Total 116 Candidates files papers from Patiala List

February 2, 2022 - PatialaPolitics

Total 116 Candidates files papers from Patiala List

20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਲਈ ਦਾਖ਼ਲ ਕੀਤੇ ਗਏ ਨਾਮਜਦਗੀ ਪੱਤਰਾਂ ਦੀ ਜਾਂਚ ਤੋਂ ਬਾਅਦ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ਦੇ ਕੁੱਲ 116 ਉਮੀਦਵਾਰਾਂ ਦੇ ਨਾਮਜਦਗੀ ਪੱਤਰ ਯੋਗ ਪਾਏ ਗਏ ਹਨ।

ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ-109 ਨਾਭਾ ‘ਚ ਪੜਤਾਲ ਉਪਰੰਤ 4 ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਹਨ ਅਤੇ 11 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਯੋਗ ਪਾਏ ਗਏ ਹਨ ਇਹਨਾਂ ‘ਚ ਕਾਂਗਰਸ ਦੇ ਸਾਧੂ ਸਿੰਘ, ਕਮਿਊਨਿਸਟ ਪਾਰਟੀ ਆਫ਼ ਇੰਡੀਆ ਦੇ ਕਸ਼ਮੀਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਕਬੀਰ ਦਾਸ, ਆਮ ਆਦਮੀ ਪਾਰਟੀ ਦੇ ਗੁਰਦੇਵ ਸਿੰਘ ਦੇਵ ਮਾਨ, ਭਾਰਤੀ ਜਨਤਾ ਪਾਰਟੀ ਦੇ ਗੁਰਪ੍ਰੀਤ ਸਿੰਘ ਸ਼ਾਹਪੁਰ, ਸਮਾਜਵਾਦੀ ਪਾਰਟੀ ਦੇ ਸਿਮਰਨਜੀਤ ਸਿੰਘ, ਸੰਯੁਕਤ ਸੰਘਰਸ਼ ਪਾਰਟੀ ਦੇ ਬਰਿੰਦਰ ਕੁਮਾਰ ਤੇ ਰਾਕੇਸ਼ ਕੁਮਾਰ ਅਤੇ ਆਜ਼ਾਦ ਉਮੀਦਵਾਰ ਵਜੋਂ ਗੁਲਜ਼ਾਰ ਖੰਨਾ, ਪਰਮਜੀਤ ਸਿੰਘ ਅਤੇ ਬਲਵੰਤ ਸਿੰਘ ਸ਼ਾਮਲ ਹਨ।

