Patiala Mayor Case:Punjab Govt ask court for more time

December 6, 2021 - PatialaPolitics

 

Patiala Mayor Case:Punjab Govt ask court for more time

ਮੇਅਰ ਦੇ ਸਸਪੈਂਡਿਡ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਮਾਣਯੋਗ ਹਾਈ ਕੋਰਟ ਤੋਂ ਮੰਗਿਆ ਹੋਰ ਦਸ ਦਿਨ ਦਾ ਸਮਾਂ

ਨਗਰ ਨਿਗਮ ਵੱਲੋਂ ਪੰਜਾਬ ਸਰਕਾਰ ਨੂੰ ਭੇਜੀ ਗਈ ਪ੍ਰੋਸੀਡਿੰਗ ਨੂੰ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਹਾਈ ਕੋਰਟ ਦੇ ਡਬਲ ਬੈਂਚ ਕੋਲ ਚੈਲੇਂਜ ਕਰ ਦਿੱਤੀ ਸੀ ਜਿਸ ਦੀ ਸੁਣਵਾਈ ਇੱਕ ਦਸੰਬਰ ਨੂੰ ਹੋ ਚੁੱਕੀ ਹੈ। ਇਸ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲਾਂ ਨੇ ਮੰਨਿਆ ਕਿ ਉਨ੍ਹਾਂ ਵੱਲੋਂ ਅਜੇ ਤੱਕ ਮੇਅਰ ਸੰਜੀਵ ਸ਼ਰਮਾ ਬਿੱਟੂ ਨੂੰ ਸਸਪੈਂਡ ਨਹੀਂ ਕੀਤਾ ਗਿਆ ਅਤੇ ਮਾਮਲੇ ਦੀ ਸੁਣਵਾਈ ਛੇ ਦਸੰਬਰ ਪਾ ਦਿੱਤੀ ਗਈ ਸੀ। ਅੱਜ ਦੀ ਸੁਣਵਾਈ ਦੌਰਾਨ ਮਾਣਯੋਗ ਹਾਈਕੋਰਟ ਕੋਲ ਪੰਜਾਬ ਸਰਕਾਰ ਦੇ ਵਕੀਲਾਂ ਨੇ ਇਕ ਵਾਰ ਫਿਰ ਇਸ ਮਾਮਲੇ ਲਈ ਦਸ ਦਿਨ ਦਾ ਹੋਰ ਸਮਾਂ ਮੰਗ ਕੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੂੰ ਇਕ ਵੱਡੀ ਰਾਹਤ ਦੇ ਦਿੱਤੀ ਹੈ।