95 Covid case in Patiala 29 January
95 Covid case in Patiala 29 January
ਪਟਿਆਲਾ 29 ਜਨਵਰੀ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 24,946 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 20 ਲੱਖ 65 ਹਜਾਰ 117 ਹੋ ਗਈ ਹੈ।ਅੱਜ ਵੈਕਸਿਨ ਦੀ ਬੂਸਟਰ ਡੋਜ ਲਗਵਾਉਣ ਵਾਲਿਆ ਦੀ ਗਿਣਤੀ 594 ਹੈ ਅਤੇ 15 ਤੋਂ 18 ਸਾਲ ਤੱਕ ਦੇ 6145 ਬਾਲਗਾਂ ਵੱਲੋਂ ਟੀਕੇ ਲਗਵਾਏ ਗਏ।ਉਹਨਾਂ ਟੀਕਾਕਰਨ ਕਰਵਾਉਣ ਤੋਂ ਵਾਂਝੇ ਰਹਿ ਗਏ ਯੋਗ ਨਾਗਰਿਕਾਂ ਨੁੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਨੇੜੇ ਦੇ ਕੈਂਪਾ ਵਿੱਚ ਪੰਹੁਚ ਕੇ ਕੋਵਿਡ ਟੀਕਾਕਰਨ ਯਕੀਨੀ ਬਣਾਉਣ।
ਅੱਜ ਜਿਲੇ ਵਿੱਚ ਪ੍ਰਾਪਤ 2743 ਕੋਵਿਡ ਰਿਪੋਰਟਾਂ ਵਿਚੋਂ 95 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 35, ਨਾਭਾ 05, ਸਮਾਣਾ 02, ਰਾਜਪੁਰਾ 12, ਬਲਾਕ ਭਾਦਸੋਂ ਤੋਂ 02, ਬਲਾਕ ਕੋਲੀ 09, ਬਲਾਕ ਹਰਪਾਲਪੁਰ ਤੋਂ 13, ਬਲਾਕ ਕਾਲੋਮਾਜਰਾ ਤੋਂ 08, ਦੁਧਨਸਾਧਾ ਤੋਂ 04 ਅਤੇ ਬਲਾਕ ਸ਼ੁਤਰਾਣਾ ਤੋਂ 05 ਕੋਵਿਡ ਕੇਸ ਪਾਏ ਗਏ ਹਨ। 50 ਡੁਪਲੀਕੇਟ ਐਂਟਰੀ ਡਲੀਟ ਹੋਣ ਨਾਲ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,431 ਹੋ ਗਈ ਹੈ। ਮਿਸ਼ਨ ਫਹਿਤ ਤਹਿਤ 474 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 59,193 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 800 ਹੈ ਅੱਜ ਜਿਲੇ੍ਹ ਵਿੱਚ ਤਿੰਨ ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1438 ਹੋ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਜਿੱਲੇ ਵਿੱਚ ਅੱਜ 2133 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,61,715 ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾ ਵਿਚੋਂ ਜਿਲ੍ਹਾ ਪਟਿਆਲਾ ਦੇ 61,431 ਕੋਵਿਡ ਪੋਜਟਿਵ, 10,99,116 ਨੈਗੇਟਿਵ ਅਤੇ ਲਗਭਗ 1168 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
