Covid vaccination schedule of Patiala for 10 December
December 9, 2021 - PatialaPolitics
Covid vaccination schedule of Patiala for 10 December
ਕੋਵਿਡ ਟੀਕਾਕਰਣ ਕੈਂਪਾ ਵਿੱਚ 5354 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ।
ਕੱਲ ਦਿਨ ਸ਼ੁਕਰਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਣ ।
ਅੱਜ ਜਿਲ੍ਹੇ ਵਿੱਚ ਪੰਜ ਕੋਵਿਡ ਪੋਜੀਟਿਵ ਕੇਸਾਂ ਦੀ ਹੋਈ ਪੁਸ਼ਟੀ :ਸਿਵਲ ਸਰਜਨ
ਪਟਿਆਲਾ 09 ਦਸੰਬਰ ( ) ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾ ਵਿੱਚ 5354 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 15 ਲੱਖ 64 ਹਜਾਰ 657 ਹੋ ਗਈ ਹੈ। ਉਹਨਾਂ ਕਿਹਾ ਕਿ ਓਮੀਕਰੋਨ ਵੈਰੀਐਂਟ ਦੇ ਨਵੇਂ ਖਤਰੇ ਨੁੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਸ ਸਬੰਧ ਚ ਸਥਿਤੀ ਸਾਫ ਹੋਣ ਤੱਕ ਸਮੂਹ ਨਾਗਰਿਕਾਂ ਨੁੰ ਕੋਵਿਡ ਬਚਾਅ ਦੇ ਮੂਲ ਭੂਤ ਸਿਧਾਂਤ ਜਿਵੇਂ ਕਿ ਮਾਸਕ ਪਾ ਕੇ ਰੱਖਣਾ, ਹੱਥਾਂ ਨੁੰ ਵਾਰ ਵਾਰ ਸਾਬਣ ਪਾਣੀ ਨਾਲ ਧੌਣਾ ਜਾ ਸੇਨੇਟਾਈਜ ਕਰਨਾ, ਭੀੜ ਭਾੜ ਵਾਲੀਆਂ ਥਾਵਾ ਤੇ ਜਾਣ ਤੋਂ ਪਰਹੇਜ ਕਰਨਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜਾਂ ਲਗਵਾਉਣ ਵਰਗੀਆਂ ਸਾਵਧਾਨੀਆ ਵਰਤਣੀਆਂ ਯਕੀਨੀ ਬਣਾਈਆ ਜਾਣ, ਤਾਂ ਜੋ ਕਿਸੇ ਵੀ ਸੂਰਤ ਵਿੱਚ ਲੋਕਲ ਟਰਾਂਸਮਿਸ਼ਨ ਦਾ ਖਤਰਾ ਨਾ ਬਣੇ ਅਤੇ ਕੋਵਿਡ ਸੰਭਾਵਤ ਤੀਜੀ ਲਹਿਰ ਤੋਂ ਬਚਿਆ ਜਾ ਸਕੇ।ਡਾ.ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 10 ਦਸੰਬਰ ਦਿਨ ਸ਼ੁਕਰਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਡੀ ਐਮ ਡਬਲਿਉ ਰੇਲਵੇ ਹਸਪਤਾਲ,ਪੁਲਿਸ ਲਾਈਨਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨੰਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਪਟੇਲ ਨਗਰ ਅਤੇ ਐਮ. ਪੀ.ਡਬਲਿਉ ਡਬਲਿਊ ਸਕੂਲ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ-2 ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾ ਅਧੀਨ ਆਉਂਦੇ ਪਿੰਡਾ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1454 ਕੋਵਿਡ ਰਿਪੋਰਟਾਂ ਵਿਚੋਂ ਪੰਜ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ ਜੋ ਕਿ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ।ਜਿਸ ਨਾਲ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 48,992 ਹੋ ਗਈ ਹੈ ਅਤੇ ਿਸ਼ਨ ਫਹਿਤ ਤਹਿਤ ਦੋ ਹੋਰ ਮਰੀਜ ਕੋਵਿਡ ਤੋਂ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47611 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 19 ਹੈ ਅਤੇ ਅੱਜ ਜਿਲੇ੍ਹ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1723 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,55,688 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,992 ਕੋਵਿਡ ਪੋਜਟਿਵ,10,05,910 ਨੈਗੇਟਿਵ ਅਤੇ ਲਗਭਗ 786 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।