Patiala Covid Vaccination Schedule 21 January

January 20, 2022 - PatialaPolitics

Patiala Covid Vaccination Schedule 21 January

 

ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਕਿ ਕੱਲ ਮਿਤੀ 21 ਜਨਵਰੀ ਦਿਨ ਸ਼ੁੱਕਰਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ ,ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਮਿਲਟਰੀ ਹਸਪਤਾਲ, ਧਰਮਸ਼ਾਲਾ ਕਿਸ਼ਨ ਨਗਰ ਨਾਭਾ ਗੇਟ, ਸੁਸ਼ੀਲ ਨਾਇਰ ਆਫਿਸ਼ ਬੂਥਨਾਥ ਚੋਂਕ,ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ ਸਰਹੰਦ ਰੋਡ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨਗਰ ਬੀ, ਸੂਲਰ, ਸਿਟੀ ਬਰਾਂਚ, ਜੁਝਾਰ ਨਗਰ, ਆਰੀਆ ਸਮਾਜ, ਸਿਕਲੀਗਰ ਬਸਤੀ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਇਹਨਾਂ ਸਾਰੀਆਂ ਥਾਂਵਾ ਤੇ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।