20 yr old Nikhil killed by friends in Patiala

January 9, 2022 - PatialaPolitics

20 yr old Nikhil killed by friends in Patiala

ਪਟਿਆਲਾ ਸ਼ਹਿਰ ਦੀ ਬਾਜਵਾ ਕਲੋਨੀ ਵਿੱਚ ਇੱਕ ਨੌਜਵਾਨ ਦੇ ਕਤਲ ਦੀ ਘਟਨਾ ਸਾਮਣੇ ਆਈ ਹੈ,
ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਦੀ ਉਮਰ 19 ਤੋਂ 21 ਸਾਲ ਦੱਸੀ ਜਾ ਰਹੀ ਹੈ, ਉਹ ਵਿਦਿਆਰਥੀ ਹੈ ਅਤੇ ਕਿਸੇ ਪੁਰਾਣੀ ਰੰਜਿਸ਼ ਕਾਰਨ ਉਸ ਦੇ ਨਾਲ ਪੜ੍ਹਦੇ ਵਿਦਿਆਰਥੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ‘ਚ ਉਸ ਦੀ ਮੌਤ ਹੋ ਗਈ ਤੇ ਉਸ ਦਾ ਇੱਕ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ ‘ਤੇ ਹੀ ਦੱਸਿਆ ਜਾ ਰਿਹਾ ਹੈ ਇਸ ਸਬੰਧੀ ਡੀ.ਐਸ.ਪੀ ਸਿਟੀ ਮੋਹਿਤ ਅਗਰਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਨੌਜਵਾਨਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ ਸੀ, ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਉਸਦਾ ਇੱਕ ਸਾਥੀ ਜ਼ਖਮੀ ਹੋ ਗਿਆ ਹੈ, ਜਿਸ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ |
Video ?

https://www.instagram.com/tv/CYgwByDhXuE/?utm_medium=copy_link