Patiala Covid Vaccination Schedule 18 January

January 17, 2022 - PatialaPolitics

Patiala Covid Vaccination Schedule 18

 

ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇਂ ਕਿਹਾ ਕਿ ਹੁਣ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਚੌਣ ਪ੍ਰੀਕਿਰਿਆ ਵਿੱਚ ਡਿਉਟੀ ਦੇਣ ਵਾਲੇ ਸਟਾਫ ਲਈ ਵੈਕਸਿਨ ਦੀ ਇਹਤਿਆਤੀ/ ਬੂਸਟਰ ਡੋਜ ਵੀ ਲਗਵਾਉਣੀ ਜਰੂਰੀ ਹੈ।ਜੋ ਕਿ ਦੁਸਰੀ ਡੋਜ ਤੋਂ ਬਾਦ 9 ਮਹੀਨੇ ਦਾ ਘੱਟ ਸਮਾਂ ਹੋਣ ਤੇਂ ਵੀ ਇਹਤਿਆਤੀ/ ਬੂਸਟਰ ਡੋਜ ਲਗਵਾ ਸਕਦੇ ਹਨ।ਕੱਲ ਮਿਤੀ 18 ਜਨਵਰੀ ਦਿਨ ਮੰਗਲਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ ,ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਐਸ.ਡੀ ਸਕੂਲ ਨਰਸਿੰਗ ਸਕੂਲ, ਸੁਸ਼ੀਲ ਨਾਇਰ ਆਫਿਸ਼ ਬੂਥਨਾਥ ਚੋਂਕ, ਮੈਸ. ਭਗਵਾਨ ਦਾਸ ਐਂਡ ਸਨੰਜ ਪੈਟਰੋਲ ਪੰਪ ਦੀ ਮਾਲ, ਵੀਰ ਹਕੀਕਤ ਰਾਏ ਸਕੂਲ, ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ ਸਰਹੰਦ ਰੋਡ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ, ਰਾਧਾ ਸੁਆਮੀ ਸਤਸੰਗ ਘਰ ਰਾਜਪੁਰਾ ਰੋਡ, ਨਾਭਾ, ਸਮਾਣਾ-1ਫਤਿਹਪੁਰ, ਸਮਾਣਾ-2 ਕਾਹਨਗੜ, ਰਾਜਪੁਰਾ, ਸਨੌਰ, ਦੇਵੀਗੜ, ਪਾਤੜਾਂ, ਭਾਦਸੋਂ ਦੇ ਰਾਧਾਸੁਆਮੀ ਸਤਸੰਗ ਘਰਾਂ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਫੋਕਲ ਪੁਆਇੰਟ,ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ 2,ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਦੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਿਿੲਸ ਤੋਂ ਇਲਾਵਾ 15 ਤੋਂ 18 ਸਾਲ ਦੇ ਬੱਚਿਆਂ ਦਾ ਕੌਵੈਕਸੀਨ ਨਾਲ ਰਾਧਾ ਸੁਆਮੀ ਘਰਾਂ ਵਿੱਚ ਲਗਾਏ ਜਾ ਰਹੇ ਕੈਂਪਾ, ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਮਾਤਾ ਕੁਸ਼ਲਿਆ ਹਸਪਤਾਲ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਕਮਿੳਨਿਟੀ ਸਿਹਤ ਕੇਂਦਰ ਭਾਦਸੋਂ, ਦੁਧਨਸਾਧਾ,ਕਾਲੋਮਾਜਰਾ, ਸ਼ੁਤਰਾਣਾਂ, ਪ੍ਰਾਇਮਰੀ ਸਿਹਤ ਕੇਂਦਰ ਹਰਪਾਲਪੁਰ ਅਤੇ ਕੌਲੀ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ।iੲਹਨਾਂ ਉਪਰੋਕਤ ਸਾਰੀਆਂ ਥਾਂਵਾ ਤੇਂ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।