Covid vaccination schedule of Patiala for 21 Decembet

December 20, 2021 - PatialaPolitics

ਕੋਵਿਡ ਟੀਕਾਕਰਨ ਕੈਂਪਾਂ ਵਿੱਚ 2917 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ।
ਕੱਲ ਦਿਨ ਮੰਗਲਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਣ ।
ਅੱਜ ਜਿਲ੍ਹੇ ਵਿੱਚ ਕੋਈ ਵੀ ਕੇਸ ਨਹੀਂ ਆਇਆ ਕੋਵਿਡ ਪੋਜੀਟਿਵ :ਸਿਵਲ ਸਰਜਨ
ਪਟਿਆਲਾ 20 ਦਸੰਬਰ ( ) ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 2917 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 16,03,756 ਹੋ ਗਈ ਹੈ। ਉਹਨਾਂ ਕਿਹਾ ਕਿ ਓਮੀਕਰੋਨ ਵੈਰੀਐਂਟ ਦੇ ਨਵੇਂ ਖਤਰੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਸ ਸਬੰਧ ਚ ਸਥਿਤੀ ਸਾਫ ਹੋਣ ਤੱਕ ਸਮੂਹ ਨਾਗਰਿਕਾਂ ਨੂੰ ਕੋਵਿਡ ਬਚਾਅ ਦੇ ਮੂਲ ਭੂਤ ਸਿਧਾਂਤ ਜਿਵੇਂ ਕਿ ਮਾਸਕ ਪਾ ਕੇ ਰੱਖਣਾ, ਹੱਥਾਂ ਨੁੰ ਵਾਰ ਵਾਰ ਸਾਬਣ ਪਾਣੀ ਨਾਲ ਧੌਣਾਂ ਜਾਂ ਸੇਨੇਟਾਈਜ਼ ਕਰਨਾ, ਭੀੜ ਭਾੜ ਵਾਲੀਆਂ ਥਾਵਾਂ ਤੇ ਜਾਣ ਤੋਂ ਪਰਹੇਜ ਕਰਨਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜਾਂ ਲਗਵਾਉਣ ਵਰਗੀਆਂ ਸਾਵਧਾਨੀਆਂ ਵਰਤਣੀਆਂ ਯਕੀਨੀ ਬਣਾਈਆਂ ਜਾਣ, ਤਾਂ ਜੋ ਕਿਸੇ ਵੀ ਸੂਰਤ ਵਿੱਚ ਲੋਕਲ ਟਰਾਂਸਮਿਸ਼ਨ ਦਾ ਖਤਰਾ ਨਾ ਬਣੇ ਅਤੇ ਕੋਵਿਡ ਸੰਭਾਵਤ ਤੀਜੀ ਲਹਿਰ ਤੋਂ ਬਚਿਆ ਜਾ ਸਕੇ।ਉਨ੍ਹਾਂ ਨੇ ਸਮੂਹ ਹੋਟਲਾਂ, ਰੈਸਟੋਰੈਂਟਾਂ,ਮਾਲ, ਦੁਕਾਨਾਂ ਅਤੇ ਬੈਂਕਾਂ ਆਦਿ ਨੂੰ ਆਉਣ ਵਾਲੇ ਗਾਹਕਾਂ ਲਈ ਸੇਨੇਟਾਈਜ਼ਰ ਅਤੇ ਮਾਸਕ ਦੀ ਵਰਤੋਂ ਮੁੜ ਤੋਂ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਜਿਲਾ ਐਪੀਡਿਮਾਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਇਸ ਸਮੇਂ ਯੂਰਪ ਦੇ ਕਈ ਮੁਲਕਾਂ ਵਿੱਚ ਓਮੀਕਰੋਮ ਵੇਰੀਐਂਟ ਦੇ ਤੇਜ਼ੀ ਨਾਲ ਹੋਏ ਫੈਲਾਅ ਨੂੰ ਦੇਖਦੇ ਹੋਏ ਉਥੇ ਮੁੜ ਲਾਕਡਾਊਨ ਦੇ ਹਾਲਾਤ ਬਣ ਗਏ ਹਨ, ਭਾਰਤ ਵਿੱਚ ਵੀ ਵਿਦੇਸ਼ੀ ਯਾਤਰੀਆਂ ਰਾਹੀਂ ਹੁਣ ਤੱਕ 150 ਦੇ ਕਰੀਬ ਕੇਸ ਰਿਪੋਰਟ ਹੋ ਚੁੱਕੇ ਹਨ। ਇਸ ਦੇ ਲੋਕਲ ਫੈਲਾਅ ਨੂੰ ਪੂਰੀ ਤਰਾਂ ਨਹੀਂ ਰੋਕਿਆ ਜਾ ਸਕਦਾ । ਹਾਲਾਂਕਿ ਸਿਹਤ ਵਿਭਾਗ ਬਾਹਰਲੇ ਮੁਲਕਾਂ ਤੋਂ ਆਏ ਯਾਤਰੀਆਂ ਦੀ ਨਿਯਮਾਂ ਅਨੁਸਾਰ ਜਾਂਚ ਪੂਰੀ ਤਰ੍ਹਾਂ ਕਰ ਰਿਹਾ ਹੈ। ਹੁਣ ਤੱਕ ਦਸੰਬਰ ਮਹੀਨੇ ਵਿੱਚ 1462 ਵਿਦੇਸ਼ੀ ਯਾਤਰੀ ਪਟਿਆਲਾ ਜਿਲੇ ਵਿੱਚ ਪਹੁੰੰੰੰਚੇ ਹਨ, ਜਿਨਾਂ ਵਿੱਚੋਂ 216 ਹਾਈ ਰਿਸਕ ਮੁਲਕਾਂ ਤੋਂ ਆਏ ਹਨ। ਜਿਨਾਂ ਨੂੰ ਘਰਾਂ ਵਿਚ ਕੁਆਰਨਟੀਨ ਰੱਖਦੇ ਹੋਏ ਅੱਠਵੇਂ ਦਿਨ ਮੁੜ ਟੈਸਟ ਕੀਤਾ ਜਾ ਰਿਹਾ ਹੈ। ਹੁਣ ਤੱਕ 146 ਪ੍ਰਾਪਤ ਹੋਈਆਂ ਨੈਗੇਟਿਵ ਪਾਈਆਂ ਗਈਆਂ ਹਨ।
ਡਾ.ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 21 ਦਸੰਬਰ ਦਿਨ ਮੰਗਲਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ, ਮੋਦੀਖਾਨਾਂ ਸਾਹਮਣੇ ਗੁਰਦਾਆਰਾ ਮੋਤੀ ਬਾਗ ਸਾਹਿਬ, ਆਫਿਸ ਵਰੁੱਨ ਜਿੰਦਲ ਜ਼ੌੜੀਆਂ ਭੱਠੀਆਂ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨੰਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਐਮ.ਪੀ. ਡਬਲਿਯੂ. ਸਕੂਲ ਅਤੇ ਬਾਜੀਗਰ ਬਸਤੀ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ-2 ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾ ਵਿੱਚ ਅਤੇ ਅਧੀਨ ਆਉਂਦੇ ਪਿੰਡਾ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 787 ਕੋਵਿਡ ਰਿਪੋਰਟਾਂ ਵਿਚੋਂ ਕੋਈ ਵੀ ਕੇਸ ਕੋਵਿਡ ਪੋਜੀਟਿਵ ਨਹੀਂ ਆਇਆ ।ਜਿਸ ਕਰਕੇ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 49,009 ਹੀ ਹੈ ਅਤੇ ਮਿਸ਼ਨ ਫਹਿਤ ਤਹਿਤ ਕੋਵਿਡ ਤੋਂ 01 ਹੋਰ ਮਰੀਜ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47633 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 14 ਹੈ ਅਤੇ ਅੱਜ ਜਿਲੇ੍ਹ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀਂ ਹੋਈ ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1533 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,72,546 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 49,009 ਕੋਵਿਡ ਪੋਜਟਿਵ,10,22,600 ਨੈਗੇਟਿਵ ਅਤੇ ਲਗਭਗ 937 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।