473 covid case in Patiala 20 January
January 20, 2022 - PatialaPolitics
473 covid case in Patiala 20 January
ਪਟਿਆਲਾ 20 ਜਨਵਰੀ ( ) ਸਿਵਲ ਸਰਜਨ ਡਾ. ਪ੍ਰਿੰਸ ਸੌਢੀ ਨੇ ਕਿਹਾ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 12853 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 19 ਲੱਖ, 21 ਹਜ਼ਾਰ, 223 ਹੋ ਗਈ ਹੈ। ਅੱਜ ਵੈਕਸੀਨ ਦੀ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 393 ਹੈ ਜਦ ਕਿ 15 ਤੋਂ 18 ਸਾਲ ਤੱਕ ਦੇ 302 ਬੱਚਿਆਂ ਵੱਲੋਂ ਟੀਕੇ ਲਗਵਾਏ ਗਏ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 2679 ਕੋਵਿਡ ਰਿਪੋਰਟਾਂ ਵਿਚੋਂ 473 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 194, ਨਾਭਾ 25, ਸਮਾਣਾ 23, ਰਾਜਪੁਰਾ 50, ਬਲਾਕ ਭਾਦਸੋਂ ਤੋਂ 27, ਬਲਾਕ ਕੋਲੀ 17, ਬਲਾਕ ਹਰਪਾਲਪੁਰ ਤੋਂ 22, ਬਲਾਕ ਕਾਲੋਮਾਜਰਾ ਤੋਂ 69, ਦੁਧਨਸਾਧਾ ਤੋਂ 29 ਅਤੇ ਬਲਾਕ ਸ਼ੁਤਰਾਣਾ ਤੋਂ 17 ਕੇਸ ਪਾਏ ਗਏ ਹਨ। ਜਿਸ ਨਾਲ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 59,864 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ 607 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 55,760 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 2697 ਹੋ ਗਈ ਹੈ ਅਤੇ ਅੱਜ ਜਿਲੇ੍ਹ ਵਿੱਚ ਸੱਤ ਹੋਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1407 ਹੋ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਜਿੱਲੋ ਜਿਲੇ ਵਿੱਚ ਅੱਜ 2751 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,40,574 ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾ ਵਿਚਂੋ ਜਿਲ੍ਹਾ ਪਟਿਆਲਾ ਦੇ 59,864 ਕੋਵਿਡ ਪੋਜਟਿਵ, 10,79,176 ਨੈਗੇਟਿਵ ਅਤੇ ਲਗਭਗ 1534 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਘਨੌਰ ਦੇ ਵਾਰਡ ਨੰ:10 ਵਿੱਚ ਕੇਸ ਜ਼ਿਆਦਾ ਆਉਣ ਕਾਰਨ ਮਾਈਕਰੋ ਕੰਨਟੇਨਮੈਂਟ ਲਗਾਈ ਗਈ ਹੈ।
Random Posts
Navjot Sidhu’s wife & son will not join the new posts
Navjot Sidhu appoints Pargat Singh as PPCC General Secretary
Covid:Punjab Govt fixes rate for Private treatment
Patiala:Dead body of newlywed recovered from Bhakhra
Raja Warring takes on Captain Amarinder Singh in Ghanour
UGC Guidelines 2020: Home Ministry Allows Final Year Exams
Sakshi Sawhney posted as DC Patiala
PUNJAB CM GIVES NOD TO WAIVING OF ANNUAL LICENCE FEE & QUARTERLY ASSESSED FEE OF BARS, MARRIAGE PALACES, HOTELS & RESTAURANTS
Punjab CM Bhagwant Mann First Day in office