Elections:New Order by Patiala DC

February 13, 2022 - PatialaPolitics

Elections:New Order by Patiala DC

ਪਟਿਆਲਾ

ਚੋਣ ਕਮਿਸ਼ਨ ਦੇ ਨਵੇਂ ਹੁਕਮਾਂ ਮੁਤਾਬਕ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਕੀਤਾ ਜਾ ਸਕੇਗਾ ਚੋਣ ਪ੍ਰਚਾਰ-ਸੰਦੀਪ ਹੰਸ

-ਸਿਆਸੀ ਪਾਰਟੀਆਂ ਤੇ ਉਮੀਦਵਾਰ ਚੋਣ ਪ੍ਰਚਾਰ ਸਮੇਂ ਕੋਵਿਡ ਤੋਂ ਬਚਾਅ ਲਈ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਯਕੀਨੀ ਬਣਾਉਣ ਡੀ.ਸੀ.

ਪਟਿਆਲਾ, 13 ਫਰਵਰੀ:

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸੰਦੀਪ ਹੰਸ ਨੇ ਦੱਸਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਕੋਵਿਡ-19 ਮਹਾਂਮਾਰੀ ਕਾਰਨ ਲਗਾਈਆਂ ਪਾਬੰਦੀਆਂ ‘ਚ ਹੋਰ ਢਿੱਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਕਮਾਂ ਮੁਤਾਬਕ ਤੇ ਕੋਵਿਡ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਦਿਆਂ ਚੋਣ ਪ੍ਰਚਾਰ ਹੁਣ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਕੀਤਾ ਜਾ ਸਕੇਗਾ, ਇਸ ਤੋਂ ਪਹਿਲਾਂ ਇਹ ਸਮਾਂ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਨਿਰਧਾਰਤ ਸੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਰੋਡ ਸ਼ੋਅ, ਪੈਦਲ ਯਾਤਰਾ, ਵਾਹਨ ਰੈਲੀਆਂ ਅਤੇ ਜਲੂਸਾਂ ‘ਤੇ ਲੱਗੀ ਪਾਬੰਦੀ ‘ਚ ਹੋਰ ਢਿੱਲ ਦੇਣ ਦਾ ਐਲਾਨ ਕੀਤਾ ਹੈ। ਹੁਣ ਪੈਦਲ ਯਾਤਰਾਵਾਂ ‘ਚ ਸੀਮਤ ਲੋਕਾਂ ਨਾਲ ਪ੍ਰਚਾਰ ਕਰਨ ਦੀ ਖੁੱਲ੍ਹ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਨੇ ਕੋਵਿਡ ਮਹਾਂਮਾਰੀ ਦੇ ਹਾਲਾਤ ਦੀ ਸਮੀਖਿਆ ਕਰਕੇ ਕੁਝ ਢਿੱਲ ਦੇਣ ਦਾ ਫੈਸਲਾ ਕੀਤਾ ਹੈ।

ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਤੈਅਸ਼ੁਦਾ ਖੁੱਲ੍ਹੇ ਸਥਾਨਾਂ ‘ਤੇ ਵੱਧ ਤੋਂ ਵੱਧ 50 ਫ਼ੀਸਦੀ ਸਮਰੱਥਾ ਨਾਲ ਪ੍ਰਚਾਰ ਕਰਨ ਦੀ ਖੁੱਲ੍ਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਅਤੇ ਆਦਰਸ਼ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਯਕੀਨੀ ਬਣਾਈ ਜਾਵੇਗੀ।