Covid vaccination schedule of Patiala for 16 December
December 15, 2021 - PatialaPolitics
Covid vaccination schedule of Patiala for 16 December
ਕੋਵਿਡ ਟੀਕਾਕਰਨ ਕੈਂਪਾਂ ਵਿੱਚ 3789 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ।
ਕੱਲ ਦਿਨ ਵੀਰਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਨ।
ਅੱਜ ਜਿਲ੍ਹੇ ਵਿੱਚ ਇੱਕ ਕੋਵਿਡ ਪੋਜੀਟਿਵ ਕੇਸ ਦੀ ਹੋਈ ਪੁਸ਼ਟੀ :ਸਿਵਲ ਸਰਜਨ
ਪਟਿਆਲਾ 15 ਦਸੰਬਰ ( ) ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 3789 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਦੀ ਗਿਣਤੀ 15 ਲੱਖ 88 ਹਜਾਰ 331 ਹੋ ਗਈ ਹੈ। ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 16 ਦਸੰਬਰ ਦਿਨ ਵੀਰਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਡੀ ਐਮ ਡਬਲਿਉ ਰੇਲਵੇ ਹਸਪਤਾਲ,ਪੁਲਿਸ ਲਾਈਨਜ ਹਸਪਤਾਲ, ਮੋਦੀਖਾਨਾਂ ਸਾਹਮਣੇ ਮੋਤੀ ਬਾਗ ਗੁਰਦੁਆਰਾ ਸਾਹਿਬ, ਸ਼ਹਿਰੀ ਮੁੱਢਲਾ ਸਿਹਤ ਕੇਂਦਰ ਸਿਕਲੀਗਰ ਬਸਤੀ, ਬਿਸ਼ਨ ਨਗਰ, ਸਿਟੀ ਬਰਾਂਚ, ਅਨੰਦ ਨਗਰ ਬੀ, ਸੂਲਰ, ਨਾਭਾ ਦੇ ਐਮ.ਪੀ.ਡਬਲਿਯੂ. ਟੇ੍ਰਨਿੰਗ ਸਕੂਲ ਤੇ ਅਜੀਤ ਨਗਰ, ਰਾਜਪੁਰਾ ਦੇ ਸਬ ਡਵੀਜਨ ਹਸਪਤਾਲ ਤੇ ਸ਼ਹਿਰੀ ਮੁੱਢਲਾ ਸਿਹਤ ਕੇਂਦਰ 2 ਅਤੇ ਸਮਾਣਾ ਦੇ ਸਬ ਡਵੀਜਨ ਹਸਪਤਾਲ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1964 ਕੋਵਿਡ ਰਿਪੋਰਟਾਂ ਵਿਚੋਂ ਇੱਕ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਇਆ ਹੈ , ਜੋ ਕਿ ਪਟਿਆਲਾ ਸ਼ਹਿਰ ਨਾਲ ਸਬੰਧਤ ਹੈ।ਜਿਸ ਨਾਲ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 49,003 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ 02 ਹੋਰ ਕੋਵਿਡ ਮਰੀਜ਼ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47620 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 21 ਹੈ ਅਤੇ ਅੱਜ ਜਿਲੇ੍ਹ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀਂ ਹੋਈ ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2089 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,66,169 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋਂ ਜਿਲ੍ਹਾ ਪਟਿਆਲਾ ਦੇ 49,003 ਕੋਵਿਡ ਪੋਜਟਿਵ,10,15,761 ਨੈਗੇਟਿਵ ਅਤੇ ਲਗਭਗ 1405 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।