15 deaths in Patiala due to Covid 16 May

May 16, 2021 - PatialaPolitics

ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਅੱਜ ਐਤਵਾਰ ਛੁੱਟੀ ਹੋਣ ਦੇ ਬਾਵਜੂਦ ਵੀ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਪ੍ਰੀਕਿਰਿਆ ਜਾਰੀ ਰਹੀ ਅਤੇ ਅੱਜ 3604 ਨਾਗਰਿਕਾਂ ਨੇਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 2,79,586 ਹੋ ਗਿਆ ਹੈ। ਉਹਨਾਂ ਕਿਹਾ ਕਿ ਸਟੇਟ ਪੱਧਰ ਤੋਂ ਕੇਂਦਰੀ ਪੂਲ ਤਹਿਤ ਵੈਕਸੀਨ ਦੀ ਪ੍ਰਾਪਤੀ ਨਾ ਹੋਣ ਕਾਰਣ ਹੁਣ ਕੱਲ ਮਿਤੀ 17 ਮਈ ਦਿਨ ਸੋਮਵਾਰ ਨੂੰ ਵੀ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵਿਡ ਟੀਕਾਕਰਣ ਨਹੀ ਹੋਵੇਗਾ।ਜਦਕਿ ਸਟੇਟ ਪੂਲ ਤਹਿਤ ਪ੍ਰਾਪਤ ਹੋਈ ਵੈਕਸੀਨ ਨਾਲ 18 ਤੋਂ 44 ਸਾਲ ਵਰਗ ਦੇ ਖਾਸ ਸ਼੍ਰੇਣੀਆਂ ਕੰਸਟਰਕਸ਼ਨ ਵਰਕਰ, ਹੋਰ ਬਿਮਾਰੀਆਂ ਨਾਲ ਪੀੜਤ ਵਿਅਕਤੀ, ਸਿਹਤ ਕੇਅਰ ਵਰਕਰ ਦੇ ਪਰਿਵਾਰਕ ਮੈਂਬਰਾ ਆਦਿ ਵਿਅਕਤੀਆਂ ਨੂੰ ਪਟਿਆਲਾ ਸ਼ਹਿਰ ਦੇ ਸਾਂਝਾ ਸਕੂਲ ਤ੍ਰਿਪੜੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਉਨ, ਮਾਤਾ ਕੁਸ਼ਲਿਆ ਹਸਪਤਾਲ, ਰਾਧਾਸੁਆਮੀ ਸਤਸੰਗ ਭਵਨ,ਪ੍ਰਤਾਪ ਨਗਰ ਦੀ ਧਰਮਸ਼ਾਲਾ, ਨਿਉ ਮਹਿੰਦਰਾ ਕਲੌਨੀ ਵਿੱਚ ਭਿੰਡੀ ਦੀ ਚੱਕੀ, ਨਾਭਾ ਦੇ ਰਾਧਾਸੁਆਮੀ ਸਤਸੰਗ ਭਵਨ ਅਤੇ ਅਗਰਵਾਲ ਧਰਮਸ਼ਾਲਾ, ਰਾਜਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦਰਗੰਜ ਅਤੇ ਰਾਧਾਸੁਆਮੀ ਸਤਸੰਗ ਭਵਨ, ਸਮਾਣਾ ਦੇ ਅਗਰਵਾਲ ਧਰਮਸ਼ਾਲਾ ਆਦਿ ਵਿਖੇ ਕੋਵਿਡ ਟੀਕੇ ਲਗਾਏ ਜਾਣਗੇ।

