224 covid case in Patiala 23 January

January 23, 2022 - PatialaPolitics

224 covid case in Patiala 23 January

ਪਟਿਆਲਾ 23 ਜਨਵਰੀ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 8,153 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 19 ਲੱਖ,57 ਹਜ਼ਾਰ 837 ਹੋ ਗਈ ਹੈ। ਅੱਜ ਵੈਕਸੀਨ ਦੀ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 112 ਹੈ ਜਦ ਕਿ 15 ਤੋਂ 18 ਸਾਲ ਤੱਕ ਦੇ 339 ਬੱਚਿਆਂ ਵੱਲੋਂ ਟੀਕੇ ਲਗਵਾਏ ਗਏ। ਉਹਨਾਂ ਕਿਹਾ ਕਿ ਅੱਜ ਬਾਰਸ਼ ਹੋਣ ਦੇ ਬਾਵਜੂਦ ਵੀ ਕੋਵਿਡ ਟੀਕਾਕਰਨ ਦੇ ਲਈ ਸਿਹਤ ਸੰਸਥਾਂਵਾ ਅਤੇ ਜਗਾਂ ਜਗਾਂ ਕੋਵਿਡ ਵੈਕਸਿਨ ਦੇ ਟੀਕੇ ਲਗਾਏ ਗਏ।ਉਨ੍ਹਾਂ ਜਿਲ੍ਹੇ ਵਿੱਚ ਕੋਵਿਡ ਸੁੱਰਖਿਅਤ ਚੋਣ ਮਾਹੋਲ ਬਣਾਉਣ ਲਈ ਚੋਣ ਸਟਾਫ ਅਤੇ ਆਮ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਆਪਣਾ ਕੋਵਿਡ ਟੀਕਾਕਰਨ ਯਕੀਨੀ ਬਣਾਉਣ ਦੀ ਅਪੀਲ ਕੀਤੀ।ਉਹਨਾਂ ਕਿਹਾ ਕਿ ਚੋਣਾਂ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੇ ਲੋਕਾਂ ਦੀ ਕੋਵਿਡ ਤੋਂ ਸੁੱਰਖਿਆ ਲਈ ਕੋਵਿਡ ਟੀਕਾਕਰਨ ਮੁਹਿੰਮ ਨੁੰ ਤੇਜ ਕਰ ਦਿੱਤਾ ਗਿਆ ਹੈ।ਇਸ ਲਈ ਉਹਨਾਂ ਲੋਕਾਂ ਨੁੰ ਅਪੀਲ ਕੀਤੀ ਕਿ ਜਿਹਨਾਂ ਨੇਂ ਅਜੇ ਤੱਕ ਕੋਵਿਡ ਟੀਕਾਕਰਨ ਨਹੀ ਕਰਵਾਇਆ ਉਹ ਨੇੜੇ ਦੇ ਸਿਹਤ ਕੇਂਦਰ ਵਿੱਚ ਪੰਹੁਚ ਕੇ ਆਪਣਾ ਇਹ ਟੀਕਾਕਰਨ ਜਰੂਰ ਕਰਵਾਉਣ।ਲੋਕਾਂ ਦੀ ਸਹੁਲਤ ਨੁੰ ਮੁੱਖ ਰੱਖਦੇ ਹੋਏ ਸਰਕਾਰੀ ਹਸਪਤਾਲ,ਅਰਬਨ ਪ੍ਰਾਇਮਰੀ ਸਿਹਤ ਕੇਂਦਰਾਂ ਅਤੇ ਡਿਸਪੈਂਸਰੀਆਂ ਵਿੱਚ ਵੀ ਇਹ ਟੀਕੇ ਲ਼ਗਾਏ ਜਾ ਰਹੇ ਹਨ ।ਕੋਵਿਡ ਤੋਂ ਪੁਰਨ ਸੁੱਰਖਿਆ ਲਈ ਵੈਕਸਿਨ ਦੀਆਂ ਦੋਵੇਂ ਡੋਜਾਂ ਲਗਵਾਉਣੀਆਂ ਜਰੂਰੀ ਹਨ।

 

 

ਅੱਜ ਜਿਲੇ ਵਿੱਚ ਪ੍ਰਾਪਤ 2398 ਕੋਵਿਡ ਰਿਪੋਰਟਾਂ ਵਿਚੋਂ 224 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 83, ਨਾਭਾ 28, ਸਮਾਣਾ 08, ਰਾਜਪੁਰਾ 22, ਬਲਾਕ ਭਾਦਸੋਂ ਤੋਂ 22, ਬਲਾਕ ਕੋਲੀ 13, ਬਲਾਕ ਹਰਪਾਲਪੁਰ ਤੋਂ 08, ਬਲਾਕ ਕਾਲੋਮਾਜਰਾ ਤੋਂ 18, ਦੁਧਨਸਾਧਾ ਤੋਂ 10 ਅਤੇ ਬਲਾਕ ਸ਼ੁਤਰਾਣਾ ਤੋਂ 12 ਕੋਵਿਡ ਕੇਸ ਪਾਏ ਗਏ ਹਨ। ਜਿਸ ਕਾਰਣ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 60,806 ਹੋ ਗਈ ਹੈ। ਮਿਸ਼ਨ ਫਹਿਤ ਤਹਿਤ 261 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 56,917 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 2472 ਹੋ ਗਈ ਹੈ ਅਤੇ ਅੱਜ ਜਿਲੇ੍ਹ ਵਿੱਚ ਇੱਕ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1417 ਹੋ ਗਈ ਹੈ।

 

ਸਿਹਤ ਵਿਭਾਗ ਦੀਆਂ ਟੀਮਾਂ ਜਿੱਲੋ ਜਿਲੇ ਵਿੱਚ ਅੱਜ 1456 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,48,142 ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾ ਵਿਚੋਂ ਜਿਲ੍ਹਾ ਪਟਿਆਲਾ ਦੇ 60,806 ਕੋਵਿਡ ਪੋਜਟਿਵ, 10,86,679 ਨੈਗੇਟਿਵ ਅਤੇ ਲਗਭਗ 657 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।