Patiala Covid Vaccination Schedule 22 December
December 21, 2021 - PatialaPolitics
Patiala Covid Vaccination Schedule 22 December
ਕੋਵਿਡ ਟੀਕਾਕਰਨ ਕੈਂਪਾਂ ਵਿੱਚ 3254 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ।
ਕੱਲ ਦਿਨ ਬੁੱਧਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਣ ।
ਅੱਜ ਜਿਲ੍ਹੇ ਵਿੱਚ ਇੱਕ ਕੋਵਿਡ ਪੋਜੀਟਿਵ ਕੇਸ ਹੋਇਆ ਰਿਪੋਰਟ :ਸਿਵਲ ਸਰਜਨ
ਪਟਿਆਲਾ 21 ਦਸੰਬਰ ( ) ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 3254 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 16,07,010 ਹੋ ਗਈ ਹੈ। ਡਾ.ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 22 ਦਸੰਬਰ ਦਿਨ ਬੁੱਧਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ, ਏ. ਸੀ. ਮਾਰਕੀਟ ਅਦਾਲਤ ਬਜ਼ਾਰ,ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਐਮ.ਪੀ. ਡਬਲਿਯੂ. ਸਕੂਲ ,ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾ ਵਿੱਚ ਅਤੇ ਅਧੀਨ ਆਉਂਦੇ ਪਿੰਡਾ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 1426 ਕੋਵਿਡ ਰਿਪੋਰਟਾਂ ਵਿਚੋਂ ਇੱਕ ਕੋਵਿਡ ਪੋਜੀਟਿਵ ਕੇਸ ਰਿਪੋਰਟ ਹੋਇਆ ਹੈ, ਜ਼ੋ ਕਿ ਪਟਿਆਲਾ ਸ਼ਹਿਰ ਨਾਲ ਸਬੰਧਿਤ ਹੈ ।ਜਿਸ ਕਰਕੇ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 49,010 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ ਕੋਵਿਡ ਤੋਂ 01 ਹੋਰ ਮਰੀਜ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47634 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 14 ਹੈ ਅਤੇ ਅੱਜ ਜਿਲੇ੍ਹ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀਂ ਹੋਈ ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1448 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,73,994 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 49,010 ਕੋਵਿਡ ਪੋਜਟਿਵ,10,24,025 ਨੈਗੇਟਿਵ ਅਤੇ ਲਗਭਗ 959 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਫੋਟੋ ਕੈਪਸ਼ਨ: ਸਿਵਲ ਡਿਸ਼ਪੈਂਸਰੀ ਸਨੌਰ ਵਿਖੇ ਕੋਵਿਡ ਟੀਕਾਕਰਨ ਕਰਦੇ ਹੋਏ ਸਿਹਤ ਕਰਮਚਾਰੀ