Patiala Covid Vaccination Schedule 12 February

February 11, 2022 - PatialaPolitics

ਪਟਿਆਲਾ 11 ਫਰਵਰੀ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 21,843 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 23 ਲੱਖ 28 ਹਜਾਰ 088 ਹੋ ਗਈ ਹੈ। ਅੱਜ ਵੈਕਸੀਨ ਦੀ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 517 ਹੈ ਜਦ ਕਿ 15 ਤੋਂ 18 ਸਾਲ ਤੱਕ ਦੇ 1112 ਬੱਚਿਆਂ ਵੱਲੋਂ ਟੀਕੇ ਲਗਵਾਏ ਗਏ। ਸਿਵਲ ਸਰਜਨ ਡਾ. ਪ੍ਰਿੰਸ ਸੌਢੀ ਨੇਂ ਕਿਹਾ ਕਿ ਕਰੋਨਾ ਤੋਂ ਪੁਰਨ ਸੁੱਰਖਿਆ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੁੰ ਮੁੱਖ ਰੱਖਦੇ ਹੋਏ ਯੋਗ ਨਾਗਰਿਕਾਂ ਦਾ ਦਿੱਤੇ ਟੀਕਾਕਰਨ ਦੇ ਟੀਚੇ ਨੁੰ ਪੁਰਾ ਕਰਨ ਲਈ ਲਗਾਤਾਰ ਕਂੈਪਾ ਦੀ ਗਿਣਤੀ ਵਿੱਚ ਲੋੜ ਅਨੁਸਾਰ ਵਾਧਾ ਕੀਤਾ ਜਾ ਰਿਹਾ ਹੈ ਅਤੇ ਅੱਜ ਵੀ ਜਿਲ੍ਹੇ ਵਿੱਚ 450 ਦੇ ਕਰੀਬ ਟੀਮਾਂ ਵੱਲੋਂ ਕੈਂਪ ਲਗਾ ਕੇ ਅਤੇ ਘਰ ਘਰ ਜਾ ਕੇ ਕੋਵਿਡ ਟੀਕਾਕਰਨ ਕੀਤਾ ਗਿਆ।ਉਹਨਾਂ ਕਿਹਾ ਕਿ ਲੋਕਾਂ ਵੱਲੋਂ ਕੋਵਿਡ ਟੀਕਾਕਰਨ ਵਿੱਚ ਦਿੱਤੇ ਜਾ ਰਹੇ ਸਹਿਯੋਗ ਸਦਕਾ ਹੀ ਮਹਿਜ ਇੱਕ ਹਫਤੇ ਵਿੱਚ ਸਵਾ ਲੱਖ ਤੋਂ ਵੱਧ ਲੋਕਾਂ ਨੇਂ ਕੋਵਿਡ ਟੀਕਾਕਰਨ ਕਰਵਾਇਆ।ਉਹਨਾਂ ਵੈਕਸਿਨ ਲਗਵਾਉਣ ਤੋਂ ਵਾਂਝੇ ਰਹਿ ਗਏ ਯੋਗ ਨਾਗਰਿਕ ਨੰੁ ਮੁੜ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣਾ ਕੋਵਿਡ ਟੀਕਾਕਰਨ ਕਰਵਾ ਕੇ ਆੳੇਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੋਵਿਡ ਸੁੱਰਖਿਅਤ ਮਾਹੋਲ ਸਥਾਪਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ।ਕਰੋਨਾ ਤੋਂ ਪੁਰਨ ਸੁੱਰਖਿਆ ਲਈ ਵੈਕਸਿਨ ਦੀਆਂ ਦੋਵੇ ਡੋਜਾਂ ਲਗਣੀਆਂ ਜਰੂਰੀ ਹਨ।

 

 

 

ਅੱਜ ਜਿਲੇ ਵਿੱਚ ਪ੍ਰਾਪਤ 1673 ਕੋਵਿਡ ਰਿਪੋਰਟਾਂ ਵਿਚੋਂ 14 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 10, ਬਲਾਕ ਭਾਦਸੋਂ ਤੋਂ 01, ਬਲਾਕ ਹਰਪਾਲਪੁਰ ਤੋਨ 02 ਅਤੇ ਬਲਾਕ ਸ਼ੁਤਰਾਣਾ ਤੋਂ 01 ਕੋਵਿਡ ਕੇਸ ਪਾਏ ਗਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,859 ਹੋ ਗਈ ਹੈ। ਮਿਸ਼ਨ ਫਹਿਤ ਤਹਿਤ 55 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,308 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 95 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1456 ਹੀ ਹੈ ।

 

ਸਿਹਤ ਵਿਭਾਗ ਦੀਆਂ ਟੀਮਾਂ ਜਿੱਲੇ ਵਿੱਚ ਅੱਜ 1801 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,84,763 ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾ ਵਿਚੋਂ ਜਿਲ੍ਹਾ ਪਟਿਆਲਾ ਦੇ 61,859 ਕੋਵਿਡ ਪੋਜਟਿਵ, 11,21,667 ਨੈਗੇਟਿਵ ਅਤੇ ਲਗਭਗ 1237 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

