4 cases of covid in Patiala

December 23, 2021 - PatialaPolitics

 

4 cases of covid in Patiala

 

ਅੱਜ ਜਿ਼ਲੇ ਵਿੱਚ ਚਾਰ ਕੇਸ ਪਾਏ ਗਏ ਕੋਵਿਡ ਪੋਜੀਟਿਵ

ਕੋਵਿਡ ਟੀਕਾਕਰਨ ਕੈਂਪਾਂ ਵਿੱਚ 3276 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ

ਕੱਲ ਦਿਨ ਸ਼ੁੱਕਰਵਾਰ ਨੂੰ ਕੋਵੀਸ਼ੀਲਡ ਵੈਕਸੀਨ ਨਾਲ ਹੋਵੇਗਾ ਟੀਕਾਕਰਣ : ਸਿਵਲ ਸਰਜਨ

ਪਟਿਆਲਾ 23 ਦਸੰਬਰ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 3276 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 16 ਲੱਖ 12 ਹਜਾਰ 834 ਹੋ ਗਈ ਹੈ। ਉਹਨਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰੇਕ ਮੁਲਾਜਮ ਨੁੰ ਆਪਣੇ ਕੋਵਿਡ ਵੈਕਸੀਨੇਸ਼ਨ ਦਾ ਵੇਰਵਾ ਆਈ. ਐਚ.ਆਰ.ਐਮ.ਐਸ.ਪੋਰਟਲ ਵਿੱਚ ਦਰਜ ਕਰਨਾ ਜਰੂਰੀ ਹੈ। ਡਾ.ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 24 ਦਸੰਬਰ ਦਿਨ ਸੱ਼ੁਕਰਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ਼ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ,ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਪਟੇਲ ਨਗਰ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ-2 ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।

ਅੱਜ ਜਿਲੇ ਵਿੱਚ ਪ੍ਰਾਪਤ 1098 ਕੋਵਿਡ ਰਿਪੋਰਟਾਂ ਵਿਚੋਂ ਚਾਰ ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਹਨਾਂ ਵਿਚੋਂ ਤਿੰਨ ਪਟਿਆਲਾ ਸ਼ਹਿਰ ਅਤੇ ਬਲਾਕ ਭਾਦਸੋ ਨਾਲ ਸਬੰਧਤ ਹੈ । ਜਿਸ ਕਰਕੇ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 49022 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ ਕੋਵਿਡ ਤੋਂ 02 ਹੋਰ ਮਰੀਜ ਠੀਕ ਹੋਣ ਕਾਰਣ ਮਰੀਜਾਂ ਦੀ ਗਿਣਤੀ 47638 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 22 ਹੈ ਅਤੇ ਅੱਜ ਜਿਲੇ੍ਹ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀਂ ਹੋਈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1008 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,76,443 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 49022 ਕੋਵਿਡ ਪੋਜਟਿਵ,10,26,782 ਨੈਗੇਟਿਵ ਅਤੇ ਲਗਭਗ 639 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਫੋਟੋ ਕੈਪਸ਼ਨ: ਪਿੰਡ ਮਵੀ ਕਲਾਂ ਕੋਵਿਡ ਸਬੰਧੀ ਵੈਕਸੀਨ ਕਰਦੇ ਹੋਏ ਸਿਹਤ ਵਰਕਰ ।