Covid vaccination schedule of Patiala for 9 Decembe
December 8, 2021 - PatialaPolitics
Covid vaccination schedule of Patiala for 9 Decembe
ਕੋਵਿਡ ਟੀਕਾਕਰਣ ਕੈਂਪਾ ਵਿੱਚ 1489 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ।
ਕੱਲ ਦਿਨ ਵੀਰਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਣ ।
ਅੱਜ ਜਿਲ੍ਹੇ ਵਿੱਚ ਦੋ ਕੋਵਿਡ ਪੋਜੀਟਿਵ ਕੇਸਾਂ ਦੀ ਹੋਈ ਪੁਸ਼ਟੀ :ਸਿਵਲ ਸਰਜਨ
ਪਟਿਆਲਾ 08 ਦਸੰਬਰ ( ) ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾ ਵਿੱਚ 1489 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 15 ਲੱਖ 59 ਹਜਾਰ 303 ਹੋ ਗਈ ਹੈ। ਡਾ.ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 09 ਦਸੰਬਰ ਦਿਨ ਵੀਰਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਡੀ ਐਮ ਡਬਲਿਉ ਰੇਲਵੇ ਹਸਪਤਾਲ,ਪੁਲਿਸ ਲਾਈਨਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨੰਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ,ਮੋਦੀਖਾਨਾ ਨੇੜੇ ਮੌਤੀਬਾਗ ਗੁਰੂਦੁਆਰਾ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਆਰਿਆ ਸਮਾਜ ਚੌਂਕ ਅਤੇ ਐਮ. ਪੀ.ਡਬਲਿਉ ਡਬਲਿਊ ਸਕੂਲ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ-2, ਘਨੌਰ ਦੇ ਸਰਕਾਰੀ ਸਕੂਲ ਅਤੇ ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾ ਅਧੀਨ ਆਉਂਦੇ ਪਿੰਡਾ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1671 ਕੋਵਿਡ ਰਿਪੋਰਟਾਂ ਵਿਚੋਂ ਦੋ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ ਜੋ ਕਿ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ।ਜਿਸ ਨਾਲ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 48,987 ਹੋ ਗਈ ਹੈ ਅਤੇ ਿਸ਼ਨ ਫਹਿਤ ਤਹਿਤ ਦੋ ਹੋਰ ਮਰੀਜ ਕੋਵਿਡ ਤੋਂ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47609 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 16 ਹੈ ਅਤੇ ਅੱਜ ਜਿਲੇ੍ਹ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1078 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,53,965 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,987 ਕੋਵਿਡ ਪੋਜਟਿਵ,10,05,539 ਨੈਗੇਟਿਵ ਅਤੇ ਲਗਭਗ 517 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।