ਅੱਜ ਜਿਲੇ ਵਿੱਚ 326 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3684 ਦੇ ਕਰੀਬ ਰਿਪੋਰਟਾਂ ਵਿਚੋਂ 326 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 42273 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 383 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 36978 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 4280 ਹੈ। ਜਿਲੇ੍ਹ ਵਿੱਚ 15 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1,015 ਹੋ ਗਈ ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆਂ ਕਿ ਇਹਨਾਂ 326 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 112, ਨਾਭਾ ਤੋਂ 20, ਰਾਜਪੁਰਾ ਤੋਂ 45, ਸਮਾਣਾ ਤੋਂ 09, ਬਲਾਕ ਭਾਦਸਂੋ ਤੋਂ 28, ਬਲਾਕ ਕੌਲੀ ਤੋਂ 29,ਬਲਾਕ ਕਾਲੋਮਾਜਰਾ ਤੋਂ 30, ਬਲਾਕ ਸ਼ੁਤਰਾਣਾ ਤੋਂ 22, ਬਲਾਕ ਹਰਪਾਲਪੁਰ ਤੋਂ 18, ਬਲਾਕ ਦੁਧਣਸਾਧਾਂ ਤੋਂ 13 ਕੋਵਿਡ ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 34 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 292 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।ਉਹਨਾਂ ਪਿੰਡਾ ਵਿੱਚ ਕੰਮ ਕਰ ਰਹੇ ਆਰ.ਐਮ.ਪੀ. ਅਤੇ ਝੋਲਾਛਾਪ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਕੋਵਿਡ ਲੱਛਣਾਂ ਵਾਲੇ ਮਰੀਜਾਂ ਦੀ ਬਿਨਾ ਕੋਵਿਡ ਜਾਂਚ ਇਲਾਜ ਨਾ ਕਰਨ।ਉਹਨਾਂ ਵੱਲੋਂ ਬਿਨਾਂ ਜਾਂਚ ਮਰੀਜਾਂ ਦੇ ਇਲਾਜ ਲਈ ਵਰਤੀਆਂ ਜਾ ਰਹੀਆਂ ਸਟੀਓਰਾਈਡ ਅਤੇ ਐਂਟੀਬਾਇਓਟਿਕ ਦਵਾਈਆਂ ਮਰੀਜਾਂ ਦਾ ਨੁਕਸਾਨ ਕਰ ਸਕਦੀਆਂ ਹਨ ਅਤੇ ਆਪਣੇ ਪੱਧਰ ਤੇਂ ਮਰੀਜ ਦਾ ਇਲਾਜ ਕਰਨਾ ਮਰੀਜ ਲਈ ਘਾਤਕ ਸਿੱਧ ਹੋ ਸਕਦਾ ਹੈ।ਇਸ ਲਈ ਉਹਨਾਂ ਪਿੰਡਾਂ ਵਿੱਚ ਕੰਮ ਕਰ ਰਹੇ ਆਰ.ਐਮ.ਪੀ.ਅਤੇ ਝੋਲਾ ਝਾਪ ਡਾਕਟਰਾਂ ਨੂੰ ਤਾੜਨਾ ਕੀਤੀ ਕਿ ਉਹ ਕੋਵਿਡ ਲੱਛਣਾਂ ਵਾਲੇ ਮਰੀਜਾਂ ਦੀ ਕੋਵਿਡ ਜਾਂਚ ਕਰਕੇ ਗਾਈਡਲਾਈਨ ਅਨੁਸਾਰ ਇਲਾਜ ਕਰਵਾਉਣਾ ਯਕੀਨੀ ਬਣਾਉਣ।

        ਜਿਲਾ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਦੱਸਿਆਂ ਕਿ ਸਮਾਂ ਪੁਰਾ ਹੋਣ ਅਤੇ ਏਰੀਏ ਵਿਚੋਂ ਕੋਈ ਨਵਾਂ ਕੇਸ ਨਾ ਆਉਣ ਤੇਂ ਰਾਜਪੁਰਾ ਦੇ ਗਣੇਸ਼ ਨਗਰ ਵਿੱਚ ਲਗਾਈ ਮਾਈਕਰੋਕੰਟੈਨਮੈਂਟ ਹਟਾ ਦਿੱਤੀ ਗਈ ਹੈ ਅਤੇ ਬਲਾਕ ਕਾਲੋਮਾਜਰਾ ਦੇ ਪਿੰਡ ਮੰਡਵਾਲ ਵਿੱਚੋਂ ਜਿਆਦਾ ਪੋਜਟਿਵ ਕੇਸ ਆਉਣ ਤੇਂ ਕੋਵਿਡ ਪ੍ਰਭਾਵਤ ਏਰੀਏ ਵਿੱਚ ਮਾਈਕਰੋਕੰਟੈਨਮੈਂਟ ਲਗਾ ਦਿੱਤੀ ਗਈ ਹੈ।ਜਿਸ ਨਾਲ ਜਿਲੇ੍ਹ ਵਿੱਚ ਲੱਗੀਆਂ ਕੁੱਲ ਕੰਟੈਨਮੈਂਟਾ ਦੀ ਗਿਣਤੀ 10 ਹੋ ਗਈ ਹੈ।ਜਿਸ ਵਿੱਚ ਇੱਕ ਵੱਡੀ ਕੰਟੈਨਮੈਂਟ ਤੋੋਂ ਇਲਾਵਾ 9 ਮਾਈਕਰੋਕੰਟੈਨਮੈਂਟ ਸ਼ਾਮਲ ਹਨ।

      ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2469 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 6,05,400 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 42,273 ਕੋਵਿਡ ਪੋਜਟਿਵ, 5,61,483 ਨੈਗੇਟਿਵ ਅਤੇ ਲਗਭਗ 1644 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।