2 Covid case reported in Patiala

December 6, 2021 - PatialaPolitics

 

2 Covid case reported in Patiala

ਕੋਵਿਡ ਟੀਕਾਕਰਣ ਕੈਂਪਾਂ ਵਿੱਚ 4463 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ।

ਕੱਲ ਦਿਨ ਮੰਗਲਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਣ ।
ਓਮੀਕਰੋਨ ਵੈਰੀਐਂਟ ਦੇ ਖਤਰੇ ਤੋਂ ਬਚਣ ਲਈ ਕੋਵਿਡ ਸਾਵਧਾਨੀਆਂ ਅਪਣਾਉਣੀਆਂ ਜਰੂਰੀ।
ਅੱਜ ਜਿਲ੍ਹੇ ਵਿੱਚ ਦੋ ਕੋਵਿਡ ਪੋਜੀਟਿਵ ਕੇਸਾਂ ਦੀ ਹੋਈ ਪੁਸ਼ਟੀ :ਸਿਵਲ ਸਰਜਨ
ਪਟਿਆਲਾ 06 ਦਸੰਬਰ ( ) ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 4463 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 15 ਲੱਖ 52 ਹਜਾਰ 663 ਹੋ ਗਈ ਹੈ।ਉਹਨਾਂ ਕਿਹਾ ਕਿ ਓਮੀਕਰੋਨ ਵੈਰੀਐਂਟ ਦੇ ਨਵੇਂ ਖਤਰੇ ਨੁੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਸ ਸਬੰਧ ਚ ਸਥਿਤੀ ਸਾਫ ਹੋਣ ਤੱਕ ਸਮੂਹ ਨਾਗਰਿਕਾਂ ਨੁੰ ਕੋਵਿਡ ਬਚਾਅ ਦੇ ਮੂਲ ਭੂਤ ਸਿਧਾਂਤ ਜਿਵੇਂ ਕਿ ਮਾਸਕ ਪਾ ਕੇ ਰੱਖਣਾ, ਹੱਥਾਂ ਨੁੰ ਵਾਰ ਵਾਰ ਸਾਬਣ ਪਾਣੀ ਨਾਲ ਧੌਣਾ ਜਾ ਸੇਨੇਟਾਈਜ ਕਰਨਾ, ਭੀੜ ਭਾੜ ਵਾਲੀਆਂ ਥਾਵਾ ਤੇ ਜਾਣ ਤੋਂ ਪਰਹੇਜ ਕਰਨਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜਾਂ ਲਗਵਾਉਣ ਵਰਗੀਆਂ ਸਾਵਧਾਨੀਆ ਵਰਤਣੀਆਂ ਯਕੀਨੀ ਬਣਾਈਆ ਜਾਣ, ਤਾਂ ਜੋ ਕਿਸੇ ਵੀ ਸੂਰਤ ਵਿੱਚ ਲੋਕਲ ਟਰਾਂਸਮਿਸ਼ਨ ਦਾ ਖਤਰਾ ਨਾ ਬਣੇ ਅਤੇ ਕੋਵਿਡ ਸੰਭਾਵਤ ਤੀਜੀ ਲਹਿਰ ਤੋਂ ਬਚਿਆ ਜਾ ਸਕੇ।ਲਾਕ ਡਾਉਨ ਜਾਂ ਕੋਵਿਡ ਸਬੰਧੀ ਰੋਕਾਂ ਲਗਾਉਣ ਦੀ ਨੋਬਤ ਨਾ ਆਵੇ।
ਜਿਲਾ ਐਪਡੀਮੋਲੋਜਿਸਟ ਡਾ ਸੁਮੀਤ ਸਿੰਘ ਨੇ ਦੱਸਿਆ ਕਿ ਅਜਿਹੀ ਕਿਸੇ ਵੀ ਲਹਿਰ ਨੁੰ ਨਜਿਠਣ ਲਈ ਹਸਪਤਾਲਾ ਵਿੱਚ ਇਲਾਜ ਦੇ ਪ੍ਰਬੰਧ ਲਈ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ।ਓਮੀਕਰੋਨ ਕਿਸੇ ਵੀ ਸ਼ਕੀ ਜਾਂ ਕਨਫਰੰਮ ਕੇਸ ਨੁੰ ਦਾਖਲ ਕਰਨ ਲਈ ਰਾਜਿੰਦਰਾ ਹਸਪਤਾਲ ਦੇ ਐਮ.ਸੀ.ਐਚ.ਵਿੰਗ ਵਿਚ ਇੱਕ ਵਖਰਾ ਫਲੋਰ ਨਿਰਧਾਰਤ ਕੀਤਾ ਗਿਆ ਹੈ ਜਿਥੇ ਸਿਰਫ ਅਜਿਹੇ ਮਰੀਜਾਂ ਨੂੰ ਰੱਖਿਆ ਜਾਵੇਗਾ ਅਤੇ ਲੋੜ ਪੈਣ ਤੇਂ ਪਟਿਆਲਾ ਜਿਲ੍ਹਾ ਪਿਛਲੀ ਲਹਿਰ ਲਈ ਆਪਣੀ ਪੀਕ ਸਮਰਥਾ ਤੱਕ ਕੋਵਿਡ ਮਰੀਜਾਂ ਦੇ ਦਾਖਲ਼ੇ ਦੇ ਪ੍ਰਬੰਧ ਤੱਕ ਮੁੜ ਪਹੁੰਚ ਸਕਦਾ ਹੈ।ਜਿਸ ਅਨੁਸਾਰ ਸਰਕਾਰੀ ਹਸਪਤਾਲਾ ਵਿੱਚ ਤਕਰੀਬਨ 1100 ਬੈਡ ਅਤੇ ਪ੍ਰਾਈਵੇਟ ਹਸਪਤਾਲਾ ਵਿਚ 400 ਬੈਡਾਂ ਦਾ ਪ੍ਰਬੰਧ ਕੀਤਾ ਜਾ ਸਕਦਾ ਹੈ । ਅੱਜ ਡਾ. ਸੁਮੀਤ ਸਿੰਘ ਵੱਲੋਂ ਕੋਵਿਡ ਤੀਜੀ ਲਹਿਰ ਦਾ ਸਾਹਮਣਾ ਕਰਨ ਲਈ ਪ੍ਰਾਈਵੇਟ ਹਸਪਤਾਲ ਵਰਧਮਾਨ ਹਸਪਤਾਲ, ਕੋਲੰਬਿਆ ਏਸ਼ੀਆ ਹਸਪਤਾਲ, ਸਦਭਾਵਨਾ ਹਸਪਤਾਲ ਅਤੇ ਅਮਰ ਹਸਪਤਾਲ ਆਦਿ ਦਾ ਦੋਰਾ ਕਰਕੇ ਕੋਵਿਡ ਪ੍ਰਬੰਧਾਂ ਦਾ ਜਾਇਜਾ ਲਿਆ।
ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 07 ਦਸੰਬਰ ਦਿਨ ਮੰਗਲਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਡੀ ਐਮ ਡਬਲਿਉ ਰੇਲਵੇ ਹਸਪਤਾਲ,ਪੁਲਿਸ ਲਾਈਨਜ, ਸਰਕਾਰੀ ਪੋਲੀਟੈਕਨਿਕ ਕਾਲਜ(ਲੜਕੀਆਂ) ਐਸ.ਐਸ.ਟੀ. ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨੰਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੀ ਜੈਮਲ ਸਿੰਘ ਕਲੋਨੀ ਅਤੇ ਐਮ. ਪੀ.ਡਬਲਿਉ ਡਬਲਿਊ ਸਕੂਲ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ-2, ਘਨੌਰ ਦੇ ਸਰਕਾਰੀ ਸਕੂਲ ਅਤੇ ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾ ਅਧੀਨ ਆਉਂਦੇ ਪਿੰਡਾ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1099 ਕੋਵਿਡ ਰਿਪੋਰਟਾਂ ਵਿਚੋਂ ਦੋ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ ਜੋ ਕਿ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ।ਜਿਸ ਨਾਲ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 48,983 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ 02 ਹੋਰ ਮਰੀਜ ਕੋਵਿਡ ਤੋਂ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47606ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 15 ਹੈ ਅਤੇ ਅੱਜ ਜਿਲੇ੍ਹ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।
ਜਿਲਾ ਐਪਡੀਮੋਲੋਜਿਸਟ ਡਾ ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਜਿਲੇ ਵਿਚ 07 ਡੇਂਗੂ ਕੇਸ ਰਿਪੋਰਟ ਹੋਏ ਹਨ,ਜਿਹਨਾਂ ਵਿਚੋ 05 ਸ਼ਹਿਰੀ ਅਤੇ 02 ਪੇਂਡੂ ਖੇਤਰਾਂ ਨਾਲ ਸਬੰਧਤ ਹਨ।ਜਿਸ ਨਾਲ ਜਿਲੇ ਵਿਚ ਕੁੱਲ ਡੇਂਗੂ ਕੇਸਾਂ ਦੀ ਗਿਣਤੀ 1018 ਹੋ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2123 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,52,279 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,983 ਕੋਵਿਡ ਪੋਜਟਿਵ,10,01,832 ਨੈਗੇਟਿਵ ਅਤੇ ਲਗਭਗ 1464 ਦੀ ਰਿਪੋਰਟ ਆਉਣੀ ਅਜੇ ਬਾਕ