Patiala Covid Vaccination Schedule 8 January

January 7, 2022 - PatialaPolitics

Patiala Covid Vaccination Schedule 8 January

ਕੱਲ ਮਿਤੀ 8 ਜਨਵਰੀ ਦਿਨ ਸ਼ਨਿੱਚਰਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਊਂਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਸੰਤਾ ਦੀ ਕੁਟੀਆ ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ, ਅਗਰਸੈਨ ਹਸਪਤਾਲ ਨੇੜੇ ਬੱਸ ਸਟੈਂਡ, ਸਟਾਰ ਮੈਡੀਸਿਟੀ ਸੁਪਰ ਸਪੈਸ਼ਿਲਟੀ ਹਸਪਤਾਲ ਐਂਡ ਟਰੌਮਾ ਸੈਂਟਰ ਸਰਹਿੰਦ ਰੋਡ, ਡਿਸਪੈਂਸਰੀ ਦਾਰੂ ਕੁਟੀਆ , ਐਸ ਡੀ ਐਸ ਸਕੂਲ , ਭਗਵਾਨਦਾਸ ਐਂਡ ਸੰਨਜ਼ ( ਪੈਟਰੌਲ ਪੰਪ) ਮਾਲ ਰੋਡ, ਕਾਲੀ ਮਾਤਾ ਮੰਦਿਰ, ਦਰਗਾਹ ਸ਼ਰੀਫ ਚਿਸ਼ਤੀ ਸਰਬੀ ਲਹੌਰੀ ਗੇਟ, 4-ਏ ਇੰਡਸਟਰੀਅਲ ਅਸਟੇਟ , ਭਾਰਤ ਵਿਕਾਸ ਪ੍ਰੀਸ਼ਦ ਪੁਰਾਣੀ ਅਨਾਜ ਮੰਡੀ ਸਨੌਰੀ ਅੱਡਾ, ਸ਼ਿਵ ਮੰਦਿਰ ਅਜਾਦ ਨਗਰ, ਸ਼ਿਵ ਮੰਦਿਰ ਅਨਾਜ ਮੰਡੀ ਵਾਰਡ ਨੰ: 14, ਮੋਦੀਖਾਨਾਂ ਸਾਹਮਣੇ ਮੋਤੀ ਬਾਗ ਗੁਰਦੁਆਰਾ ਸਾਹਿਬ, ਡਾ. ਅਨਿਲਜੀਤ ਹਸਪਤਾਲ , ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਐਮ. ਪੀ. ਡਬਲਿਯੂ ਟ੍ਰੇਨਿੰਗ ਸੈਂਟਰ, ਰਾਜਪੁਰਾ ਦੇ ਸਿਵਲ ਹਸਪਤਾਲ ਤੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ-2 ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਸਰਕਾਰੀ ਨਰਸਿੰਗ ਸਕੂਲ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।

 

ਉਪਰੋਕਤ ਤੋਂ ਇਲਾਵਾ 15 ਤੋਂ 18 ਸਾਲ ਤੱਕ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੈਕਸੀਨ ਵੈਕਸੀਨ ਨਾਲ ਪਟਿਆਲਾ ਸ਼ਹਿਰ ਵਿੱਚ ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਮਾਡਲ ਟਾਊਂਨ, ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਤ੍ਰਿਪੜੀ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ , ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਬ ਡਵੀਜਨ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ।