92 covid case in Patiala 27 January
January 27, 2022 - PatialaPolitics
92 covid case in Patiala 27 January
ਪਟਿਆਲਾ 27 ਜਨਵਰੀ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 17,061 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 20 ਲੱਖ 18 ਹਜਾਰ 561 ਹੋ ਗਈ ਹੈ। ਅੱਜ ਵੈਕਸੀਨ ਦੀ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 445 ਹੈ ਜਦ ਕਿ 15 ਤੋਂ 18 ਸਾਲ ਤੱਕ ਦੇ 2342 ਬੱਚਿਆਂ ਵੱਲੋਂ ਟੀਕੇ ਲਗਵਾਏ ਗਏ।ਉਹਨਾਂ ਕਿਹਾ ਕਿ ਚੋਣਾਂ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੇ ਲੋਕਾਂ ਦੀ ਕੋਵਿਡ ਤੋਂ ਸੁੱਰਖਿਆ ਲਈ ਕੋਵਿਡ ਟੀਕਾਕਰਨ ਮੁਹਿੰਮ ਨੁੰ ਤੇਜ ਕਰ ਦਿੱਤਾ ਗਿਆ ਹੈ ਅਤੇ ਲੋੜ ਅਨੁਸਾਰ ਕੋਵਿਡ ਟੀਕਾਕਰਨ ਦੇ ਕੈਂਪਾ ਦੀ ਗਿਣਤੀ ਵਿੱਚ ਵਾਧਾ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਦਾ ਅੰਕੜਾ 20 ਲੱਖ ਤੋਂ ਪਾਰ ਹੋ ਗਿਆ ਹੈ ਅਤੇ ਟੀਕਾਕਰਨ ਤੋਂ ਵਾਂਝੇ ਰਹਿ ਗਏ ਯੋਗ ਵਿਅਕਤੀ ਜਲਦ ਤੋਂ ਜਲਦ ਆਪਣਾ ਕੋਵਿਡ ਟੀਕਾਕਰਨ ਕਰਵਾਉਣ।
ਅੱਜ ਜਿਲੇ ਵਿੱਚ ਪ੍ਰਾਪਤ 1623 ਕੋਵਿਡ ਰਿਪੋਰਟਾਂ ਵਿਚੋਂ 92 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 34, ਨਾਭਾ 01, ਸਮਾਣਾ 02, ਰਾਜਪੁਰਾ 24, ਬਲਾਕ ਭਾਦਸੋਂ ਤੋਂ 03, ਬਲਾਕ ਕੋਲੀ 08, ਬਲਾਕ ਹਰਪਾਲਪੁਰ ਤੋਂ 03, ਬਲਾਕ ਕਾਲੋਮਾਜਰਾ ਤੋਂ 04, ਦੁਧਨਸਾਧਾ ਤੋਂ 06 ਅਤੇ ਬਲਾਕ ਸ਼ੁਤਰਾਣਾ ਤੋਂ 07 ਕੋਵਿਡ ਕੇਸ ਪਾਏ ਗਏ ਹਨ। ਜਿਸ ਨਾਲ ਕਾਰਣ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,298 ਹੋ ਗਈ ਹੈ। ਮਿਸ਼ਨ ਫਹਿਤ ਤਹਿਤ 341 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 58,639 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 1435 ਹੋ ਗਈ ਹੈ ਅਤੇ ਅੱਜ ਜਿਲੇ੍ਹ ਵਿੱਚ 03 ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1435 ਹੋ ਗਈ ਹੈ।
ਜਿਲ਼ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਕੋਵਿਡ ਕਾਰਨ ਹੋਈਆਂ ਮੌਤਾਂ ਦੇ ਵਾਰਸਾਂ ਨੁੰ ਪੰਜਾਹ ਹਜਾਰ ਰੁਪਏ ਦੀ ਰਾਸ਼ੀ ਦੇਣ ਸਬੰਧੀ ਹੁਣ ਤੱਕ 850 ਕੇਸਾਂ ਦੇ ਵਾਰਸਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਜਾ ਚੁੱਕੀ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਜਿੱਲੋ ਜਿਲੇ ਵਿੱਚ ਅੱਜ 2673 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,57,5260 ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾ ਵਿਚੋਂ ਜਿਲ੍ਹਾ ਪਟਿਆਲਾ ਦੇ 61,298 ਕੋਵਿਡ ਪੋਜਟਿਵ, 10,94,532 ਨੈਗੇਟਿਵ ਅਤੇ ਲਗਭਗ 1696 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।