Covid vaccination schedule of Patiala for 17 December

December 16, 2021 - PatialaPolitics

 

Covid vaccination schedule of Patiala for 17 December

ਕੋਵਿਡ ਟੀਕਾਕਰਨ ਕੈਂਪਾਂ ਵਿੱਚ 4639 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ।
ਕੱਲ ਦਿਨ ਸ਼ੁਕਰਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਨ।
ਅੱਜ ਜਿਲ੍ਹੇ ਵਿੱਚ ਦੋ ਕੋਵਿਡ ਪੋਜੀਟਿਵ ਕੇਸਾਂ ਦੀ ਹੋਈ ਪੁਸ਼ਟੀ :ਸਿਵਲ ਸਰਜਨ
ਪਟਿਆਲਾ 16 ਦਸੰਬਰ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 4639 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਦੀ ਗਿਣਤੀ 15 ਲੱਖ 92 ਹਜਾਰ 970 ਹੋ ਗਈ ਹੈ। ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 17 ਦਸੰਬਰ ਦਿਨ ਸ਼ੁਕਰਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਡੀ ਐਮ ਡਬਲਿਉ ਰੇਲਵੇ ਹਸਪਤਾਲ,ਪੁਲਿਸ ਲਾਈਨਜ ਹਸਪਤਾਲ, ਸ਼ਹਿਰੀ ਮੁੱਢਲਾ ਸਿਹਤ ਕੇਂਦਰ ਸਿਕਲੀਗਰ ਬਸਤੀ, ਬਿਸ਼ਨ ਨਗਰ, ਜੁਝਾਰ ਨਗਰ,ਆਰੀਆ ਸਮਾਜ,ਸਿਟੀ ਬਰਾਂਚ, ਅਨੰਦ ਨਗਰ ਬੀ, ਸੂਲਰ, ਨਾਭਾ ਦੇ ਐਮ.ਪੀ.ਡਬਲਿਯੂ ਟੇ੍ਰਨਿੰਗ ਸਕੂਲ ਤੇ ਪਟੇਲ ਨਗਰ, ਰਾਜਪੁਰਾ ਦੇ ਸਬ ਡਵੀਜਨ ਹਸਪਤਾਲ ਤੇ ਸ਼ਹਿਰੀ ਮੁੱਢਲਾ ਸਿਹਤ ਕੇਂਦਰ 2 ਅਤੇ ਸਮਾਣਾ ਦੇ ਸਬ ਡਵੀਜਨ ਹਸਪਤਾਲ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸੇ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1861 ਕੋਵਿਡ ਰਿਪੋਰਟਾਂ ਵਿਚੋਂ ਦੋ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ , ਜਿਨ੍ਹਾਂ ਵਿਚੋਂ ਇੱਕ ਪਟਿਆਲਾ ਸ਼ਹਿਰ ਅਤੇ ਇੱਕ ਬਲਾਕ ਭਾਦਸੋਂ ਨਾਲ ਸਬੰਧਤ ਹੈ।ਜਿਸ ਨਾਲ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 49,005 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ 02 ਹੋਰ ਕੋਵਿਡ ਮਰੀਜ਼ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47622 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 21 ਹੈ ਅਤੇ ਅੱਜ ਜਿਲੇ੍ਹ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀਂ ਹੋਈ ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1481 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,67,650 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋਂ ਜਿਲ੍ਹਾ ਪਟਿਆਲਾ ਦੇ 49,005 ਕੋਵਿਡ ਪੋਜਟਿਵ,10,17,620 ਨੈਗੇਟਿਵ ਅਤੇ ਲਗਭਗ 1025 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।