10 Covid case in Patiala 28 December

10 Covid case in Patiala 28 December

ਅੱਜ ਜਿਲ੍ਹੇ ਵਿੱਚ 10 ਕੇਸ ਪਾਏ ਗਏ ਕੋਵਿਡ ਪੋਜੀਟਿਵ ।

ਕੋਵਿਡ ਟੀਕਾਕਰਨ ਕੈਂਪਾਂ ਵਿੱਚ 5157 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ।

ਕੱਲ ਦਿਨ ਬੁੱਧਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਹੋਵੇਗਾ ਟੀਕਾਕਰਨ : ਸਿਵਲ ਸਰਜਨ।

ਪਟਿਆਲਾ 28 ਦਸੰਬਰ ( ) ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 5157 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 16 ਲੱਖ 28 ਹਜਾਰ 091 ਹੋ ਗਈ ਹੈ। ਕੱਲ ਮਿਤੀ 29 ਦਸੰਬਰ ਦਿਨ ਬੁੱਧਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ,ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਬ ਡਵੀਜਨ ਹਸਪਤਾਲ,ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾ ਵਿੱਚ ਅਤੇ ਅਧੀਨ ਆਉਂਦੇ ਪਿੰਡਾ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।

ਅੱਜ ਜਿਲੇ ਵਿੱਚ ਪ੍ਰਾਪਤ 1112 ਕੋਵਿਡ ਰਿਪੋਰਟਾਂ ਵਿਚੋਂ ਦਸ ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜੋ ਕਿ ਸਾਰੇ ਹੀ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ।ਜਿਸ ਕਰਕੇ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 49055 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ ਚਾਰ ਮਰੀਜਾਂ ਦੇ ਠੀਕ ਹੋਣ ਕਾਰਣ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47647 ਹੋ ਗਈ ਹੈ ਅਤੇ ਜਿਲੇ੍ਹ ਕੋਵਿਡ ਪੋਜਟਿਵ ਮਰੀਜਾਂ ਦੀਆਂ ਮੋਤਾਂ ਦੀ ਕੁੱਲ ਗਿਣਤੀ 1363 ਹੀ ਹੈ।

ਸਿਵਲ ਸਰਜਨ ਡਾ. ਸੋਢੀ ਨੇਂ ਕਿਹਾ ਕਿ ਪਿਛਲੇ 15 ਦਿਨਾਂ ਤੋਂ ਦੇਖਣ ਵਿੱਚ ਆਇਆ ਹੈ ਕਿ ਜਿਲੇ੍ਹ ਵਿੱਚ ਕੋਵਿਡ ਕੇਸਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 45 ਹੈ। ਇਸ ਲਈ ਉਹਨਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕਾਂ ਨੁੰ ਹੁਣ ਕੋਵਿਡ ਅਨੁਕੁਲ ਸਾਵਧਾਂਨੀਆ ਜਿਵੇਂ ਮਾਸਕ ਪਾ ਕੇ ਰੱਖਣਾ,ਇੱਕ ਦੂਜੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖਣਾ,ਹੱਥਾਂ ਨੂੰ ਵਾਰ ਵਾਰ ਸਾਬਣ ਪਾਣੀ ਨਾਲ ਧੌਣਾ ਆਦਿ ਅਪਣਾਉਣੀਆਂ ਜਰੂਰੀ ਹਨ।

ਜਿਲਾ ਐਪੀਡੋਮੋਲੋਜਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਪਟਿਆਲਾ ਜਿਲ੍ਹੇ ਵਿੱਚ 2477 ਵਿਦੇਸ਼ੀ ਯਾਤਰੀ ਆਏ ਹਨ। ਇਨ੍ਹਾਂ ਯਾਤਰੀਆਂ ਵਿਚੋ ਹਾਈ ਰਿਸ਼ਕ ਦੇਸ਼ਾਂ ਵਿਚੋ ਆਏ 356 ਯਾਤਰੀਆਂ ਵਿਚੋਂ 8 ਦਿਨ ਦਾ ਸਮਾਂ ਪੂਰਾ ਹੋਣ ਉਪਰੰਤ 197 ਦੇ ਕੋਵਿਡ ਟੈਸਟ ਕਰਵਾਏ ਗਏ ਹਨ। ਜਿਹਨਾਂ ਵਿਚੋਂ ਹੁਣ ਤੱਕ ਕੇਵਲ ਦੋ ਹੀ ਕੋਵਿਡ ਪੋਜਟਿਵ ਪਾਏ ਗਏ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1067 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,81,604 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 49,055 ਕੋਵਿਡ ਪੋਜਟਿਵ,10,31,948 ਨੈਗੇਟਿਵ ਅਤੇ ਲਗਭਗ 601 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।