Patiala Politics

Latest patiala news

138 Covid case in Patiala 28 January

January 28, 2022 - PatialaPolitics

138 Covid case in Patiala 28 January

 

ਜਿਲ੍ਹੇ ਵਿੱਚ 138 ਕੋਵਿਡ ਕੇਸ ਹੋਏ ਰਿਪੋਰਟ : ਸਿਵਲ ਸਰਜਨ

ਪਟਿਆਲਾ 28 ਜਨਵਰੀ  ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 21,431 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 20 ਲੱਖ 39 ਹਜਾਰ 992 ਹੋ ਗਈ ਹੈ। ਉਹਨਾਂ ਕਿਹਾ ਕਿ ਸਰਬਤ ਦਾ ਭੱਲਾ ਚੈਰੀਟੇਬਲ ਟਰਸਟ ਵੱਲੋਂ ਗੁਰੂਦੁਆਰਾ ਦੁਖ ਨਿਵਾਰਨ ਸਾਹਿਬ ਵਿਖੇ 10 ਰੋਜਾਂ ਮੈਗਾ ਵੈਕਸੀਨੇਸ਼ਨ ਦਾ ਆਯੋਜਨ ਕੀਤਾ ਗਿਆ ਹੈ।ਇਸ ਤਰਾਂ ਉਹਨਾਂ ਦੁਜੀਆਂ ਸਮਾਜ ਸੈਵੀ ਸੰਸਥਾਂਵਾ ਨੂੰ ਵੀ ਕੈਂਪ ਲਗਵਾਉਣ ਵਿਚ ਅਗੇ ਆਉਣ ਦੀ ਅਪੀਲ ਕੀਤੀ ।

ਅੱਜ ਜਿਲੇ ਵਿੱਚ ਪ੍ਰਾਪਤ 2574 ਕੋਵਿਡ ਰਿਪੋਰਟਾਂ ਵਿਚੋਂ 138 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 71, ਨਾਭਾ 03, ਸਮਾਣਾ 03, ਰਾਜਪੁਰਾ 06, ਬਲਾਕ ਭਾਦਸੋਂ ਤੋਂ 07, ਬਲਾਕ ਕੋਲੀ 11, ਬਲਾਕ ਹਰਪਾਲਪੁਰ ਤੋਂ 06, ਬਲਾਕ ਕਾਲੋਮਾਜਰਾ ਤੋਂ 14, ਦੁਧਨਸਾਧਾ ਤੋਂ 07 ਅਤੇ ਬਲਾਕ ਸ਼ੁਤਰਾਣਾ ਤੋਂ 10 ਕੋਵਿਡ ਕੇਸ ਪਾਏ ਗਏ ਹਨ। 50 ਡੁਪਲੀਕੇਟ ਐਂਟਰੀ ਡਲੀਟ ਹੋਣ ਨਾਲ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,386 ਹੋ ਗਈ ਹੈ। ਮਿਸ਼ਨ ਫਹਿਤ ਤਹਿਤ 80 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 58,719 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 1232 ਹੋ ਗਈ ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1435 ਹੀ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਜਿੱਲੋ ਵਿੱਚ ਅੱਜ 2056 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,59,582 ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾ ਵਿਚੋਂ ਜਿਲ੍ਹਾ ਪਟਿਆਲਾ ਦੇ 61,386 ਕੋਵਿਡ ਪੋਜਟਿਵ, 10,96,418 ਨੈਗੇਟਿਵ ਅਤੇ ਲਗਭਗ 1778 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।