Covid vaccination schedule of Patiala for 6 December
December 5, 2021 - PatialaPolitics
Covid vaccination schedule of Patiala for 6 December
ਕੋਵਿਡ ਟੀਕਾਕਰਣ ਕੈਂਪਾ ਵਿੱਚ 1231 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ।
ਕੱਲ ਦਿਨ ਸੋਮਵਾਰ ਨੂੰ ਕੋਵੀਸ਼ੀਲਡ ਅਤੇ ਕੌਵੈਕਸਿਨ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਣ ।
ਅੱਜ ਜਿਲ੍ਹੇ ਵਿੱਚ ਦੋ ਕੋਵਿਡ ਪੋਜੀਟਿਵ ਕੇਸਾਂ ਦੀ ਹੋਈ ਪੁਸ਼ਟੀ :ਸਿਵਲ ਸਰਜਨ
ਪਟਿਆਲਾ 05 ਦਸੰਬਰ ( ) ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾ ਵਿੱਚ 1231 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 15 ਲੱਖ 48 ਹਜਾਰ 200 ਹੋ ਗਈ ਹੈ। ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 06 ਦਸੰਬਰ ਦਿਨ ਸੋਮਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੌਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਡੀ ਐਮ ਡਬਲਿਉ ਰੇਲਵੇ ਹਸਪਤਾਲ,ਪੁਲਿਸ ਲਾਈਨਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨੰਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਹੀਰਾ ਮੱਹਲ ਅਤੇ ਐਮ. ਪੀ.ਡਬਲਿਉ ਡਬਲਿਊ ਸਕੂਲ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ-2, ਘਨੌਰ ਦੇ ਸਰਕਾਰੀ ਸਕੂਲ ਅਤੇ ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾ ਅਧੀਨ ਆਉਂਦੇ ਪਿੰਡਾ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1749 ਕੋਵਿਡ ਰਿਪੋਰਟਾਂ ਵਿਚੋਂ ਦੋ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ ਜੋ ਕਿ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ।ਜਿਸ ਨਾਲ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 48,981 ਹੋ ਗਈ ਹੈ ਅਤੇ ਿਸ਼ਨ ਫਹਿਤ ਤਹਿਤ ਪੰਜ ਹੋਰ ਮਰੀਜ ਕੋਵਿਡ ਤੋਂ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47604ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 15 ਹੈ ਅਤੇ ਅੱਜ ਜਿਲੇ੍ਹ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 661 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,50,156 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,981 ਕੋਵਿਡ ਪੋਜਟਿਵ,10,00,735 ਨੈਗੇਟਿਵ ਅਤੇ ਲਗਭਗ 440 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।