Deposit your Arms: New orders by Patiala DC
December 6, 2021 - PatialaPolitics
Deposit your Arms: New orders by Patiala DC
ਵਿਧਾਨ ਸਭਾ ਚੋਣਾਂ-2022 ਸਬੰਧੀਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸੰਦੀਪ ਹੰਸ ਨੇ ਪਟਿਆਲਾ ਜ਼ਿਲ੍ਹੇ ਦੇ ਸਮੂਹ ਅਸਲਾ ਧਾਰਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣਾ ਲਾਇਸੈਂਸੀ ਅਸਲਾ 20 ਦਸੰਬਰ 2021 ਤੱਕ ਹਰ ਹਾਲ ਜਮ੍ਹਾ ਕਰਵਾਉਣ।
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ 05 ਫਰਵਰੀ 2022 ਤੱਕ ਲਾਗੂ ਹੋਣ ਵਾਲੇ ਇੱਕ ਤਰਫ਼ਾ ਹੁਕਮ ਜਾਰੀ ਕਰਦਿਆਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਸਮੂਹ ਅਸਲਾ ਧਾਰਕ ਆਗਾਮੀ ਵਿਧਾਨ ਸਭਾ ਚੋਣ ਅਮਲ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।
ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿੱਚ ਅਮਨ ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾਂ ਜਰੂਰੀ ਹੈ ਤਾ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ ‘ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਣਗੇ।