Covid Patiala:DC took meeting

January 4, 2022 - PatialaPolitics

Covid Patiala:DC took meeting

ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ ਨੇ ਪਟਿਆਲਾ ਜ਼ਿਲ੍ਹੇ ‘ਚ ਕੋਵਿਡ-19 ਸਬੰਧੀਂ ਪੈਦਾ ਹੋਈ ਤਾਜਾ ਸਥਿਤੀ ਦੀ ਸਮੀਖਿਆ ਕਰਦਿਆਂ ਇਸ ਨਾਲ ਨਜਿੱਠਣ ਲਈ ਕੋਵਿਡ-19 ਸਬੰਧੀ ਲਗਾਏ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੌਤਮ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਸਮੂਹ ਐਸ.ਡੀ.ਐਮਜ ਨਾਲ ਕੀਤੀ ਇਕ ਅਹਿਮ ਬੈਠਕ ਦੌਰਾਨ ਸੰਦੀਪ ਹੰਸ ਨੇ ਕੋਵਿਡ-19 ਦੇ ਲਗਾਤਾਰ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੋਰੋਨਾ ਵਾਇਰਸ ਦੀ ਲਾਗ ਫੈਲਣ ਤੋਂ ਰੋਕਣ ਲਈ ਇਹਤਿਆਤ ਸਖ਼ਤੀ ਨਾਲ ਵਰਤਣ ਦੇ ਆਦੇਸ਼ ਜਾਰੀ ਕੀਤੇ।

ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਦੇ ਵਧਦੇ ਕੇਸਾਂ ‘ਤੇ ਕਾਬੂ ਪਾਉਣ ਲਈ 24 ਘੰਟੇ ਤਤਪਰ ਹੈ ਅਤੇ ਕੋਵਿਡ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਰੀ ਨਿਰਧਾਰਤ ਸੰਚਾਲਣ ਵਿਧੀ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉੁਨ੍ਹਾਂ ਕਿਹਾ ਕਿ ਪ੍ਰੋਟੋਕਾਲ ਦੀ ਉਲੰਘਣਾ ਕਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਰਵਾਈ ਅਮਲ ਵਿਚ ਲਿਆਂਦੀ ਜਾਵੇਗੀ।। ਇਸ ਤੋਂ ਬਿਨ੍ਹਾਂ ਮਾਸਕ ਨਾ ਪਾਉਣੇ, ਆਪਸੀ ਦੂਰੀ ਨਾ ਰੱਖਣ ਵਾਲਿਆਂ ‘ਤੇ ਵੀ ਸਖ਼ਤੀ ਕੀਤੀ ਜਾਵੇਗੀ।

ਸ੍ਰੀ ਸੰਦੀਪ ਹੰਸ ਨੇ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਤੇ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੂੰ ਕਿਹਾ ਕਿ ਟੈਸਟਿੰਗ ਹੋਰ ਬਰੀਕੀ ਨਾਲ ਕੀਤੀ ਜਾਵੇ ਤਾਂ ਕਿ ਸ਼ੱਕੀ ਮਾਮਲਿਆਂ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਵਿਡ-19 ਦਾ ਪਤਾ ਲਾਉਣ ਲਈ ਟੈਸਟਿੰਗ, ਆਈਸੋਲੇਸ਼ਨ ਮਾਮਲਿਆਂ, ਘਰਾਂ ‘ਚ ਆਈਸੋਲੇਸਟ ਕੀਤੇ ਪਾਜਿਟਿਵ ਕੇਸਾਂ ਸਮੇਤ ਕੋਵਿਡ-19 ਆਈਸੋਲੇਸ਼ਨ ਲਈ ਸਰਕਾਰੀ ਹਸਪਤਾਲਾਂ ‘ਚ ਲੈਵਲ 2 ਤੇ 3 ਸਹੂਲਤਾਂ ਸਬੰਧੀ ਸਮੇਂ-ਸਮੇਂ ‘ਤੇ ਸਮੀਖਿਆ ਕਰਨਾ ਯਕੀਨੀ ਬਣਾਇਆ ਜਾਵੇ।

ਸ੍ਰੀ ਸੰਦੀਪ ਹੰਸ ਨੇ ਐਸ.ਡੀ.ਐਮਜ ਨੂੰ ਕਿਹਾ ਕਿ ਕੋਰੋਨਾ ਵਾਇਰਸ ਦੀ ਤਾਜਾ ਸਥਿਤੀ ਨੂੰ ਹੰਗਾਮੀ ਮੰਨਦਿਆਂ ਇਸ ‘ਤੇ ਕਾਬੂ ਪਾਉਣ ਲਈ ਸਬ-ਡਵੀਜ਼ਨ ਪੱਧਰ ‘ਤੇ ਪਾਜਿਟਿਵ ਮਾਮਲਿਆਂ ਦੀ ਨਿਗਰਾਨੀ ਲਈ ਸਿਹਤ ਵਿਭਾਗ ਨਾਲ ਤਾਲਮੇਲ ਰੱਖਿਆ ਜਾਵੇ ਅਤੇ ਲੋਕਲ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾਵੇ।

ਮੀਟਿੰਗ ਦੌਰਾਨ ਨਗਰ ਨਿਗਮ ਦੇ ਸਯੁੰਕਤ ਕਮਿਸ਼ਨਰ ਨਮਨ ਮੜਕਨ, ਐਸ.ਡੀ.ਐਮ ਨਾਭਾ ਕੰਨੂ ਗਰਗ, ਐਸ.ਡੀ.ਐੈਮ. ਰਾਜਪੁੁਰਾ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਸਮਾਣਾ ਸਵਾਤੀ ਟਿਵਾਣਾ, ਸਹਾਇਕ ਕਮਿਸ਼ਨਰ (ਸ਼ਿਕਾਇਤ) ਕਿਰਨ ਸ਼ਰਮਾ, ਸਰਕਾਰੀ ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ, ਡਾ. ਸੰਜੀਲਾ ਖਾਨ, ਡਾ. ਵੀਨੂੰ ਗੋਇਲ, ਡਾ. ਪਰਨੀਤ ਕੌਰ, ਡਾ. ਨਿਧੀ, ਡਾ. ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।