ਵਿਧਾਨ ਸਭਾ ਹਲਕਾ-110 ਪਟਿਆਲਾ ਦਿਹਾਤੀ ‘ਚ ਪੜਤਾਲ ਉਪਰੰਤ 8 ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਹਨ ਅਤੇ 23 ਉਮੀਦਾਵਰਾਂ ਦੇ ਨਾਮਜ਼ਦਗੀ ਪੱਤਰ ਯੋਗ ਪਾਏ ਗਏ। ਇਹਨਾਂ ‘ਚ ਸ਼੍ਰੋਮਣੀ ਅਕਾਲੀ ਦਲ ਦੇ ਜਸਪਾਲ ਸਿੰਘ ਬਿੱਟੂ ਚੱਠਾ, ਆਮ ਆਦਮੀ ਪਾਰਟੀ ਦੇ ਡਾ. ਬਲਬੀਰ ਸਿੰਘ, ਕਾਂਗਰਸ ਦੇ ਮੋਹਿਤ ਮੋਹਿੰਦਰਾ, ਪੰਜਾਬ ਲੋਕ ਕਾਂਗਰਸ ਦੇ ਸੰਜੀਵ ਸ਼ਰਮਾ ਬਿੱਟੂ, ਸਮਾਜਿਕ ਸੰਘਰਸ਼ ਪਾਰਟੀ ਦੇ ਹਰਪ੍ਰੀਤ ਕੌਰ, ਇਨਸਾਨੀਅਤ ਲੋਕ ਵਿਕਾਸ ਪਾਰਟੀ ਦੇ ਜਸਦੇਵ ਸਿੰਘ ਉਰਫ਼ ਜਸਲੀਨ ਪਟਿਆਲਾ, ਪੀਪਲ ਪਾਰਟੀ ਆਫ਼ ਇੰਡੀਆ (ਡੈਮੋਕਰੇਟਿਕ) ਦੇ ਤੇਜਵਿੰਦਰਪਾਲ ਸਿੰਘ ਸੈਣੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰੋ. ਮੋਹਿੰਦਰ ਪਾਲ ਸਿੰਘ ਅਤੇ ਆਜ਼ਾਦ ਉਮੀਦਵਾਰ ਵਜੋਂ ਅਭਿਸ਼ੇਕ ਸਿੰਘ, ਸੰਗੀਤਾ ਸ਼ਰਮਾ, ਸ਼ਵੇਤਾ ਜਿੰਦਲ, ਸ਼ਿਲਪੀ ਜੈਨ, ਸੌਰਭ ਜੈਨ, ਕ੍ਰਿਸ਼ਨ ਕੁਮਾਰ, ਜਸਦੀਪ ਸਿੰਘ, ਜਸ਼ਨਦੀਪ ਸਿੰਘ ਜੋਸ਼ੀ, ਦਲਬੀਰ ਸਿੰਘ, ਧਰਮਿੰਦਰ ਸਿੰਘ, ਪਰਮਜੀਤ ਸਿੰਘ ਭੁੱਲਰ, ਪੂਨਮ ਸ਼ਰਮਾ, ਬਲਜੀਤ ਸਿੰਘ, ਰਾਜੀਵ ਸ਼ਰਮਾ ਅਤੇ ਰਾਜੀਵ ਕੁਮਾਰ ਬੱਬਰ ਦੇ ਨਾਮ ਸ਼ਾਮਲ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 111 ਰਾਜਪੁਰਾ ‘ਚ ਪੜਤਾਲ ਉਪਰੰਤ 4 ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਹਨ ਅਤੇ 12 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਯੋਗ ਪਾਏ ਗਏ ਹਨ ਇਹਨਾਂ ‘ਚ ਕਾਂਗਰਸ ਦੇ ਹਰਦਿਆਲ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਚਰਨਜੀਤ ਸਿੰਘ ਬਰਾੜ, ਭਾਰਤੀ ਜਨਤਾ ਪਾਰਟੀ ਦੇ ਜਗਦੀਸ਼ ਕੁਮਾਰ ਜੱਗਾ, ਆਮ ਆਦਮੀ ਪਾਰਟੀ ਦੇ ਨੀਨਾ ਮਿੱਤਲ, ਲੋਕ ਇਨਸਾਫ਼ ਪਾਰਟੀ ਦੇ ਅਵਤਾਰ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਗਜੀਤ ਸਿੰਘ ਅਤੇ ਆਜ਼ਾਦ ਉਮੀਦਵਾਰ ਵਜੋਂ ਸੁਰਿੰਦਰ ਸਿੰਘ, ਹਰਵਿੰਦਰ ਸਿੰਘ ਹਰਪਾਲਪੁਰ, ਹਰਿੰਦਰ ਸਿੰਘ, ਗੁਰਸੇਵਕ ਸਿੰਘ, ਡਾ. ਭਾਈ ਪਰਮਜੀਤ ਸਿੰਘ ਅਤੇ ਪ੍ਰਵੀਨ ਕੁਮਾਰ ਸ਼ਾਮਲ ਹਨ।

ਵਿਧਾਨ ਸਭਾ ਹਲਕਾ-113 ਘਨੌਰ ‘ਚ ਪੜਤਾਲ ਉਪਰੰਤ 5 ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਹਨ ਅਤੇ 11 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਯੋਗ ਪਾਏ ਗਏ ਇਹਨਾਂ ‘ਚ ਆਮ ਆਦਮੀ ਪਾਰਟੀ ਦੇ ਗੁਰਲਾਲ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ, ਕਾਂਗਰਸ ਦੇ ਮਦਨ ਲਾਲ ਜਲਾਲਪੁਰ, ਭਾਰਤੀ ਜਨਤਾ ਪਾਰਟੀ ਦੇ ਵਿਕਾਸ ਸ਼ਰਮਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਗਦੀਪ ਸਿੰਘ ਅਤੇ ਆਜ਼ਾਦ ਉਮੀਦਵਾਰਾਂ ‘ਚ ਅਮਰੀਕ ਸਿੰਘ, ਗੁਰਲਾਲ ਸਿੰਘ, ਜਸਪਾਲ ਸਿੰਘ, ਜਗਨੀਤ ਸਿੰਘ, ਪਰੇਮ ਸਿੰਘ ਭੰਗੂ ਅਤੇ ਰਣਬੀਰ ਕੌਰ ਭੰਗੂ ਸ਼ਾਮਲ ਹਨ।

ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਸੰਦੀਪ ਹੰਸ ਨੇ ਅੱਗੇ ਹੋਰ ਦੱਸਿਆ ਕਿ ਵਿਧਾਨ ਸਭਾ ਹਲਕਾ ਸਨੌਰ-114 ‘ਚ ਪੜਤਾਲ ਉਪਰੰਤ 5 ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਹਨ ਅਤੇ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਯੋਗ ਪਾਏ ਗਏ ਇਹਨਾਂ ‘ਚ ਆਮ ਆਦਮੀ ਪਾਰਟੀ ਦੇ ਹਰਮੀਤ ਸਿੰਘ, ਕਾਂਗਰਸ ਦੇ ਹਰਿੰਦਰ ਪਾਲ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਹਰਿੰਦਰ ਪਾਲ ਸਿੰਘ, ਜੈ ਜਵਾਨ ਜੈ ਕਿਸਾਨ ਪਾਰਟੀ ਦੇ ਨਵਜੋਤ ਸਿੰਘ, ਪੰਜਾਬ ਲੋਕ ਕਾਂਗਰਸ ਦੇ ਪਾਰਟੀ ਦੇ ਬਿਕਰਮਜੀਤ ਇੰਦਰ ਸਿੰਘ ਚਹਿਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਵਿਕਰਮਜੀਤ ਸਿੰਘ ਅਤੇ ਆਜ਼ਾਦ ਉਮੀਦਵਾਰ ਵਜੋਂ ਅਜੈ ਕੁਮਾਰ, ਸੁਰਿੰਦਰ ਸਿੰਘ, ਹਰਮੀਤ, ਗੁਰਪ੍ਰੀਤ ਸਿੰਘ, ਜਗਦੇਵ ਸਿੰਘ, ਜਤਿੰਦਰ, ਦਿਲਬਾਗ ਸਿੰਘ, ਬੂਟਾ ਸਿੰਘ ਅਤੇ ਮੋਹਲ ਲਾਲ ਸ਼ਾਮਲ ਹਨ ਅਤੇ ਕਮਲਜੀਤ ਕੌਰ ਚਹਿਲ ਵੱਲੋਂ ਕਾਗਜ਼ ਵਾਪਰ ਲੈ ਲਏ ਗਏ ਹਨ।

ਵਿਧਾਨ ਸਭਾ ਹਲਕਾ-115 ਪਟਿਆਲਾ ਸ਼ਹਿਰੀ ‘ਚ ਪੜਤਾਲ ਉਪਰੰਤ 3 ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਹਨ ਅਤੇ 17 ਉਮੀਦਵਾਰਾਂ ਦੇ ਨਾਮਜਦਗੀ ਪੱਤਰ ਯੋਗ ਪਾਏ ਗਏ ਇਹਨਾਂ ‘ਚ ਆਮ ਆਦਮੀ ਪਾਰਟੀ ਦੇ ਅਜੀਤ ਪਾਲ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਹਰਪਾਲ ਜਨੇਜਾ, ਕਾਂਗਰਸ ਦੇ ਵਿਸ਼ਨੂੰ ਸ਼ਰਮਾ, ਪੰਜਾਬ ਲੋਕ ਕਾਂਗਰਸ ਦੇ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਨੌਨਿਹਾਲ ਸਿੰਘ, ਲੋਕ ਇਨਸਾਫ਼ ਪਾਰਟੀ ਦੇ ਪਰਮਜੀਤ ਸਿੰਘ, ਜਨ ਆਸਰਾ ਪਾਰਟੀ ਦੇ ਯੋਗੇਸ਼ ਕੁਮਾਰ ਅਤੇ ਆਜਾਦ ਉਮੀਦਵਾਰ ਸੋਨੂੰ, ਗੁਰਮੁਖ ਸਿੰਘ, ਜਸਬੀਰ ਸਿੰਘ, ਜਗਦੀਸ਼ ਕੁਮਾਰ, ਜੋਤੀ ਤਿਵਾੜੀ, ਦਵਿੰਦਰ ਸਿੰਘ, ਪੰਕਜ ਮਹਿੰਦਰੂ, ਮੱਖਣ ਸਿੰਘ, ਮਾਲਵਿੰਦਰ ਸਿੰਘ ਅਤੇ ਰਵਿੰਦਰ ਸਿੰਘ ਦੇ ਨਾਮ ਸ਼ਾਮਲ ਹਨ ਅਤੇ ਜੈ ਇੰਦਰ ਕੌਰ ਵੱਲੋਂ ਕਾਗਜ਼ ਵਾਪਸ ਲੈ ਲਏ ਗਏ ਹਨ।

ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 116 ਸਮਾਣਾ ‘ਚ ਪੜਤਾਲ ਉਪਰੰਤ 3 ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਹਨ ਅਤੇ 15 ਉਮੀਦਵਾਰਾਂ ਦੇ ਨਾਮਜਦਗੀ ਪੱਤਰ ਯੋਗ ਪਾਏ ਗਏ ਇਹਨਾਂ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੁਰਜੀਤ ਸਿੰਘ ਰੱਖੜਾ, ਆਮ ਆਦਮੀ ਪਾਰਟੀ ਦੇ ਚੇਤਨ ਸਿੰਘ ਜੋੜਾਮਾਜਰਾ, ਕਾਂਗਰਸ ਦੇ ਰਾਜਿੰਦਰ ਸਿੰਘ, ਸਮਾਜਵਾਦੀ ਪਾਰਟੀ ਦੇ ਅਜੈਬ ਸਿੰਘ ਬਠੋਈ, ਪੰਜਾਬ ਲੋਕ ਕਾਂਗਰਸ ਦੇ ਸੁਰਿੰਦਰ ਸਿੰਘ ਖੇੜਕੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਹਰਦੀਪ ਸਿੰਘ, ਪੰਜਾਬ ਕਿਸਾਨ ਦਲ ਦੇ ਜਗਦੀਪ ਕੌਰ, ਸੰਯੁਕਤ ਸੰਘਰਸ਼ ਪਾਰਟੀ ਦੇ ਰਛਪਾਲ ਸਿੰਘ ਜੋੜਾਮਾਜਰਾ ਅਤੇ ਆਜ਼ਾਦ ਉਮੀਦਾਵਰ ਵਜੋਂ ਅਸ਼ਵਨੀ ਕੁਮਾਰ, ਚਰਨਜੀਤ ਕੌਰ, ਪਰਮਜੀਤ ਸਿੰਘ ਸਹੌਲੀ, ਪਰਵੀਨ ਕੁਮਾਰ, ਪੂਨਮ ਰਾਣੀ, ਰਾਜੂ ਰਾਮ ਅਤੇ ਲਵਪ੍ਰੀਤ ਸਿੰਘ ਦੇ ਕਾਗਜ਼ ਪੜਤਾਲ ਉਪਰੰਤ ਯੋਗ ਪਾਏ ਗਏ ਹਨ।

ਵਿਧਾਨ ਸਭਾ ਹਲਕਾ-117 ਸ਼ੁਤਰਾਣਾ ‘ਚ ਪੜਤਾਲ ਉਪਰੰਤ 4 ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਹਨ ਅਤੇ 12 ਉਮੀਦਵਾਰਾਂ ਦੇ ਨਾਮਜਦਗੀ ਪੱਤਰ ਯੋਗ ਪਾਏ ਗਏ ਇਹਨਾਂ ‘ਚ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ, ਕਾਂਗਰਸ ਦੇ ਦਰਬਾਰਾ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਵਨਿੰਦਰ ਕੌਰ, ਪੰਜਾਬ ਕਿਸਾਨ ਦਲ ਦੇ ਸਾਧੂ ਸਿੰਘ, ਸਮਾਜਵਾਦੀ ਪਾਰਟੀ ਦੇ ਸੁਖਵਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਗੁਰਜੀਤ ਸਿੰਘ, ਪੰਜਾਬ ਲੋਕ ਕਾਂਗਰਸ ਦੇ ਨਰਾਇਣ ਸਿੰਘ ਅਤੇ ਆਜ਼ਾਦ ਉਮੀਦਵਾਰ ਵਜੋਂ ਅਮਰਜੀਤ ਸਿੰਘ, ਸਿੰਦਰ ਪਾਲ, ਗੁਰਧਿਆਨ ਸਿੰਘ, ਦਲਵਿੰਦਰ ਕੌਰ ਅਤੇ ਨਰਿੰਦਰ ਸ਼ਾਮਲ ਹਨ।

ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਉਮੀਦਵਾਰ 4 ਫਰਵਰੀ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ।