Covid:5 deaths reported in Patiala 22 January

January 22, 2022 - PatialaPolitics

Covid:5 deaths reported in Patiala 22 January

 

ਪਟਿਆਲਾ 22 ਜਨਵਰੀ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 14,617 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 19 ਲੱਖ,49 ਹਜ਼ਾਰ 684 ਹੋ ਗਈ ਹੈ। ਅੱਜ ਵੈਕਸੀਨ ਦੀ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 873 ਹੈ ਜਦ ਕਿ 15 ਤੋਂ 18 ਸਾਲ ਤੱਕ ਦੇ 629 ਬੱਚਿਆਂ ਵੱਲੋਂ ਟੀਕੇ ਲਗਵਾਏ ਗਏ। ਉਹਨਾਂ ਕਿਹਾ ਕਿ ਅੱਜ ਪੋਲਿੰਗ ਸਟਾਫ ਦੇ ਕੋਵਿਡ ਟੀਕਾਕਰਨ ਲਈ ਟੇਰਨਿੰਗ ਵਾਲੀਆਂ ਥਾਂਵਾ ਤੇਂ ਵੀ ਕੋਵਿਡ ਟੀਕਾਕਰਨ ਲਈ ਵਿਸ਼ੇਸ਼ ਕੈਂਪ ਲਗਾਏ ਗਏ।ਪੋਲਿੰਗ ਵਿੱਚ ਡਿਉਟੀ ਵਾਲਾ ਸਟਾਫ ਵੈਕਸੀਨ ਦੀ ਬੂਸਟਰ ਡੋਜ ਵੈਕਸੀਨ ਦੀ ਦੂਜੀ ਡੋਜ ਤੋਂ ਤਿੰਨ ਮਹੀਨੇ ਬਾਦ ਲਗਵਾ ਸਕਦੇ ਹਨ।

ਅੱਜ ਜਿਲੇ ਵਿੱਚ ਪ੍ਰਾਪਤ 3576 ਕੋਵਿਡ ਰਿਪੋਰਟਾਂ ਵਿਚੋਂ 359 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 159, ਨਾਭਾ 11, ਸਮਾਣਾ 13, ਰਾਜਪੁਰਾ 53, ਬਲਾਕ ਭਾਦਸੋਂ ਤੋਂ 23, ਬਲਾਕ ਕੋਲੀ 22, ਬਲਾਕ ਹਰਪਾਲਪੁਰ ਤੋਂ 16, ਬਲਾਕ ਕਾਲੋਮਾਜਰਾ ਤੋਂ 20, ਦੁਧਨਸਾਧਾ ਤੋਂ 08 ਅਤੇ ਬਲਾਕ ਸ਼ੁਤਰਾਣਾ ਤੋਂ 34 ਕੇਸ ਪਾਏ ਗਏ ਹਨ। ਜਿਸ ਕਾਰਣ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 60,599 ਹੋ ਗਈ ਹੈ ।ਮਿਸ਼ਨ ਫਹਿਤ ਤਹਿਤ 443 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 56,656 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 2527 ਹੋ ਗਈ ਹੈ ਅਤੇ ਅੱਜ ਜਿਲੇ੍ਹ ਵਿੱਚ ਪੰਜ ਹੋਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1416 ਹੋ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਜਿੱਲੋ ਜਿਲੇ ਵਿੱਚ ਅੱਜ 3008 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,46,686 ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾ ਵਿਚਂ ਜਿਲ੍ਹਾ ਪਟਿਆਲਾ ਦੇ 60,599 ਕੋਵਿਡ ਪੋਜਟਿਵ, 10,84,488 ਨੈਗੇਟਿਵ ਅਤੇ ਲਗਭਗ 1599 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।