Covid Vaccination schedule 7 January

January 6, 2022 - PatialaPolitics

Covid Vaccination schedule 7 January

ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 16717 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਸ ਨਾਲ ਹੁਣ ਤੱਕ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਵਾਲਿਆਂ ਦੀ ਗਿਣਤੀ 17,06,275 ਹੋ ਗਈ ਹੈ। ਕੱਲ ਮਿਤੀ 7 ਜਨਵਰੀ ਦਿਨ ਸ਼ੁੱਕਰਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ, ਅਗਰਸੈਨ ਹਸਪਤਾਲ ਨੇੜੇ ਬੱਸ ਸਟੈਂਡ,ਦਫਤਰ ਵਰੁਨ ਜਿੰਦਲ ਜ਼ੌੜੀਆਂ ਭੱਠੀਆਂ, ਐਲ ਐਂਡ ਟੀ ਆਫਿਸ ਅਬਲੋਵਾਲ, ਖਾਲਸਾ ਕਾਲਜ, ਸ਼ਿਵ ਆਸ਼ਰਮ ਤੇਜ਼ ਬਾਗ ਕਲੌਨੀ, ਮੋਦੀਖਾਨਾਂ ਸਾਹਮਣੇ ਮੋਤੀ ਬਾਗ ਗੁਰਦੁਆਰਾ ਸਾਹਿਬ, ਡਾ. ਅਨਿਲਜੀਤ ਹਸਪਤਾਲ , ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਬ ਡਵੀਜਨ ਹਸਪਤਾਲ ਅਤੇ ਪਟੇਲ ਨਗਰ, ਰਾਜਪੁਰਾ ਦੇ ਸਿਵਲ ਹਸਪਤਾਲ ਤੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ-2 ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਸਰਕਾਰੀ ਨਰਸਿੰਗ ਸਕੂਲ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।
ਉਪਰੋਕਤ ਤੋਂ ਇਲਾਵਾ 15 ਤੋਂ 18 ਸਾਲ ਤੱਕ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੈਕਸੀਨ ਵੈਕਸੀਨ ਨਾਲ ਪਟਿਆਲਾ ਸ਼ਹਿਰ ਵਿੱਚ ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਮਾਡਲ ਟਾਊਂਨ, ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਤ੍ਰਿਪੜੀ, ਖਾਲਸਾ ਕਾਲਜ ਮੰਦਿਰ , ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਬ ਡਵੀਜਨ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ।