Patiala Covid Vaccination Schedule 2 January
January 1, 2022 - PatialaPolitics
Patiala Covid Vaccination Schedule 2 January
ਕੱਲ ਮਿਤੀ 02 ਜਨਵਰੀ ਦਿਨ ਐਤਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਹੀਲ ਐਂਡ ਕੇਅਰ ਹਸਪਤਾਲ ਨੇੜੇ ਟਿਵਾਣਾ ਚੌਂਕ ਭਾਦਸੋਂ ਰੋਡ, ਸ਼ਿਵ ਸਾਂਈ ਮੰਦਰ ਪੁਰਾਨਾ ਬਿਸ਼ਨ ਨਗਰ ਗੱਲੀ ਨੰਬਰ 9,ਇਮਲੀ ਵਾਲਾ ਗੁਰੂਦੁਆਰਾ ਜੱਟਾਂ ਵਾਲਾ ਚੌਂਤਰਾ ਵਾਰਡ ਨੰਬਰ 43, ਵਿਕਾਸ ਨਗਰ ਨੇੜੇ ਦੀਪ ਨਗਰ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।
ਉਪਰੋਕਤ ਤੋਂ ਇਲਾਵਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ ਵਿੱਚ ਕੋਵੈਕਸੀਨ ਨਾਲ ਕੋਵਿਡ ਟੀਕਾਕਰਨ ਵੀ ਕੀਤਾ ਜਾਵੇਗਾ।