 

ਕੱਲ ਮਿਤੀ 12 ਫਰਵਰੀ ਦਿਨ ਸ਼ਨੀਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ, ਰੇਲਵੇ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਮੋਤੀ ਬਾਗ, ਰਾਜਪੁਰਾ ਕਲੋਨੀ, ਧੀਰੂ ਕੀ ਮਾਜਰੀ, ਰਾਘੋ ਮਾਜਰਾ,ਮਥੁਰਾ ਕਲੋਨੀ,ਬਡੁੰਗਰ, ਕਾਲੀ ਮਾਤਾ ਮੰਦਰ,ਰਾਧਾਸੁਆਮੀ ਸਤਸੰਗ ਘਰ ਰਾਜਪੁਰਾ ਰੋਡ, ਰਾਧਾਸੁਆਮੀ ਸਤਸੰਗ ਘਰ ਸੂਲਰ, ਗੁਰਦੀਪ ਕਲੋਨੀ, ਪੇ੍ਰਮ ਨਗਰ, ਬੱਚਿਤਰ ਨਗਰ, ਪ੍ਰਤਾਪ ਨਗਰ, ਨਿਉ ਮਾਲਵਾ ਕਲੋਨੀ, ਦਰਜੀਆਂ ਵਾਲੀ ਗੱਲੀ, ਪੁਰਾਣੀ ਸਬਜੀ ਮੰਡੀ, ਕਰੀਮੁਲਾ ਸਟਰੀਟ, ਗੁਰੂਦੁਆਰਾ ਰਾਘੋ ਮਾਜਰਾ, ਬਲਾਕ ਨੰਬਰ 1,2, 3 ਸੰਜੇ ਕਲੋਨੀ, ਨਿਉ ਸੁਲਰ ਕਲੋਨੀ, ਕਿਉਸਕ ਬਲਾਕ ਨੰਬਰ 4,5 ਨਿਉ ਮਹਿੰਦਰਾ ਕਲੋਨੀ, ਚਹਿਲ ਨਰਸਰੀ, ਧਾਨਕਾ ਮੁੱਹਲਾ, ਨੇੜੇ ਕੋਹਲੀ ਸਵੀਟਸ ਤ੍ਰਿਪੜੀ, ਛੱਪੜ ਬੰਦਾ ਮੁਹੱਲਾ, ਡੋਗਰਾਂ ਮੁੱਹਲਾ, ਆਰਿਆ ਸਮਾਜ, ਐਸ.ਐਸ.ਟੀ ਨਗਰ, ਮਥੁਰਾ ਕਲੋਨੀ, ਸ਼ਕਤੀ ਨਗਰ, ਭਾਰਤ ਨਗਰ, ਅਮਨ ਨਗਰ, ਇੰਡਸਟੀਰੀਅਲ ਏਰੀਆ, ਸੁਖਰਾਮ ਕਲੋਨੀ, ਆਜਾਦ ਨਗਰ, ਏਕਤਾ ਕਲੋਨੀ, ਰਤਨ ਨਗਰ, ਬਿਸ਼ਨ ਨਗਰ, ਗੁਰੂਨਾਨਕ ਨਗਰ, ਏਕਤਾ ਵਿਹਾਰ, ਵਿਕਾਸ ਨਗਰ, ਗੁਰੂਦੁਆਰਾ ਦੁੱਖ ਨਿਵਾਰਣ ਸਾਹਿਬ, ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਮੋਬਾਇਲ ਟੀਮ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਅਗਰਵਾਲ ਧਰਮਸ਼ਾਲਾ, ਰਾਦਾਂਸੁਆਮੀਸਤਸਮਗ ਘਰ ਸਮਾਣਾ2 ਕਾਹਨਗੜ, ਨਾਭਾ ਦੇ ਸਿਵਲ ਹਸਪਤਾਲ ਦੇ ਓ.ਪੀ.ਡੀ ਕੰਪਲੈਕਸ, ਐਮ.ਪੀ.ਡਬਲਿਉ ਟਰੇਨਿੰਗ ਸਕੂਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ, ਮੋਬਾਇਲ ਟੀਮ, ਰਾਜਪੁਰਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਮੋਬਾਇਲ ਟੀਮ, ਫੋਕਲ ਪੁਆਇੰਟ, ਸਮੂਹ ਜਿਲ੍ਹਾ ਪਟਿਆਲਾ ਦੇ ਰਾਧਾਸੁਆਮੀ ਸਤਸੰਗ ਘਰਾਂ ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਘਰ ਘਰ ਜਾ ਕੇ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਹਨਾਂ ਸਾਰੀਆਂ ਥਾਂਵਾ ਤੇ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।