Punjab Students to get free bus pass service

December 29, 2021 - PatialaPolitics

Punjab Students to get free bus pass service

ਨਿਜੀ ਵਿੱਦਿਅਕ ਸੰਸਥਾਵਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਵੀ ਬੱਸ ਪਾਸ ਦੀ ਸਹੂਲਤ -ਮੁੱਖ ਮੰਤਰੀ

ਸਮਾਣਾ/ਪਟਿਆਲਾ, 29 ਦਸੰਬਰ:

ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸਮਾਣਾ ਵਿਖੇ ਵਿਧਾਇਕ ਸ. ਰਾਜਿੰਦਰ ਸਿੰਘ ਵੱਲੋਂ ਕਰਵਾਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਸਰਕਾਰੀ ਵਿੱਦਿਅਕ ਸੰਸਥਾਵਾਂ ਦੇ ਨਾਲ-ਨਾਲ ਨਿਜੀ ਯੂਨੀਵਰਸਿਟੀਆਂ, ਕਾਲਜਾਂ ਆਦਿ ਵਿੱਚ ਵੀ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਸਰਕਾਰੀ ਬੱਸਾਂ ਵਿੱਚ ਸਫ਼ਰ ਦੇ ਪਾਸ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਵਰਗ ਦੀ ਬਾਂਹ ਫੜੀ ਹੈ, ਇਸੇ ਤਹਿਤ ਨਿਜੀ ਵਿੱਦਿਅਕ ਸੰਸਥਾਵਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਵੀ ਬੱਸ ਪਾਸ ਦੀ ਸਹੂਲਤ ਦਿੱਤੀ ਜਾਵੇਗੀ।

 

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਟਰਾਂਸਪੋਰਟ ਮਾਫ਼ੀਏ ਦੇ ਸਫ਼ਾਏ ਮਗਰੋਂ 800 ਤੋਂ ਵਧੇਰੇ ਨਵੀਆਂ ਬੱਸਾਂ ਸਰਕਾਰੀ ਬੱਸਾਂ ਦੇ ਬੇੜੇ ਵਿੱਚ ਪਾਈਆਂ ਜਾ ਰਹੀਆ ਹਨ, ਜਿਸਦੀ ਪਹਿਲੀ ਖੇਪ ਨੂੰ ਅੱਜ ਉਨ੍ਹਾਂ ਨੇ ਰਵਾਨਾ ਕੀਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ, ਵਿਧਾਇਕ ਮਦਨ ਲਾਲ ਜਲਾਲਪੁਰ ਤੇ ਨਿਰਮਲ ਸਿੰਘ ਸ਼ੁਤਰਾਣਾ ਵੀ ਮੌਜੂਦ ਸਨ।