PM Modi Security Breach: FIR registered

January 7, 2022 - PatialaPolitics

PM Modi Security Breach: FIR registered

ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਹੋਈ ਲਾਪਰਵਾਹੀ ਮਾਮਲੇ ਵਿੱਚ ਮਿਲ ਰਹੀ ਤਾਜਾ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਫ਼ਿਰੋਜਪੁਰ ਦੇ ਥਾਣਾ ਕੁਲਗੜ੍ਹੀ ਵਿੱਚ 150 ਦੇ ਕਰੀਬ ਅਣਪਛਾਤੇ ਵਿਅਕਤੀਆਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਵਿਭਾਗ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ 13 ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵੀ ਪੁੱਛਗਿੱਛ ਲਈ ਤਲਬ ਕੀਤਾ ਹੈ। ਦੱਸ ਦਈਏ ਕਿ 5 ਜਨਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਕਾਫਲੇ ਨੂੰ ਬਠਿੰਡਾ ਤੋਂ ਫ਼ਿਰੋਜਪੁਰ ਜਾਂਦੇ ਸਮੇਂ ਲਗਭਗ 20 ਮਿੰਟ ਫਲਾਈਓਵਰ ਤੇ ਰੁਕਣਾ ਪਿਆ ਸੀ।