6 Covid case reported in Patiala 26 December
December 26, 2021 - PatialaPolitics
6 Covid case reported in Patiala 26 December
ਅੱਜ ਜਿਲ੍ਹੇ ਵਿੱਚ ਛੇ ਕੋਵਿਡ ਪੋਜੀਟਿਵ ਕੇਸ ਹੋਏ ਰਿਪੋਰਟ।
ਕੋਵਿਡ ਟੀਕਾਕਰਣ ਕੈਂਪਾ ਵਿੱਚ 1231 ਨਾਗਰਿਕਾਂ ਨੇਂ ਕਰਵਾਇਆ ਕੋਵਿਡ ਟੀਕਾਕਰਨ।
ਕੱਲ ਦਿਨ ਸੋਮਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਣ: ਸਿਵਲ ਸਰਜਨ
ਪਟਿਆਲਾ 26 ਦਸੰਬਰ ( ) ਜਿਲੇ੍ਹ ਵਿੱਚ ਕੋਵਿਡ ਵੈਕਸੀਨੇਸ਼ਨ ਦੀ ਜਾਗਰੂਕਤਾ ਲਈ ਆਈ ਜਾਗਰੂਕਤਾ ਵੈਨ ਵੱਲੋਂ ਅੱਜ ਸ਼ੁਤਰਾਣਾ ਬਲਾਕ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੁੰ ਵੈਕਸੀਨੇਸ਼ਨ ਦੀ ਮੱਹਤਤਾ ਬਾਰੇ ਜਾਗਰੂਕ ਕਰਨ ਦੇ ਨਾਲ ਹੀ ਕੋਵਿਡ ਟੀਕਾਕਰਨ ਵੀ ਕੀਤਾ ਗਿਆ।ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾ ਵਿੱਚ 1231 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਕੱਲ ਮਿਤੀ 27 ਦਸੰਬਰ ਦਿਨ ਸੋਮਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ,ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨੰਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ,ਗੁਰੂਦੁਆਰਾ ਨਾਨਕ ਦਰਬਾਰ ਹੀਰਾ ਬਾਗ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਬਾਜੀਗਰ ਬਸਤੀ ਅਤੇ ਐਮ.ਪੀ.ਡਬਲਿਉ. ਡਬਲਿਊ ਸਕੂਲ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ-2, ਘਨੌਰ ਦੇ ਸਰਕਾਰੀ ਸਕੂਲ ਅਤੇ ਪਾਤੜਾਂ ਦੇ ਕਮਿਉਨਿਟੀ ਸਿਹਤ ਕੇਂਦਰ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾ ਵਿੱਚ ਅਤੇ ਅਧੀਨ ਆਉਂਦੇ ਪਿੰਡਾ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 947 ਕੋਵਿਡ ਰਿਪੋਰਟਾਂ ਵਿਚੋਂ ਛੇ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਇਆ ਹੈ।ਜਿਹਨਾਂ ਵਿਚੋਂ ਪੰਜ ਪਟਿਆਲਾ ਸ਼ਹਿਰ ਅਤੇ ਇੱਕ ਬਲਾਕ ਭਾਦਸੋਂ ਨਾਲ ਸਬੰਧਤ ਹੈ।ਜਿਸ ਨਾਲ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 49,038 ਹੋ ਗਈ ਹੈ ਅਤੇ ਿਸ਼ਨ ਫਹਿਤ ਤਹਿਤ ਕੋਵਿਡ ਤੋਂ ਇੱਕ ਹੋਰ ਮਰੀਜ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47,643 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 33 ਹੈ ਅਤੇ ਅੱਜ ਜਿਲੇ੍ਹ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।