Covid vaccination schedule of Patiala for 15 December
December 14, 2021 - PatialaPolitics
Covid vaccination schedule of Patiala for 15 December
ਕੋਵਿਡ ਟੀਕਾਕਰਨ ਕੈਂਪਾਂ ਵਿੱਚ 4381 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ।
ਕੱਲ ਦਿਨ ਬੁੱਧਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਨ ।
ਵਿਦੇਸ਼ਾ ਤੋਂ ਆ ਰਹੇ ਯਾਤਰੀਆਂ ਦੀ ਪੜਤਾਲ ਤੇਂ ਟੈਸਟਿੰਗ ਜਾਰੀ।
ਅੱਜ ਜਿਲ੍ਹੇ ਵਿੱਚ ਤਿੰਨ ਕੋਵਿਡ ਪੋਜੀਟਿਵ ਕੇਸਾਂ ਦੀ ਹੋਈ ਪੁਸ਼ਟੀ :ਸਿਵਲ ਸਰਜਨ
ਪਟਿਆਲਾ 14 ਦਸੰਬਰ ( ) ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 4381 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਦੀ ਗਿਣਤੀ 15 ਲੱਖ 84 ਹਜਾਰ 542 ਹੋ ਗਈ ਹੈ। ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 15 ਦਸੰਬਰ ਦਿਨ ਬੁੱਧਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਡੀ ਐਮ ਡਬਲਿਉ ਰੇਲਵੇ ਹਸਪਤਾਲ,ਪੁਲਿਸ ਲਾਈਨਜ ਹਸਪਤਾਲ, ਦਫਤਰ ਵਰੁਨ ਜਿੰਦਲ ਜੌੜੀਆਂ ਭੱਠੀਆਂ, ਨਾਭਾ ,ਰਾਜਪੁਰਾ ਅਤੇ ਸਮਾਣਾ ਦੇ ਸਬ ਡਵੀਜਨ ਹਸਪਤਾਲ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1735 ਕੋਵਿਡ ਰਿਪੋਰਟਾਂ ਵਿਚੋਂ ਤਿੰਨ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ, ਜਿਹਨਾਂ ਵਿਚੌਂ ਦੋ ਰਾਜਪੁਰਾ ਅਤੇ ਇੱਕ ਭਾਦਸੋਂ ਬਲਾਕ ਨਾਲ ਸਬੰਧਤ ਹੈ।ਜਿਸ ਨਾਲ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 49,002 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ ਤਿੰਨ ਹੋਰ ਕੋਵਿਡ ਮਰੀਜ਼ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47618 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 22 ਹੈ ਅਤੇ ਅੱਜ ਜਿਲੇ੍ਹ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀਂ ਹੋਈ ।
ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੂਮੀਤ ਸਿੰਘ ਨੇਂ ਕਿਹਾ ਕਿ ਹੁਣ ਤੱਕ ਦਸੰਬਰ ਮਹੀਨੇ ਵਿੱਚ 1162 ਵਿਦੇਸ਼ੀ ਯਾਤਰੀ ਪਟਿਆਲਾ ਵਿਖੇ ਪੁੱਜੇ ਹਨ ਜਿਹਨਾਂ ਵਿਚੋਂ 148 ਹਾਈ ਰਿਸਕ ਦੇਸ਼ਾ ਤੋਂ ਪਰਤੇ ਹਨ।ਜਿਹੜੇ ਨਵੇਂ ਉਮੀਕਰੋਨ ਵੈਰੀਐਂਟ ਦੇ ਕੇਸ ਹੋਣ ਕਾਰਣ ਭਾਰਤ ਸਰਕਾਰ ਵੱਲੋਂ ਚਿਨਹਿਤ ਕੀਤੇ ਗਏ ਹਨ।ਇਹਨਾਂ 148 ਯਾਤਰੀਆ ਦੀ ਹੋਮ ਕੁਆਰਨਟੀਨ ਦੀ ਰੋਜਾਨਾ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਅੱਠਵੇਂ ਦਿਨ ਕੋਵਿਡ ਟੈਸਟ ਦੁਬਾਰਾ ਕੀਤਾ ਜਾ ਰਿਹਾ ਹੈ ਹੁਣ ਤੱਕ ਪ੍ਰਾਪਤ ਹੋਈਆਂ ਤਕਰੀਬਨ ਪੰਜਾਹ ਰਿਪੋਰਟਾਂ ਵਿੱਚੋਂ ਕੋਈ ਵੀ ਪੋਜਟਿਵ ਨਹੀ ਪਾਇਆ ਗਿਆ
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1811 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,64,080 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋਂ ਜਿਲ੍ਹਾ ਪਟਿਆਲਾ ਦੇ 49,002 ਕੋਵਿਡ ਪੋਜਟਿਵ,10,13,798 ਨੈਗੇਟਿਵ ਅਤੇ ਲਗਭਗ 1280 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।