Patiala Covid Vaccination schedule 12 December
December 12, 2021 - PatialaPolitics
Patiala Covid Vaccination schedule 12 December
ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਮੁਹਿੰਮ ਮਹਿਤ 5227 ਨਾਗਰਿਕਾਂ ਨੇ ਲਗਵਾਏ ਟੀਕੇ।
ਕੱਲ ਦਿਨ ਐਤਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਣ ।
ਅੱਜ ਜਿਲ੍ਹੇ ਵਿੱਚ ਇੱਕ ਕੋਵਿਡ ਪੋਜਟਿਵ ਕੇਸ ਹੋਇਆ ਰਿਪੋਰਟ : ) ਸਿਵਲ ਸਰਜਨ ਡਾ.ਪ੍ਰਿੰਸ ਸੋਢੀ
ਪਟਿਆਲਾ 11 ਦਸੰਬਰ ( ) ) ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 5627 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ, ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 15 ਲੱਖ 74 ਹਜਾਰ 465 ਹੋ ਗਈ ਹੈ।ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ 12 ਦਸੰਬਰ ਦਿਨ ਐਤਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੌਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ,ਜਯੌਤੀ ਐਜੁਕੇਸ਼ਨ ਸੁਸਾਇਟੀ ਪਟਿਆਲਾ ਸ਼ਰੀਫ ਚਿਸਟੀ ਸਾਬਰੀ ਨੇੜੇ ਲਾਹੋਰੀ ਗੇਟ ਸਾਹਮਣੇ ਰੋਜ ਗਾਰਡਨ, ਪਾਣੀ ਵਾਲੀ ਟੈਂਕੀ ਤੱਫਜਲਪੁਰਾ, ਗੁਰਮੁੱਖ ਗੁਰੂ ਚੈਰੀਟੇਬਲ ਡਿਸਪੈਂਸਰੀ ਸੰਜੇ ਕਲੋਨੀ ਨੇੜੇ ਗੁੱਗਾਮਾੜੀ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਐਮ.ਪੀ.ਡਬਲਿਉ ਸਕੂਲ,ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਪ੍ਰਾਇਮਰੀ ਸਿਹਤ ਕੇਂਦਰ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1736 ਕੋਵਿਡ ਰਿਪੋਰਟਾਂ ਵਿਚੋਂ ਇੱਕ ਕੋਵਿਡ ਪਾਜੇਟਿਵ ਪਾਇਆ ਗਿਆ ਹੈ ਜੋ ਕਿ ਪਟਿਆਲਾ ਸ਼ਹਿਰ ਨਾਲ ਸਬੰਧਤ ਹੈ।ਜਿਸ ਨਾਲ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48995 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ ਦੋ ਹੋਰ ਮਰੀਜ਼ ਕੋਵਿਡ ਤੋਂ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਕੋਵਿਡ ਮਰੀਜ਼ਾਂ ਦੀ ਗਿਣਤੀ 47614 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 19 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲ੍ਹੇ ਵਿੱਚ ਅੱਜ 2134 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,59,745 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48995 ਕੋਵਿਡ ਪੋਜਟਿਵ,10,09,472 ਨੈਗੇਟਿਵ ਅਤੇ ਲਗਭਗ 1278 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਫੋਟੋ ਕੈਪਸ਼ਨ: ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਪ੍ਰਿੰਸ ਸੋਢੀ।