Patiala Covid Vaccination Schedule 17 January

January 16, 2022 - PatialaPolitics

Patiala Covid Vaccination Schedule 17 January

 

ਕੱਲ ਮਿਤੀ 17 ਜਨਵਰੀ ਦਿਨ ਸੋਮਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ ,ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ,ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ ਸਰਹੰਦ ਰੋਡ, ਗੋਤਮ ਚਾਲੀਡ ਐਂਡ ਗੇਸਟਰੋ ਕੇਅਰ ਰਘਬੀਰ ਨਗਰ, ਸ਼ਿਵ ਮੰਦਰ ਅਨਾਜ ਮੰਡੀ,ਦਫਤਰ ਸੁਸ਼ੀਲ ਨਾਇਰ ਭੂਥਨਾਥ ਚੋਂਕ, ਗੁਰੂਦੁਆਰਾ ਸਿੰਘ ਸਭਾ ਬਾਜਵਾ ਕਲੋਨੀ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਸ ਤੋਂ ਇਲਾਵਾ 15 ਤੋਂ 18 ਸਾਲ ਦੇ ਬੱਚਿਆਂ ਦਾ ਕੌਵੈਕਸਨਿ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਮਾਤਾ ਕੁਸ਼ਲਿਆ ਹਸਪਤਾਲ,ਵਾਈ.ਪੀ.ਐਸ ਸਕੂਲ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਕਮਿੳਨਿਟੀ ਸਿਹਤ ਕੇਂਦਰ ਬਾਦਸੋਂ, ਦੁਧਨਸਾਧਾ,ਕਾਲੋਮਾਜਰਾ, ਸ਼ੁਤਰਾਣਾਂ, ਪ੍ਰਾਇਮਰੀ ਸਿਹਤ ਕੇਂਦਰ ਹਰਪਾਲਪੁਰ ਅਤੇ ਕੌਲੀ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਹਨਾਂ ਉਪਰੋਕਤ ਸਾਰੀਆਂ ਥਾਂਵਾ ਤੇਂ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।

 

ਫੋਟੋ ਕੈਪਸ਼ਨ:ਭਾਦਸੋਂ ਰੋਡ ਸਥਿਤ ਹੀਲ ਐਂਡ ਕੇਅਰ ਹਸਪਤਾਲ ਵਿੱਚ ਸਹਾਇਕ ਸਿਵਲ ਸਰਜਨ ਡਾ. ਵਿਕਾਸ ਗੋਇਲ ਦੀ ਨਿਗਰਾਨੀ ਵਿੱਚ ਕੋਵਿਡ ਟੀਕਾਕਰਨ ਕਰਵਾਂਉਂਦੇ ਨਾਗਰਿਕ।