Covid vaccination schedule of Patiala for 8 December
December 7, 2021 - PatialaPolitics
Covid vaccination schedule of Patiala for 8 December
ਕੋਵਿਡ ਟੀਕਾਕਰਣ ਕੈਂਪਾਂ ਵਿੱਚ 5151 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ।
ਕੱਲ ਦਿਨ ਬੁੱਧਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਣ ।
ਕੋਵਿਡ ਨਾਲ ਹੋਈਆਂ ਮੋਤਾਂ ਦੇ ਕਾਨੂੰਨੀ ਵਾਰਸਾਂ ਨੂੰ ਪੰਜਾਹ ਹਜਾਰ ਦੀ ਸਹਾਇਤਾ ਰਾਸ਼ੀ ਦੇਣ ਦਾ ਕੰਮ ਜਾਰੀ।
ਕਮੇਟੀ ਵੱਲੋਂ ਹੁਣ ਤੱਕ 23 ਕੇਸਾਂ ਨੂੰ ਸਹੀ ਪਾਏ ਜਾਣ ਤੇਂ ਸਹਾਇਤਾ ਰਾਸ਼ੀ ਜਾਰੀ ਕਰਨ ਲਈ ਭੇਜਿਆ ਜਿਲ੍ਹਾ ਮਾਲ
ਅਫਸਰ ਕੋਲ।
ਅੱਜ ਜਿਲ੍ਹੇ ਵਿੱਚ ਦੋ ਕੋਵਿਡ ਪੋਜੀਟਿਵ ਕੇਸਾਂ ਦੀ ਹੋਈ ਪੁਸ਼ਟੀ :ਸਿਵਲ ਸਰਜਨ
ਪਟਿਆਲਾ 07 ਦਸੰਬਰ ( ) ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 5151 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 15 ਲੱਖ 57 ਹਜਾਰ 814 ਹੋ ਗਈ ਹੈ। ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 08 ਦਸੰਬਰ ਦਿਨ ਬੁੱਧਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਡੀ ਐਮ ਡਬਲਿਉ ਰੇਲਵੇ ਹਸਪਤਾਲ,ਪੁਲਿਸ ਲਾਈਨਜ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇੇ ਐਮ. ਪੀ.ਡਬਲਿਉ ਡਬਲਿਊ ਸਕੂਲ, ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਸਿਹਤ ਕੇਂਦਰ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਕੋਵਿਡ ਨਾਲ ਹੋਈਆਂ ਮੋਤਾਂ ਦੇ ਕਾਨੂੰਨੀ ਵਾਰਸਾਂ ਨੁੰ ਪੰਜਾਹ ਹਜਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਸਬੰਧੀ ਕਲੇਮ ਫਾਰਮ ਸੰਬਧਤ ਐਸ.ਡੀ.ਐਮ.ਦਫਤਰ ਵਿੱਚ ਜਮਾ ਕਰਵਾਏ ਜਾ ਰਹੇ ਹਨ ਅਤੇ ਸੁਪਰੀਮ ਕੋਰਟ ਦੀਆਂ ਗਾਈਡਲਾਈਨਜ ਅਨੁਸਾਰ ਕੋਵਿਡ ਰਿਪੋਰਟ ਆਉਣ ਤੋਂ 30 ਦਿਨਾਂ ਦੇ ਵਿੱਚ ਵਿੱਚ ਹੋਈਆਂ ਮੌਤਾਂ ਦੇ ਪ੍ਰਾਪਤ ਹੋਏ ਕਲੇਮ ਫਾਰਮ ਨੁੰ ਵਾਚਣ ਲਈ ਵਧੀਕ ਡਿਪਟੀ ਕਮਿਸ਼ਨਰ ( ਜਰਨਲ) ਦੀ ਅਗਵਾਈ ਵਿੱਚ ਬਣਾਈ ਜਿਲ੍ਹਾ ਪੱਧਰੀ ਕੋਵਿਡ ਡੈਥ ਨਿਰਧਾਰਣ ਕਮੇਟੀ ਜਿਸ ਦੇ ਮੈਂਬਰ ਸਿਵਲ ਸਰਜਨ, ਮੈਡੀਕਲ ਸੁਪਰਡੈਂਟ ਰਾਜਿੰਦਰਾ ਹਸਪਤਾਲ, ਮੁੱਖੀ ਮੈਡੀਸਨ ਵਿਭਾਗ ( ਰਾਜਿੰਦਰਾ ਹਸਪਤਾਲ) ਅਤੇ ਜਿਲ੍ਹਾ ਐਪੀਡੋਮੋਲੋਜਿਸਟ ਹਨ, ਵੱਲੋਂ ਵਾਚੇ ਗਏ ਹੁਣ ਤੱਕ 23 ਕੇਸਾਂ ਨੁੰ ਸਹੀ ਪਾਉਂਦੇ ਹੋਏ ਉਹਨਾਂ ਨੂੰ ਪੰਜਾਹ ਹਜਾਰ ਦੀ ਰਾਸ਼ੀ ਜਾਰੀ ਕਰਨ ਲਈ ਜਿਲ੍ਹਾ ਮਾਲ ਅਫਸਰ ਨੂੰ ਭੇਜ ਦਿੱਤੇ ਗਏ ਹਨ।
ਅੱਜ ਜਿਲੇ ਵਿੱਚ ਪ੍ਰਾਪਤ 2040 ਕੋਵਿਡ ਰਿਪੋਰਟਾਂ ਵਿਚੋਂ ਦੋ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ ਜੋ ਕਿ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ।ਜਿਸ ਨਾਲ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 48,985 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ 01 ਹੋਰ ਮਰੀਜ ਕੋਵਿਡ ਤੋਂ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47607ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 16 ਹੈ ਅਤੇ ਅੱਜ ਜਿਲੇ੍ਹ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1686 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,53,965 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,985 ਕੋਵਿਡ ਪੋਜਟਿਵ,10,03,870 ਨੈਗੇਟਿਵ ਅਤੇ ਲਗਭਗ 1110 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਫੋਟੋ ਕੈਪਸ਼ਨ: ਪਿੰਡ ਬੀਬੀਪੁਰ ਖੁਰਦ ਵਿਖੇ ਕੋਵਿਡ ਟੀਕਾਕਰਨ ਕਰਦੇ ਸਿਹਤ ਕਰਮਚਾਰੀ।