Patiala Covid Vaccination Schedule 15 January

January 14, 2022 - PatialaPolitics

Patiala Covid Vaccination Schedule 15 January

ਕੱਲ ਮਿਤੀ 15 ਜਨਵਰੀ ਦਿਨ ਸ਼ਨੀਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ ,ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਅਗਰਸੈਨ ਹਸਪਤਾਲ ਨੇੜੇ ਬੱਸ ਸਟੈਂਡ, ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ ਸਰਹੰਦ ਰੋਡ, ਦਫਤਰ ਵਰੂਣ ਜਿੰਦਲ ਜੌੜੀਆਂ ਭੱਠੀਆਂ, ਮਹਾਰਾਣੀ ਕੱਲਬ, ਮੱਖ ਵਾਲਮਿਕੀ ਮੰਦਰ ਸੰਜੇ ਕਲੋਨੀ ਨੇੜੇ ਜੈਨ ਮਿਲ, ਜਿਲ੍ਹਾ ਬਾਰ ਕੋਰਟ ਰੂਮ ਸੈਕਿੰਡ ਫਲੋਰ, ਹਨੁਮਾਨ ਮੰਦਰ ਰਾਜਪੁਰਾ ਰੋਡ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਫੋਕਲ ਪੁਆਇੰਟ,ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਦੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਸ ਤੋਂ ਇਲਾਵਾ 15 ਤੋਂ 18 ਸਾਲ ਦੇ ਬੱਚਿਆਂ ਦਾ ਕੌਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਮਾਤਾ ਕੁਸ਼ਲਿਆ ਹਸਪਤਾਲ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਕਮਿੳਨਿਟੀ ਸਿਹਤ ਕੇਂਦਰ ਬਾਦਸੋਂ, ਦੁਧਨਸਾਧਾ,ਕਾਲੋਮਾਜਰਾ, ਸ਼ੁਤਰਾਣਾਂ, ਪ੍ਰਾਇਮਰੀ ਸਿਹਤ ਕੇਂਦਰ ਹਰਪਾਲਪੁਰ ਅਤੇ ਕੌਲੀ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ।iੲਹਨਾਂ ਉਪਰੋਕਤ ਸਾਰੀਆਂ ਥਾਂਵਾ ਤੇਂ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।