Ex DSP Punjab arrested in Drug Case
February 11, 2022 - PatialaPolitics
Ex DSP Punjab arrested in Drug Case
ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਬ੍ਰਿਟਿਸ਼ ਸਿਟੀਜ਼ਨ ਇੰਟਰਨੈਸ਼ਨਲ ਕਬੱਡੀ ਖਿਡਾਰੀ ਜੀਤਾ ਮੌੜ ਅਤੇ ਪੰਜਾਬ ਪੁਲਿਸ ਦੇ ਸੇਵਾਮੁਕਤ ਡੀਐਸਪੀ ਬਿਮਲਕਾਂਤ ਨੂੰ ਗ੍ਰਿਫਤਾਰ ਕੀਤਾ ਹੈ। ਇਹ ਛਾਪੇਮਾਰੀ ਕਪੂਰਥਲਾ ਵਿਚ ਕੀਤੀ ਗਈ।
BMW ਅਤੇ AUDI ਵਰਗੀਆਂ ਲਗਜ਼ਰੀ ਕਾਰਾਂ ਵੀ ਜ਼ਬਤ ਕੀਤੀਆਂ ਗਈਆਂ ਹਨ। ਮਿਲੀ ਜਾਣਕਾਰੀ ਅਨੁਸਾਰ ਐਸਟੀਐਫ ਨੇ ਮੁਲਜ਼ਮਾਂ ਕੋਲੋਂ ਕੁਝ ਹਥਿਆਰ ਅਤੇ 100 ਗ੍ਰਾਮ ਨਸ਼ਾ ਬਰਾਮਦ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਰਣਜੀਤ ਸਿੰਘ ਉਰਫ ਜੀਤਾ ਮੌੜ, ਸੇਵਾਮੁਕਤ ਡੀਐਸਪੀ ਵਿਮਲਕਾਂਤ ਅਤੇ ਐਸਐਚਓ ਮਨੀਸ਼ ਵਜੋਂ ਹੋਈ ਹੈ।
ਗ੍ਰਿਫ਼ਤਾਰ ਮੁਲਜ਼ਮਾਂ ਵਿਚ ਇਕ ਪੁਲਿਸ ਕਾਂਸਟੇਬਲ ਵੀ ਸ਼ਾਮਲ ਹੈ। ਐਸਟੀਐਫ ਨੇ ਕੁੱਲ 12 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਿਸ ਵਿਚ ਕੁਝ ਮਸ਼ਹੂਰ ਚਾਰਟਰਡ ਅਕਾਊਂਟੈਂਟ (ਸੀ.ਏ.) ਜੋ ਨਸ਼ਿਆਂ ਦੀ ਵਿਕਰੀ ਤੋਂ ਖਰੀਦੀਆਂ ਜਾਇਦਾਦਾਂ ਨੂੰ ਐਡਜਸਟ ਕਰਨ ਵਿਚ ਲੱਗੇ ਹੋਏ ਸਨ, ਵੀ ਸ਼ਾਮਲ ਹੈ। ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਵਿਚ ਕੇਸ ਦਰਜ ਕਰ ਲਿਆ ਗਿਆ ਹੈ।