਏ ਟੀਕੇ।

ਕੱਲ ਦਿਨ ਐਤਵਾਰ ਨੂੰ ਕੋਵੀਸ਼ੀਲਡ ਅਤੇ ਕੋਵੈਕਸਨਿ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਣ ।

ਅੱਜ ਜਿਲ੍ਹੇ ਵਿੱਚ ਤਿੰਨ ਕੋਵਿਡ ਪੋਜਟਿਵ ਕੇਸ ਹੋਏ ਰਿਪੋਰਟ  : ਸਿਵਲ ਸਰਜਨ ਪਟਿਆਲਾ ਡਾ. ਪ੍ਰਿੰਸ ਸੋਢੀ

        ਪਟਿਆਲਾ 4 ਦਸੰਬਰ (       ) ਸਿਵਲ ਸਰਜਨ ਪਟਿਆਲਾ ਡਾ. ਪ੍ਰਿੰਸ ਸੋਢੀ  ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 5627 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ, ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 15  ਲੱਖ 46 ਹਜਾਰ 969 ਹੋ ਗਈ ਹੈ। ਸਿਵਲ ਸਰਜਨ ਪਟਿਆਲਾ ਡਾ. ਪ੍ਰਿੰਸ ਸੋਢੀ   ਨੇ ਕਿਹਾ ਕਿ ਕੱਲ 5 ਦਸੰਬਰ ਦਿਨ ਐਤਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੌਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ,ਓਮ ਸ਼ਾਈ ਮੰਦਰ ਪੁਰਾਨਾ ਬਿਸ਼ਨ ਨਗਰ,ਹੀਲ ਐਂਡ ਕੇਅਰ ਹਸਪਤਾਲ ਭਾਦਸੋਂ ਰੋਡ ਨੇੜੇ ਟਿਵਾਣਾ ਚੋਂਕ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਐਮ.ਪੀ.ਡਬਲਿਉ ਸਕੂਲ,ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਪ੍ਰਾਇਮਰੀ ਸਿਹਤ ਕੇਂਦਰ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾ ਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।

        ਅੱਜ ਜਿਲੇ ਵਿੱਚ ਪ੍ਰਾਪਤ 1712 ਕੋਵਿਡ ਰਿਪੋਰਟਾਂ ਵਿਚੋਂ ਤਿੰਨ ਕੋਵਿਡ ਪਾਜੇਟਿਵ ਪਾਏ ਗਏ ਹਨ ਹਿਨਾਂ ਵਿਚੌਨ ਦੋ ਪਟਿਆਲਾ ਸ਼ਹਿਰ ਅਤੇ ਇੱਕ ਨਾਭਾ ਨਾਲ ਸਬੰਧਤ ਹਨ। ਜਿਸ ਨਾਲ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48979 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ ਚਾਰ ਹੋਰ ਮਰੀਜ਼ ਕੋਵਿਡ ਤੋਂ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਕੋਵਿਡ ਮਰੀਜ਼ਾਂ ਦੀ ਗਿਣਤੀ 47599 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 18 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।

                                ਸਿਹਤ  ਵਿਭਾਗ ਦੀਆਂ ਟੀਮਾਂ ਵੱਲੋ ਜਿਲ੍ਹੇ ਵਿੱਚ ਅੱਜ 2109 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,49,495  ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48979 ਕੋਵਿਡ ਪੋਜਟਿਵ,9,98,988 ਨੈਗੇਟਿਵ ਅਤੇ ਲਗਭਗ 1538 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।