17 Covid Case in Patiala 29 December

December 29, 2021 - PatialaPolitics

17 Covid Case in Patiala 29 December

 

ਅੱਜ ਜਿਲ੍ਹੇ ਵਿੱਚ 17 ਕੇਸ ਪਾਏ ਗਏ ਕੋਵਿਡ ਪੋਜੀਟਿਵ ।
ਕੋਵਿਡ ਟੀਕਾਕਰਨ ਕੈਂਪਾਂ ਵਿੱਚ 4525 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ।
ਕੱਲ ਦਿਨ ਵੀਰਵਾਰ ਨੂੰ ਕੋਵੀਸ਼ੀਲਡ ਅਤੇ ਕੋਵੈਕਸੀਨ ਨਾਲ ਹੋਵੇਗਾ ਕੋਵਿਡ ਵੈਕਸੀਨ ਟੀਕਾਕਰਨ : ਸਿਵਲ ਸਰਜਨ।
ਪਟਿਆਲਾ 29 ਦਸੰਬਰ ( ) ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 4525 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 16 ਲੱਖ 32 ਹਜਾਰ 616 ਹੋ ਗਈ ਹੈ। ਕੱਲ ਮਿਤੀ 30 ਦਸੰਬਰ ਦਿਨ ਵੀਰਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ, ਮੋਦੀਖਾਨਾਂ ਸਾਹਮਣੇ ਮੋਤੀ ਬਾਗ ਗੁਰਦੁਆਰਾ ਸਾਹਿਬ, ਅਰਬਨ ਪ੍ਰਾਇਮਰੀ ਹੈਲਥ ਸੈਂਟਰ ਸਿਕਲੀਗਰ ਬਸਤੀ, ਬਿਸ਼ਨ ਨਗਰ, ਸਿਟੀ ਬਰਾਂਚ, ਸੂਲਰ, ਅਨੰਦ ਨਗਰ ਬੀ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਬ ਡਵੀਜਨ ਹਸਪਤਾਲ ਤੇ ਅਜੀਤ ਨਗਰ,ਰਾਜਪੁਰਾ ਦੇ ਸਿਵਲ ਹਸਪਤਾਲ ਤੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ-2 ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾ ਵਿੱਚ ਅਤੇ ਅਧੀਨ ਆਉਂਦੇ ਪਿੰਡਾ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।
ਉਪਰੋਕਤ ਤੋਂ ਇਲਾਵਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਬ ਡਵੀਜਨ ਹਸਪਤਾਲ,ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾ ਵਿੱਚ ਕੋਵੈਕਸੀਨ ਨਾਲ ਕੋਵਿਡ ਟੀਕਾਕਰਨ ਵੀ ਕੀਤਾ ਜਾਵੇਗਾ।
ਅੱਜ ਜਿਲੇ ਵਿੱਚ ਪ੍ਰਾਪਤ 1190 ਕੋਵਿਡ ਰਿਪੋਰਟਾਂ ਵਿਚੋਂ 17 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜੋ ਕਿ ਸਾਰੇ ਹੀ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ।ਜਿਸ ਕਰਕੇ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 49072 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47647 ਹੀ ਹੈ ਅਤੇ ਜਿਲੇ੍ਹ ਕੋਵਿਡ ਪੋਜਟਿਵ ਮਰੀਜਾਂ ਦੀਆਂ ਮੌਤਾਂ ਦੀ ਕੁੱਲ ਗਿਣਤੀ 1363 ਹੀ ਹੈ।
ਜਿਲਾ ਐਪੀਡੋਮੋਲੋਜਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕੋਵਿਡ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ 10 ਰਾਜਾਂ ਵਿੱਚ ਕੇਂਦਰ ਦੀਆਂ ਟੀਮਾਂ ਭੇਜੀਆਂ ਹਨ। ਜਿਨਾਂ ਵਿੱਚੋਂ ਪੰਜਾਬ ਪਹੰਚੀ 4 ਮੈਂਬਰੀ ਟੀਮ ਨੇ ਪਟਿਆਲਾ ਦਾ ਦੌਰਾ ਕੀਤਾ ਅਤੇ ਮੌਜ਼ੂਦਾ ਸਥਿਤੀ ਅਤੇ ਇਲਾਜ ਦੇ ਪ੍ਰਬੰਧਾਂ ਦਾ ਜਾਇਜਾ ਲਿਆ। ਟੀਮ ਵੱਲੋਂ ਮਾਤਾ ਕੁਸ਼ੱਲਿਆ ਹਸਪਤਾਲ , ਵੀ.ਆਰ.ਡੀ.ਐਲ. ਲੈਬ ਅਤੇ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਕੇਂਦਰਾਂ ਵਿੱਚ ਕਿਸੇ ਵੀ ਅਪਾਤ ਕਾਲੀਨ ਸਥਿਤੀ ਵਿੱਚ ਕੋਵਿਡ ਦੇ ਨਵੇਂ ਵੇਰੀਐਂਟ ਕਾਰਨ ਕੇਸਾਂ ਵਿੱਚ ਹੋਣ ਵਾਲੇ ਇਕਦਮ ਵਾਧੇ ਨਾਲ ਨਿਪਟਣ ਲਈ ਕੀਤੇ ਗਏ ਇੰਤਜਾਮਾਂ ਨਾਲ ਤਸੱਲੀ ਪ੍ਰਗਟਾਈ । ਟੀਮ ਵੱਲੋਂ ਵਿਸਥਾਰਿਤ ਰਿਪੋਰਟ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਦਿੱਤੀ ਜਾਵੇਗੀ ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1247 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,82,851 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 49,072 ਕੋਵਿਡ ਪੋਜਟਿਵ,10,33,121 ਨੈਗੇਟਿਵ ਅਤੇ ਲਗਭਗ 658 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਫੋਟੋ ਕੈਪਸ਼ਨ: 1. ਘਰ-ਘਰ ਦਸਤਕ ਮੁਹਿੰਮ ਸਬੰਧੀ ਜਾਗਰੂਕਤਾ ਵੈਨ ਨੂੰ ਕਾਲੋਮਾਜਰਾ ਵਿਖੇ ਝੰਡੀ ਦੇ ਕੇ ਰਵਾਨਾਂ ਕਰਦੇ ਹੋਏ ਸਿਹਤ ਅਧਿਕਾਰੀ ।
2. ਘਰ-ਘਰ ਦਸਤਕ ਮੁਹਿੰਮ ਸਬੰਧੀ ਜਾਗਰੂਕਤਾ ਵੈਨ ਰਾਹੀਂ ਕੋਵਿਡ ਟੀਕਾਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਸਿਹਤ ਅਧਿਕਾਰੀ ।