Patiala Covid Vaccination Schedule 10 February

February 9, 2022 - PatialaPolitics

Patiala Covid Vaccination Schedule 10 February

ਪਟਿਆਲਾ 09 ਫਰਵਰੀ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 15,091 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 22 ਲੱਖ 80 ਹਜਾਰ 922 ਹੋ ਗਈ ਹੈ। ਅੱਜ ਵੈਕਸੀਨ ਦੀ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 419 ਹੈ ਜਦ ਕਿ 15 ਤੋਂ 18 ਸਾਲ ਤੱਕ ਦੇ 1072 ਬੱਚਿਆਂ ਵੱਲੋਂ ਟੀਕੇ ਲਗਵਾਏ ਗਏ। ਸਿਵਲ ਸਰਜਨ ਡਾ. ਪ੍ਰਿੰਸ ਸੌਢੀ ਨੇਂ ਕਿਹਾ ਕਿ ਕਰੋਨਾ ਤੋਂ ਪੁਰਨ ਸੁੱਰਖਿਆ ਅਤੇ ਦਿੱਤੇ ਟੀਕਾਕਰਨ ਦੇ ਟੀਚੇ ਨੁੰ ਪੁਰਾ ਕਰਨ ਲਈ ਸਿਹਤ ਟੀਮਾਂ ਵੱਲੋਂ ਘਰ ਘਰ ਜਾ ਕੇ ਯੋਗ ਨਾਗਰਿਕਾਂ ਦੇ ਟੀਕੇ ਲਗਾਏ ਜਾ ਰਹੇ ਹਨ।ਪਹਿਲੀ ਡੋਜ ਦਾ ਸਮਾਂ ਪੁਰਾ ਹੋਣ ਤੇਂ ਦੂਜੀ ਡੋਜ ਲਗਵਾਉਣ ਦੇ ਯੋਗ ਨਾਗਰਿਕਾਂ ਨੁੰ ਫੋਨ ਕਾਲ ਰਾਹੀ ਜਲਦ ਨਜਦੀਕੀ ਸਿਹਤ ਸੰਸਥਾਂ ਵਿੱਚ ਜਾ ਕੇ ਕੋਵਿਡ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਭਾਵੇਂ ਜਿਲ਼੍ਹੇ ਵਿਚ ਕੋਵਿਡ ਕੇਸਾਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ ਪ੍ਰੰਤੂ ਫੇਰ ਵੀ ਕੋਵਿਡ ਗਾਈਡਲਾਈਨਜ ਦੀ ਪਾਲਣਾ ਕਰਨੀ ਅਤੇ ਯੋਗ ਨਾਗਰਿਕਾਂ ਦਾ ਸੰਪੁਰਨ ਟੀਕਾਕਰਨ ਜਰੂਰੀ ਹੈ।

 

ਅੱਜ ਜਿਲੇ ਵਿੱਚ ਪ੍ਰਾਪਤ 1921 ਕੋਵਿਡ ਰਿਪੋਰਟਾਂ ਵਿਚੋਂ 12 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 07, ਨਾਭਾ 01, ਬਲਾਕ ਕੌਲੀ ਤੋਂ 01,ਬਲਾਕ ਹਰਪਾਲਪੁਰ ਤੋਂ 01 ਅਤੇ ਬਲਾਕ ਸ਼ੁਤਰਾਣਾ ਤੋਂ 02 ਕੋਵਿਡ ਕੇਸ ਪਾਏ ਗਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,830 ਹੋ ਗਈ ਹੈ। ਮਿਸ਼ਨ ਫਹਿਤ ਤਹਿਤ 38 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,203 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 171 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1456 ਹੀ ਹੈ । ਸਿਹਤ ਵਿਭਾਗ ਦੀਆਂ ਟੀਮਾਂ ਜਿੱਲੇ ਵਿੱਚ ਅੱਜ 1945 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,81,258 ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾ ਵਿਚੋਂ ਜਿਲ੍ਹਾ ਪਟਿਆਲਾ ਦੇ 61,830 ਕੋਵਿਡ ਪੋਜਟਿਵ, 11,18,172 ਨੈਗੇਟਿਵ ਅਤੇ ਲਗਭਗ 1256 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

 

ਕੱਲ ਮਿਤੀ 10 ਫਰਵਰੀ ਦਿਨ ਵੀਰਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ, ਰੇਲਵੇ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਮੋਤੀ ਬਾਗ, ਰਾਜਪੁਰਾ ਕਲੋਨੀ, ਧੀਰੂ ਕੀ ਮਾਜਰੀ, ਰਾਘੋ ਮਾਜਰਾ, ਕਾਲੀ ਮਾਤਾ ਮੰਦਰ, ਗੁਰੂਦੁਆਰਾ ਸਾਹਿਬ ਪੰਜਾਬੀ ਯੁਨੀਵਰਸਿਟੀ , ਪ੍ਰੇਮ ਨਗਰ ਭਾਰਤ ਨਗਰ, ਬਡੁੰਗਰ, ਪ੍ਰਤਾਪ ਨਗਰ, ਵੱਡਾ ਆਰਾਈ ਮਾਜਰਾ, ਡੇਹਾ ਬਸਤੀ, ਰਾਘੋ ਮਾਜਰਾ, ਕੜਾਹ ਵਾਲਾ ਚੌਂਕ, ਪੁਰਾਨਾ ਸੂਲਰ ਗਰੀਨ ਐਨਕਲੇਵ, ਬਲਾਕ ਨੰਬਰ ਇੱਕ ਧਰਮਸ਼ਾਲਾ ਨਿਉ ਮਹਿੰਦਰਾ ਕਲੋਨੀ,ਡੁਢਿਆਲ ਖਾਲਸਾ ਸਕੂਲ, ਚਹਿਲ ਨਰਸਰੀ ਹੀਰਾ ਨਗਰ, ਪੀ. ਟਾਈਪ ਕਲੋਨੀ ਜੀ.ਐਮ.ਸੀ ਪਟਿਆਲਾ, ਤੱਫਜਲਪੁਰਾ, ਗੱਲੀ ਨੰਬਰ 2 ਜਗਤਾਰ ਨਗਰ, ਰਾਜਪੁਰਾ ਕਲੋਨੀ,ਵਿਕਾਸ ਕਲੋਨੀ, ਬੀ.ਟੈਂਕ , ਸੁਖਦਾਸਪੁਰਾ, ਮਨਜੀਤ ਨਗਰ, ਏਕਤਾ ਵਿਹਾਰ, ਦਾਰੂ ਕੁਟੀਆ, ਧੀਰੂ ਕੀ ਮਾਜਰੀ, ਗੁਰੂਦੁਆਰਾ ਦੁੱਖ ਨਿਵਾਰਣ ਸਾਹਿਬ, ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਮੋਬਾਇਲ ਟੀਮ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਅਗਰਵਾਲ ਧਰਮਸ਼ਾਲਾ, ਸਹਾਰਾ ਕੱਲਬ, ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ, ਮੋਬਾਇਲ ਟੀਮ, ਰਾਜਪੁਰਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਮੋਬਾਇਲ ਟੀਮ, ਫੋਕਲ ਪੁਆਇੰਟ ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਘਰ ਘਰ ਜਾ ਕੇ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਹਨਾਂ ਸਾਰੀਆਂ ਥਾਂਵਾ ਤੇ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।