Alert:6 people died due to covid in Patiala today
January 15, 2022 - PatialaPolitics
Alert:6 people died due to covid in Patiala today
ਪਟਿਆਲਾ 15 ਜਨਵਰੀ ( ) ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 17474 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ ਜਿਸ ਨਾਲ ਜਿਲ੍ਹੇ ਵਿੱਚ ਕੁਲ ਕੋਵਿਡ ਟੀਕਾਕਰਨ ਦੀ ਗਿਣਤੀ 18 ਲੱਖ 39 ਹਜਾਰ 814 ਹੋ ਗਈ ਹੈ। ਅੱਜ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 1695 ਹੈ ਜਦ ਕਿ 15 ਤੋਂ 18 ਸਾਲ ਦੇ 483 ਬੱਚਿਆਂ ਵੱਲੋਂ ਵੀ ਕੋਵਿਡ ਟੀਕਾਕਰਨ ਕਰਵਾਇਆ ਗਿਆ।ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 2191 ਕੋਵਿਡ ਰਿਪੋਰਟਾਂ ਵਿਚੋਂ 476 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 273, ਨਾਭਾ 26, ਸਮਾਣਾ 12, ਰਾਜਪੁਰਾ 23, ਬਲਾਕ ਭਾਦਸੋਂ ਤੋਂ 22, ਬਲਾਕ ਕੋਲੀ 39, ਬਲਾਕ ਹਰਪਾਲਪੁਰ ਤੋਂ 21, ਬਲਾਕ ਕਾਲੋਮਾਜਰਾ ਤੋਂ 26, ਦੁਧਨਸਾਧਾ ਤੋਂ 17 ਅਤੇ ਬਲਾਕ ਸ਼ੁਤਰਾਣਾ ਤੋਂ 17 ਕੇਸ ਪਾਏ ਗਏ ਹਨ।ਇੱਕ ਹੋਰ ਕੇਸ ਦੁਸਰੇ ਜਿਲ੍ਹਾ ਨੂੰ ਸ਼ਿਫਟ ਹੋਣ ਕਾਰਣ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 57,653 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ 732 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 52,206 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 4061ਹੋ ਗਈ ਹੈ ਅਤੇ ਅੱਜ ਜਿਲੇ੍ਹ ਵਿੱਚ ਛੇ ਹੋਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1386 ਹੋ ਗਈ ਹੈ।