Covid vaccination schedule of Patiala for 13 December

December 13, 2021 - PatialaPolitics

ਕੋਵਿਡ ਟੀਕਾਕਰਣ ਕੈਂਪਾ ਵਿੱਚ 947 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ।

ਕੱਲ ਦਿਨ ਸੋਮਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਣ ।

ਅੱਜ ਜਿਲ੍ਹੇ ਵਿੱਚ ਇੱਕ ਕੋਵਿਡ ਪੋਜੀਟਿਵ ਕੇਸ ਦੀ ਹੋਈ ਪੁਸ਼ਟੀ :ਸਿਵਲ ਸਰਜਨ

ਪਟਿਆਲਾ 12 ਦਸੰਬਰ ( ) ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾ ਵਿੱਚ 947 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 15 ਲੱਖ 75 ਹਜਾਰ 412 ਹੋ ਗਈ ਹੈ। ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 13 ਦਸੰਬਰ ਦਿਨ ਸੋਮਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਡੀ ਐਮ ਡਬਲਿਉ ਰੇਲਵੇ ਹਸਪਤਾਲ,ਪੁਲਿਸ ਲਾਈਨਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨੰਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਬਾਜੀਗਰ ਬਸਤੀ ਅਤੇ ਐਮ.ਪੀ.ਡਬਲਿਉ. ਡਬਲਿਊ ਸਕੂਲ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ-2, ਘਨੌਰ ਦੇ ਸਰਕਾਰੀ ਸਕੂਲ ਅਤੇ ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾ ਵਿੱਚ ਅਤੇ ਅਧੀਨ ਆਉਂਦੇ ਪਿੰਡਾ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।

ਅੱਜ ਜਿਲੇ ਵਿੱਚ ਪ੍ਰਾਪਤ 1509 ਕੋਵਿਡ ਰਿਪੋਰਟਾਂ ਵਿਚੋਂ ਇੱਕ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਇਆ ਹੈ ਜੋ ਕਿ ਪਟਿਆਲਾ ਸ਼ਹਿਰ ਨਾਲ ਸਬੰਧਤ ਹੈ।ਜਿਸ ਨਾਲ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 48,996 ਹੋ ਗਈ ਹੈ ਅਤੇ ਿਸ਼ਨ ਫਹਿਤ ਤਹਿਤ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47614 ਹੀ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 20 ਹੈ ਅਤੇ ਅੱਜ ਜਿਲੇ੍ਹ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 603 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,60,348 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,996 ਕੋਵਿਡ ਪੋਜਟਿਵ,10,10,980 ਨੈਗੇਟਿਵ ਅਤੇ ਲਗਭਗ 372 ਦੀ ਰਿਪੋਰਟ ਆਉਣੀ ਅਜੇ ਬਾਕੀ