Covid Vaccination schedule Patiala 31 January

January 30, 2022 - PatialaPolitics

Covid Vaccination schedule Patiala 31 January

ਪਟਿਆਲਾ 30 ਜਨਵਰੀ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 18,247 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 20 ਲੱਖ 83 ਹਜਾਰ 364 ਹੋ ਗਈ ਹੈ। ਅੱਜ ਵੈਕਸਿਨ ਦੀ ਬੂਸਟਰ ਡੋਜ ਲਗਵਾਉਣ ਵਾਲਿਆ ਦੀ ਗਿਣਤੀ 188 ਹੈ ਅਤੇ 15 ਤੋਂ 18 ਸਾਲ ਤੱਕ ਦੇ 2236 ਬਾਲਗਾਂ ਵੱਲੋਂ ਟੀਕੇ ਲਗਵਾਏ ਗਏ।ਉਹਨਾਂ ਕਿਹਾ ਟੀਕਾਕਰਨ ਦੀ ਜਾਗਰੂਕਤਾ ਸਬੰਧੀ ਸਿਹਤ ਕਰਮਚਾਰੀਆਂ ਵੱਲੋਂ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਲਈ ਟੀਕਾਕਰਨ ਨਾ ਕਰਵਾਉਣ ਸਬੰਧੀ ਜੇਕਰ ਕੋਈ ਗਲਤ ਫਹਿਮੀ ਹੈ ਤਾਂ ਉਹ ਸਿਹਤ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਦੂਰ ਕੀਤੀ ਜਾ ਸਕਦੀ ਹੈ।ਇਸ ਲਈ ਉਹਨਾਂ ਟੀਕਾਕਰਨ ਕਰਵਾਉਣ ਤੋਂ ਵਾਂਝੇ ਰਹਿ ਗਏ ਅਤੇ ਟੀਕਿਆਂ ਪ੍ਰਤੀ ਅਵੇਸਲਾਪਨ ਦਿਖਾਉਣ ਵਾਲੇ ਯੋਗ ਨਾਗਰਿਕਾਂ ਨੁੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਨੇੜੇ ਦੇ ਕੈਂਪਾ ਵਿੱਚ ਪੰਹੁਚ ਕੇ ਕੋਵਿਡ ਟੀਕਾਕਰਨ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਕੋਈ ਵੀ ਨਾਗਰਿਕ ਟੀਕਾ ਲਗਵਾਉਣ ਉਪਰੰਤ ਆਪਣੇ ਮੋਬਾਇਲ ਵਿੱਚ 9013151515 ਵਟਸੈਪ ਨੰਬਰ ਫੀਡ ਕਰਕੇ ਆਪਣਾ ਕੋਵਿਡ ਸਰਟੀਫਿਕੇਟ ਜਨਰੇਟ ਕਰ ਸਕਦਾ ਹੈ।ਸਬੰਧਤ ਵਟਸੈਪ ਨੰਬਰ ਤੇਂ ਸਰਟੀਫਿਕੇਟ ਪ੍ਰਾਪਤ ਕਰਨ ਸਬੰਧੀ ਸੰਦੇਸ਼ ਭੇਜਣ ਉਪਰੰਤ ਪ੍ਰਾਪਤ ਓ.ਟੀ.ਪੀ.ਭਰਨਾ ਹੋਵੇਗਾ।ਜਿਸ ਨਾਲ ਟੀਕਾਕਰਨ ਸਰਟੀਫਿਕੇਟ ਜਾਰੀ ਹੋ ਜਾਵੇਗਾ।

 

ਅੱਜ ਜਿਲੇ ਵਿੱਚ ਪ੍ਰਾਪਤ 1779 ਕੋਵਿਡ ਰਿਪੋਰਟਾਂ ਵਿਚੋਂ 75 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 23, ਨਾਭਾ 01,ਰਾਜਪੁਰਾ 14, ਬਲਾਕ ਭਾਦਸੋਂ ਤੋਂ 05, ਬਲਾਕ ਕੋਲੀ 04, ਬਲਾਕ ਹਰਪਾਲਪੁਰ ਤੋਂ 04, ਬਲਾਕ ਕਾਲੋਮਾਜਰਾ ਤੋਂ 11, ਦੁਧਨਸਾਧਾ ਤੋਂ 08 ਅਤੇ ਬਲਾਕ ਸ਼ੁਤਰਾਣਾ ਤੋਂ 05 ਕੋਵਿਡ ਕੇਸ ਪਾਏ ਗਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,506 ਹੋ ਗਈ ਹੈ। ਮਿਸ਼ਨ ਫਹਿਤ ਤਹਿਤ 187 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 59,380 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 687 ਹੈ। ਅੱਜ ਜਿਲੇ੍ਹ ਵਿੱਚ ਇੱਕ ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1439 ਹੋ ਗਈ ਹੈ।

 

ਸਿਹਤ ਵਿਭਾਗ ਦੀਆਂ ਟੀਮਾਂ ਜਿੱਲੇ ਵਿੱਚ ਅੱਜ 1252 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,62,967 ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾ ਵਿਚੋਂ ਜਿਲ੍ਹਾ ਪਟਿਆਲਾ ਦੇ 61,506 ਕੋਵਿਡ ਪੋਜਟਿਵ, 11,00,820 ਨੈਗੇਟਿਵ ਅਤੇ ਲਗਭਗ 641 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

 

ਕੱਲ ਮਿਤੀ 31 ਜਨਵਰੀ ਦਿਨ ਸੋਮਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਪੁਲਿਸ ਲਾਈਨ ਹਸਪਤਾਲ, ਮਿਲਟਰੀ ਹਸਪਤਾਲ, ਡੀ.ਐਮ.ਡਬਲਿਉ ਰੇਲਵੇ ਹਸਪਤਾਲ,ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਆਰਿਆ ਸਮਾਜ, ਬਿਸ਼ਨ ਨਗਰ, ਯਾਦਵਿੰਦਰਾ ਕਲੋਨੀ,ਅਨੰਦ ਨਗਰ ਬੀ, ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਐਚ ਹੋਸਟਲ ਅਤੇ ਕੰਸਟਰੰਕਸ਼ਨ ਲੇਬਰ ਥਾਪਰ ਕਾਲਜ, ਗੁਰੂੁੁਦੁਆਰਾ ਸਾਹਿਬ ਕਿਸ਼ਨ ਨਗਰ, ਮਲਟੀਪਰਪਜ ਸਕੂਲ, ਫੀਲਖਾਨਾ ਸਕੂਲ, ਲੀਲਾ ਭਵਨ ਮਾਰਕਿਟ,ਨਿਉ ਆਫੀਸਰ ਕਲੋਨੀ ਖੇੜੀ ਗੁਜਰਾਂ, ਤਫਜਲਪੁਰਾ ਪਾਰਕ, ਢੇਹਾ ਬਸਤੀ ਛੋਟੀ ਨਦੀ, ਸਰਕਾਰੀ ਸੀਨੀਅਰ ਸਮਾਰਟ ਸਕੂਲ ਨਿਉ ਪਾਵਰ ਹਾਉਸ ਕਲੋਨੀ, ਗਣੇਸ਼ ਮੰਦਰ, ਦਰਸ਼ਨ ਨਗਰ,ਬਿੰਦਰਾਾ ਕਲੌਨੀ ਸ਼ਕਤੀ ਨਗਰ, ਗੁਰੂਦੁਆਰਾ ਸ਼੍ਰੀ ਦੁਖ ਨਿਵਾਰਣ ਸਾਹਿਬ, ਗੁਰੂੁਦੁਆਰਾ ਸਾਹਿਬ ਹੋਤੀ ਮਰਦਾਨ, ਮੋਬਾਇਲ ਟੀਮ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਪ੍ਰੀਮਾਇਰ ਪਬਲਿਕ ਸਕੂਲ, ਡੇਰਾ ਸੱਚਾ ਸੌਦਾ,ਗੋਪਾਲ ਭਵਨ, ਨਾਭਾ ਦੇ ਸਿਵਲ ਹਸਪਤਾਲ, ਵਾਲਿਆ ਇੰਡਸਟਰੀਜ, ਮਾਲਵਾ ਪਬਲਿਕ ਸਕੂਲ ਨਿਉ ਪ੍ਰਤਾਪ ਨਗਰ, ਰਾਜ ਜਰਨਲ ਹਸਪਤਾਲ, ਐਮ.ਕੇ ਆਰਿਆ ਸਕੂਲ ਬੈਂਕ ਸਟਰੀਟ, ਭਾਰਤ ਲੈਬਾਟਰੀ ਰਾਜਾ ਨਰਿੰਦਰ ਸਿੰਘ ਸਟਰੀਟ, ਅਰਬਨ ਪ੍ਰਾਇਮਰੀ ਸਿਹਤ ਕੇਂਦਰ,ਰਾਜਪੁਰਾ ਦੇ ਸਿਵਲ ਹਸਪਤਾਲ,ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਐਸ.ਬੀ.ਐਸ ਕਲੋਨੀ, ਗੁਲਾਬ ਨਗਰ,ਆਫੀਸਰ ਕਲੋਨੀ ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਹਨਾਂ ਸਾਰੀਆਂ ਥਾਂਵਾ ਤੇ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।